ਬਿਜਲੀ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਕੈਪਟਨ ਦੇ ਸਿੱਸਵਾਂ ਫਾਰਮ 'ਤੇ ਧਰਨਾ , ਪੁਲਿਸ ਨਾਲ ਹੋਈ ਧੱਕਾ ਮੁੱਕੀ

By Shanker Badra - July 03, 2021 5:07 pm

ਚੰਡੀਗੜ੍ਹ : ਪੰਜਾਬ ਵਿੱਚ ਗਰਮੀ ਦੇ ਵੱਧ ਰਹੇ ਕਹਿਰ ਦੇ ਵਿਚਕਾਰ ਲਗਾਤਾਰ ਬਿਜਲੀ ਦੇ ਕੱਟ ਕਾਰਨ ਲੋਕ ਪਰੇਸ਼ਾਨ ਹੋ ਕੇ ਸੜਕਾਂ 'ਤੇ ਉਤਰ ਆਏ ਹਨ। ਜਿਸ ਦੇ ਚਲਦਿਆਂ ਪੰਜਾਬ ਵਿਚ ਬਿਜਲੀ ਕੱਟਾਂ (Punjab power crisis )  'ਤੇ ਰਾਜਨੀਤੀ ਕਰੰਟ ਵੀ ਦੇਖਣ ਨੂੰ ਮਿਲ ਰਿਹਾ ਹੈ। ਉਥੇ ਹੀ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ (AAP workers protest )ਨੇ ਬਿਜਲੀ ਸੰਕਟ ਖਿਲਾਫ਼ ਸਿਸਵਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਦਾ ਘਿਰਾਓ ਕੀਤਾ ਹੈ।

ਬਿਜਲੀ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਕੈਪਟਨ ਦੇ ਸਿੱਸਵਾਂ ਫਾਰਮ 'ਤੇ ਧਰਨਾ , ਪੁਲਿਸ ਨਾਲ ਹੋਈ ਧੱਕਾ ਮੁੱਕੀ

ਪੜ੍ਹੋ ਹੋਰ ਖ਼ਬਰਾਂ : ਨਿੱਕੀ ਜਿਹੀ ਬੱਚੀ ਦੇ ਜਜ਼ਬੇ ਨੂੰ ਦੇਖ ਹਰ ਕੋਈ ਕਰ ਰਿਹਾ ਸਲਾਮ ,ਜਿਸਨੇ ਨਾ ਮੁਮਕਿਨ ਨੂੰ ਮੁਮਕਿਨ ਕਰਕੇ ਦਿਖਾਇਆ

ਇਸ ਦੌਰਾਨ ਬਿਜਲੀ ਦੇ ਮਸਲੇ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਸਿੱਸਵਾਂ ਫ਼ਾਰਮ ਹਾਊਸ ਘੇਰਨ ਪੁੱਜੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਪੁਲਿਸ ਦੇ ਜ਼ੋਰ ਅੱਗੇ ਕੋਈ ਪੇਸ਼ ਨਾ ਗਈ ਅਤੇ ਪਾਣੀ ਦੀਆਂ ਬੁਛਾੜਾਂ ਨਾਲ ਉਨ੍ਹਾਂ ਨੂੰ ਖਦੇੜ ਦਿਤਾ ਗਿਆ ਹੈ। ਭਗਵੰਤ ਮਾਨ ਦੀ ਅਗਵਾਈ ਹੇਠ ਆਪ ਵਰਕਰਾਂ ਨੇ ਪਹਿਲਾਂ ਬੈਰੀਕੇਡ ਤਾਂ ਪਾਰ ਕਰ ਲਿਆ ਪਰ ਦੂਜੇ ਬੈਰੀਕੇਡ 'ਤੇ ਪੂਰੀ ਪੁਲਿਸ ਫ਼ੋਰਸ ਨੇ ਉਨ੍ਹਾਂ ਨੂੰ ਪਿੱਛੇ ਹਟਣ ਲਈ ਮਜਬੂਰ ਕਰ ਦਿਤਾ।

ਬਿਜਲੀ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਕੈਪਟਨ ਦੇ ਸਿੱਸਵਾਂ ਫਾਰਮ 'ਤੇ ਧਰਨਾ , ਪੁਲਿਸ ਨਾਲ ਹੋਈ ਧੱਕਾ ਮੁੱਕੀ

ਦਰਅਸਲ 'ਚ ਅੱਜ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਹੈ। ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ 'ਚ ਵਰਕਰ ਪਹੁੰਚੇ ਅਤੇ ਉਨ੍ਹਾਂ ਵੱਲੋਂ ਮੁੱਖ ਮੰਤਰੀ ਦੇ ਨਿਜੀ ਰਿਹਾਇਸ਼ ਸਿਸਵਾਂ ਫਾਰਮ ਹਾਊਸ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਭਾਰੀ ਪੁਲਿਸ ਫੋਰਸ ਕਾਰਨ ਅੱਧ ਵਿਚਕਾਰ ਹੀ ਰੋਕਿਆ ਗਿਆ। ਇਸ ਦੌਰਾਨ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਵਰਕਰਾਂ ਉਤੇ ਪਾਣੀ ਦੀਆਂ ਬੁਛਾੜਾਂ (water cannons )ਮਾਰ ਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।

ਬਿਜਲੀ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਕੈਪਟਨ ਦੇ ਸਿੱਸਵਾਂ ਫਾਰਮ 'ਤੇ ਧਰਨਾ , ਪੁਲਿਸ ਨਾਲ ਹੋਈ ਧੱਕਾ ਮੁੱਕੀ

ਜਾਣਕਾਰੀ ਅਨੁਸਾਰ ਪੁਲੀਸ ਵੱਲੋਂ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਅਤੇ ਹਰਪਾਲ ਚੀਮਾ ਨੂੰ ਗ੍ਰਿਫਤਾਰ ਕਰ ਕੇ ਮਾਜਰੀ ਥਾਣੇ ਲਿਆਂਦਾ ਗਿਆ ਹੈ। ਇਸ ਦੌਰਾਨ 'ਆਪ' ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਲੋਕ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਪਰ ਸਿਰਫ ਇੱਕ ਵਿਅਕਤੀ ਸਦਨ ਵਿੱਚ ਬੈਠ ਕੇ ਆਨੰਦ ਲੈ ਰਿਹਾ ਹੈ। ਅਸੀਂ ਮੁੱਖ ਮੰਤਰੀ ਦੇ ਫਾਰਮ ਹਾਊਸ ਦੇ ਮੀਟਰ ਦੀ ਜਾਂਚ ਕਰਨ ਲਈ ਆਏ ਹਾਂ ਕਿ ਇੱਥੇ ਕਿੰਨੇ ਘੰਟੇ ਬਿਜਲੀ ਦਾ ਕੱਟ ਲਗਦਾ ਹੈ।

ਬਿਜਲੀ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਕੈਪਟਨ ਦੇ ਸਿੱਸਵਾਂ ਫਾਰਮ 'ਤੇ ਧਰਨਾ , ਪੁਲਿਸ ਨਾਲ ਹੋਈ ਧੱਕਾ ਮੁੱਕੀ

ਪੜ੍ਹੋ ਹੋਰ ਖ਼ਬਰਾਂ : ਆਮਿਰ ਖਾਨ ਅਤੇ ਕਿਰਨ ਰਾਓ ਵੱਲੋਂ ਅਲੱਗ ਹੋਣ ਦਾ ਫ਼ੈਸਲਾ , ਵਿਆਹ ਦੇ 15 ਸਾਲਾਂ ਬਾਅਦ ਲੈਣਗੇ ਤਲਾਕ

ਦੱਸ ਦੇਈਏ ਕਿ ਪੰਜਾਬ ਵਿਚ ਬਿਜਲੀ ਦੀ ਕਮੀ ਕਾਰਨ ਲੰਮੇ-ਲੰਮੇ ਕੱਟ ਲੱਗ ਰਹੇ ਹਨ ਜਦਕਿ ਆਮ ਆਦਮੀ ਪਾਰਟੀ ਦਾ ਦੋਸ਼ ਹੈ ਕਿ ਕੈਪਟਨ ਸਰਕਾਰ ਪ੍ਰਾਈਵੇਟ ਥਰਮਲ ਪਲਾਂਟਾ ਤੋਂ ਮਹਿੰਗੇ ਭਾਅ ਬਿਜਲੀ ਖਰੀਦ ਰਹੀ ਹੈ। ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਪਿਛਲੇ ਦਿਨੀਂ ਪੰਜਾਬ ਵਿਚ ਸਰਕਾਰ ਬਣਨ 'ਤੇ 300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਐਲਾਨ ਕਰ ਚੁੱਕੇ ਹਨ।

-PTCNews

adv-img
adv-img