ਪੰਜਾਬ

ਪੰਜਾਬ ਨੂੰ ਵੰਡਣ ਦੇ ਸੁਪਨੇ ਦੇਖਣ ਵਾਲਿਆਂ ਨੂੰ ਵੋਟਰ ਦੇਣਗੇ ਢੁੱਕਵਾਂ ਜਵਾਬ: ਸੁਨੀਲ ਜਾਖੜ

By Jasmeet Singh -- February 20, 2022 12:36 pm

ਫਾਜ਼ਿਲਕਾ: ਕਾਂਗਰਸ ਆਗੂ ਸੁਨੀਲ ਜਾਖੜ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਦੀ ਜਨਤਾ ਸੂਬੇ ਨੂੰ ਵੰਡਣ ਦਾ ਸੁਪਨਾ ਦੇਖਣ ਵਾਲਿਆਂ ਨੂੰ ਮੂੰਹ ਤੋੜਵਾਂ ਜਵਾਬ ਦੇਵੇਗੀ। ਉਨ੍ਹਾਂ ਨੇ ਵਿਧਾਨ ਸਭਾ ਹਲਕਾ ਅਬੋਹਰ ਜ਼ਿਲ੍ਹਾ ਫਾਜ਼ਿਲਕਾ ਦੇ ਪੰਜਕੋਸੀ ਦੇ ਪੋਲਿੰਗ ਬੂਥ ਨੰਬਰ 126-128 'ਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।

ਇਹ ਵੀ ਪੜ੍ਹੋ: ਚੋਣ ਕਮਿਸ਼ਨ ਦਾ ਸੋਨੂੰ ਸੂਦ 'ਤੇ ਵੱਡਾ ਐਕਸ਼ਨ, ਬੂਥ ਉੱਤੇ ਜਾਣ ਤੇ ਲਗਾਈ ਰੋਕ

ਜਾਖੜ ਨੇ ਏਐਨਆਈ ਨੂੰ ਦੱਸਿਆ "ਮੈਨੂੰ ਭਰੋਸਾ ਹੈ ਕਿ ਪੰਜਾਬ ਦੇ ਵੋਟਰ ਪੰਜਾਬ ਨੂੰ ਵੰਡਣ ਅਤੇ ਰਾਜ ਕਰਨ ਦੇ ਸੁਪਨੇ ਵੇਖਣ ਵਾਲਿਆਂ ਨੂੰ ਢੁੱਕਵਾਂ ਜਵਾਬ ਦੇਣਗੇ।" ਦੱਸਣਯੋਗ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੁਨੀਲ ਜਾਖੜ ਨੇ ਐਕਟਿਵ ਰਾਜਨੀਤੀ ਤੋਂ ਸਨਿਆਸ ਲੈਣ ਦਾ ਐਲਾਨ ਕਰ ਦਿੱਤਾ ਸੀ। ਹਾਲਾਂਕਿ ਉਨ੍ਹਾਂ ਕਿਹਾ ਸੀ ਕਿ ਉਹ ਕਾਂਗਰਸ ਪਾਰਟੀ ਦੀ ਸੇਵਾ 'ਚ ਪਹਿਲਾਂ ਵੰਗ ਹੀ ਹਾਜ਼ਿਰ ਰਹਿਣਗੇ ਲੇਕਿੰਨ ਹੁਣ ਚੋਣ ਨਹੀਂ ਲੜਨਗੇ।

ਪੰਜਾਬ ਵਿਧਾਨ ਸਭਾ ਚੋਣਾਂ ਲਈ 117 ਹਲਕਿਆਂ ਲਈ ਐਤਵਾਰ ਸਵੇਰੇ 8 ਵਜੇ ਸਖ਼ਤ ਸੁਰੱਖਿਆ ਵਿਚਕਾਰ ਵੋਟਿੰਗ ਸ਼ੁਰੂ ਹੋਈ। ਪੰਜਾਬ ਵਿੱਚ 2.14 ਕਰੋੜ ਤੋਂ ਵੱਧ ਵੋਟਰ 117 ਵਿਧਾਨ ਸਭਾ ਹਲਕਿਆਂ ਤੋਂ 1304 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ।

ਪੰਜਾਬ ਵਿੱਚ 2,14,99,804 ਵੋਟਰ ਹਨ ਜੋ ਐਤਵਾਰ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਦੇ ਯੋਗ ਹਨ। ਰਾਜ ਦੇ 23 ਜ਼ਿਲ੍ਹਿਆਂ ਵਿੱਚ ਫੈਲੇ 117 ਹਲਕਿਆਂ ਵਿੱਚ 1304 ਉਮੀਦਵਾਰ-1209 ਪੁਰਸ਼, 93 ਔਰਤਾਂ ਅਤੇ ਦੋ ਟਰਾਂਸਜੈਂਡਰ ਚੋਣ ਮੈਦਾਨ ਵਿੱਚ ਹਨ।

ਇਹ ਵੀ ਪੜ੍ਹੋ: ਬਾਦਲ ਪਰਿਵਾਰ ਵੱਲੋਂ ਆਪਣੇ ਜਮਹੂਰੀ ਹੱਕ ਦਾ ਕੀਤਾ ਗਿਆ ਇਸਤੇਮਾਲ


ਸੂਬੇ ਵਿੱਚ ਇਸ ਵਾਰ ਕਾਂਗਰਸ, ਆਮ ਆਦਮੀ ਪਾਰਟੀ (ਆਪ), ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਗਠਜੋੜ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ-ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਵਿੱਚ ਬਹੁ-ਪੱਖੀ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ।

ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

- ਏਐਨਆਈ ਦੇ ਸਹਿਯੋਗ ਨਾਲ


-PTC News

  • Share