Advertisment

ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਨੇ ਹਫ਼ਤੇ ਭਰ 'ਚ 7.93 ਲੱਖ ਫਾਰਮਾ ਓਪੀਔਡਜ਼ ਤੇ ਨਸ਼ੀਲੇ ਟੀਕੇ ਕੀਤੇ ਬਰਾਮਦ

author-image
Riya Bawa
Updated On
New Update
ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਨੇ ਹਫ਼ਤੇ ਭਰ 'ਚ 7.93 ਲੱਖ ਫਾਰਮਾ ਓਪੀਔਡਜ਼ ਤੇ ਨਸ਼ੀਲੇ ਟੀਕੇ ਕੀਤੇ ਬਰਾਮਦ
Advertisment
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਵੱਲੋਂ ਪਿਛਲੇ ਹਫ਼ਤੇ ਸੂਬੇ ਭਰ ਵਿੱਚੋਂ ਫਾਰਮਾ ਓਪੀਔਡਜ਼ ਦੀਆਂ 7.93 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਬਰਾਮਦ ਕੀਤੇ ਗਏ ਹਨ। 7.93 ਲੱਖ ਫਾਰਮਾ ਓਪੀਔਡਜ਼ ਵਿੱਚ 6.82 ਲੱਖ ਨਸ਼ੀਲੀਆਂ ਗੋਲੀਆਂ, 17169 ਨਸ਼ੀਲੇ ਟੀਕੇ, 85442 ਨਸ਼ੀਲੇ ਕੈਪਸੂਲ ਅਤੇ 8648 ਨਸ਼ੀਲੀ ਦਵਾਈ ਦੀਆਂ ਸ਼ੀਸ਼ੀਆਂ ਸ਼ਾਮਲ ਹਨ।
Advertisment
punjb drug ਇੰਸਪੈਕਟਰ ਜਨਰਲ ਆਫ਼ ਪੁਲਿਸ ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਾਣਕਾਰੀ ਦਿੱਤੀ ਕਿ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ ਵਿੱਚ ਇੱਕ ਗੈਰ-ਕਾਨੂੰਨੀ ਸਟੋਰੇਜ ਗੋਦਾਮ ਵਿੱਚ ਛਾਪੇਮਾਰੀ ਦੌਰਾਨ ਫਾਰਮਾ ਓਪੀਔਡਜ਼ ਦੀਆਂ 7 ਲੱਖ ਤੋਂ ਵੱਧ ਗੋਲੀਆਂ/ਕੈਪਸੂਲ/ਟੀਕੇ ਜ਼ਬਤ ਕਰਕੇ ਫਾਰਮਾਸਿਊਟੀਕਲ ਡਰੱਗ ਕਾਰਟਲ ਦਾ ਪਰਦਾਫਾਸ਼ ਕਰਦਿਆਂ ਵੱਡੀ ਬਰਾਮਦਗੀ ਕੀਤੀ ਹੈ। ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਨੇ ਹਫ਼ਤੇ ਭਰ 'ਚ 7.93 ਲੱਖ ਫਾਰਮਾ ਓਪੀਔਡਜ਼ ਤੇ ਨਸ਼ੀਲੇ ਟੀਕੇ ਕੀਤੇ ਬਰਾਮਦ ਆਈ.ਜੀ.ਪੀ. ਨੇ ਕਿਹਾ ਕਿ ਪਿਛਲੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ, ਜਿਸ ਵਿੱਚ ਪੁਲਿਸ ਨੇ ਬੁਪ੍ਰੇਨੋਰਫਾਈਨ ਦੇ 175 ਟੀਕੇ ਅਤੇ ਐਵੀਲ ਦੀਆਂ 175 ਸ਼ੀਸ਼ੀਆਂ ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਜਿਸ ਨਾਲ ਮੁੱਖ ਸਪਲਾਇਰ ਨੂੰ ਫੜਨ ਵਿੱਚ ਫ਼ਤਹਿਗੜ੍ਹ ਸਾਹਿਬ ਪੁਲਿਸ ਨੂੰ ਮਦਦ ਮਿਲੀ। ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੰਜਾਬ (ਡੀ.ਜੀ.ਪੀ.) ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ, ਖਾਸ ਤੌਰ 'ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਥੋੜ੍ਹੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਹੋਵੇ। ਇਹ ਵੀ ਪੜ੍ਹੋ : ਪਾਕਿਸਤਾਨ: ਵਾਰਿਸ ਸ਼ਾਹ ਅੰਤਰਰਾਸ਼ਟਰੀ ਪੁਰਸਕਾਰ ਨਾਲ ਡਾ. ਸੁਰਜੀਤ ਪਾਤਰ, ਕਹਾਣੀਕਾਰ ਜਿੰਦਰ ਅਤੇ ਮਰਹੂਮ ਸਿੱਧੂ ਮੂਸੇਵਾਲਾ ਨੂੰ ਕੀਤਾ ਸਨਮਾਨਿਤ ਨਸ਼ਿਆਂ ਬਾਰੇ ਹਫ਼ਤਾਵਾਰੀ ਅਪਡੇਟ ਦਿੰਦਿਆਂ ਆਈਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਦੌਰਾਨ ਸੂਬੇ ਭਰ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਅਧੀਨ 389 ਐਫਆਈਆਰਜ਼, ਜਿਨ੍ਹਾਂ ਵਿੱਚ 40 ਵਪਾਰਕ ਨਸ਼ਾ ਤਸਕਰੀ ਨਾਲ ਸਬੰਧਤ ਹਨ, ਦਰਜ ਕਰਕੇ 508 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਨੇ ਪਿਛਲੇ ਹਫ਼ਤੇ ਐਨਡੀਪੀਐਸ ਕੇਸਾਂ ਵਿੱਚ ਲੋੜੀਂਦੇ 31 ਭਗੌੜਿਆਂ ਅਤੇ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਵੱਡੀ ਮਾਤਰਾ ਵਿੱਚ ਫਾਰਮਾ ਓਪੀਔਡਜ਼ ਬਰਾਮਦ ਕਰਨ ਤੋਂ ਇਲਾਵਾ, ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ 'ਤੇ ਨਾਕੇ ਲਗਾ ਕੇ ਅਤੇ ਨਸ਼ਾ ਪ੍ਰਭਾਵਿਤ ਇਲਾਕਿਆਂ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 8.37 ਕਿਲੋ ਹੈਰੋਇਨ, 32.28 ਕਿਲੋ ਅਫੀਮ, 53.2 ਕਿਲੋ ਗਾਂਜਾ ਅਤੇ 140 ਕੁਇੰਟਲ ਭੁੱਕੀ ਬਰਾਮਦ ਕਰਨ ਤੋਂ ਇਲਾਵਾ 11.73 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
Advertisment
drug ਨਸ਼ਾ ਤਸਕਰੀ ਦੇ ਰੁਝਾਨ ਬਾਰੇ ਗੱਲ ਕਰਦਿਆਂ ਆਈਜੀਪੀ ਸੁਖਚੈਨ ਗਿੱਲ ਨੇ ਕਿਹਾ ਕਿ ਨਸ਼ਾ ਤਸਕਰੀ ਲਈ ਐਂਬੂਲੈਂਸ ਵਰਗੀਆਂ ਐਮਰਜੈਂਸੀ ਸੇਵਾਵਾਂ ਵਾਲੇ ਵਾਹਨਾਂ ਦੀ ਵਰਤੋਂ ਕਰਨਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਜ਼ਿਕਰਯੋਗ ਹੈ ਕਿ ਮੋਹਾਲੀ ਪੁਲਿਸ ਨੇ ਐਤਵਾਰ ਨੂੰ ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਪਿੰਡ ਦੱਪਰ ਨੇੜੇ ਸਪੈਸ਼ਲ ਨਾਕਾਬੰਦੀ ਦੌਰਾਨ ਐਂਬੂਲੈਂਸ 'ਚ ਪਏ ਨਕਲੀ ਮਰੀਜ਼ ਦੇ ਸਿਰ ਦੇ ਹੇਠਾਂ ਰੱਖੇ ਸਿਰਹਾਣੇ 'ਚ ਛੁਪਾ ਕੇ ਰੱਖੀ 8 ਕਿਲੋ ਅਫੀਮ ਬਰਾਮਦ ਕਰਕੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਮੱਦੇਨਜ਼ਰ, ਸਾਰੇ ਸੀਪੀਜ਼/ਐਸਐਸਪੀਜ਼ ਨੂੰ ਅਸਲ ਐਂਬੂਲੈਂਸਾਂ ਦੀ ਸੂਚੀ ਪ੍ਰਾਪਤ ਕਰਨ ਲਈ ਹਸਪਤਾਲਾਂ ਅਤੇ ਐਂਬੂਲੈਂਸ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਗੈਰ-ਸਰਕਾਰੀ ਸੰਸਥਾਵਾਂ ਨਾਲ ਮੀਟਿੰਗਾਂ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਮਰੀਜ਼ਾਂ ਨੂੰ ਸੁਰੱਖਿਅਤ ਰਸਤਾ ਮੁਹੱਈਆ ਕਰਵਾਇਆ ਜਾ ਸਕੇ ਅਤੇ ਗਲਤ ਕੰਮਾਂ ਲਈ ਐਮਰਜੈਂਸੀ ਸੇਵਾ ਵਾਹਨਾਂ ਦੀ ਵਰਤੋਂ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ 'ਤੇ ਕੜੀ ਨਜ਼ਰ ਰੱਖੀ ਜਾ ਸਕੇ। ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਨੇ ਹਫ਼ਤੇ ਭਰ 'ਚ 7.93 ਲੱਖ ਫਾਰਮਾ ਓਪੀਔਡਜ਼ ਤੇ ਨਸ਼ੀਲੇ ਟੀਕੇ ਕੀਤੇ ਬਰਾਮਦ ਜ਼ਿਕਰਯੋਗ ਹੈ ਕਿ ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸ਼ਨਾਖਤ ਕਰਕੇ ਨਸ਼ਾ ਤਸਕਰਾਂ ‘ਤੇ ਨਕੇਲ ਕੱਸਣ ਅਤੇ ਨਸ਼ਾ ਵੇਚਣ/ਤਸਕਰੀ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਦੇ ਸਖ਼ਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ਼ ਰਾਸ਼ੀ ਬਰਾਮਦ ਕੀਤੀ ਜਾ ਸਕੇ। publive-image -PTC News-
latest-news cm-bhagwant-mann punjab-police punjabi-news drugs fatehgarh-sahib-police inspector-general-of-police-sukhchain-singh-gill punjabi-news-igp-sukhchain-gill
Advertisment

Stay updated with the latest news headlines.

Follow us:
Advertisment