Thu, Jul 10, 2025
Whatsapp

ਜਲ ਸਪਲਾਈ ਦੇ ਕਾਮਿਆ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ

Reported by:  PTC News Desk  Edited by:  Pardeep Singh -- May 16th 2022 02:49 PM
ਜਲ ਸਪਲਾਈ ਦੇ ਕਾਮਿਆ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ

ਜਲ ਸਪਲਾਈ ਦੇ ਕਾਮਿਆ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ

ਹੁਸ਼ਿਆਰਪੁਰ: ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਫੈਸਲੇ ਤਹਿਤ  ਹੁਸ਼ਿਆਰਪੁਰ ਮਿਨੀ ਸਕੱਤਰੇਤ ਦੇ ਬਾਹਰ ਜਲ ਸਪਲਾਈ ਦੇ ਕਾਮਿਆਂ ਵੱਲੋਂ ਪੰਜਾਬ ਸਰਕਾਰ ਅਤੇ ਵਿਭਾਗੀ ਮੁਖੀ ਦਾ ਪੂਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਵਿਭਾਗ ਦੇ ਮੁਖੀ ਵੱਲੋਂ ਤੈਅ ਸ਼ੁਦਾ ਤਨਖਾਹਾਂ ਰੋਕਣ ਦੇ ਆਦੇਸ਼ ਦਿੱਤੇ ਗਏ ਸਨ ਜੋ ਸਰਾਸਰ ਗਲਤ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸਾਡੇ ਘਰਾਂ ਦੇ ਖਰਚੇ ਚੱਲਣੇ ਬਹੁਤ ਔਖੇ ਹੋ ਗਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਅੱਜ ਯੂਨੀਅਨ ਵੱਲੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਵਿਭਾਗੀ ਮੁਖੀ ਵੱਲੋਂ ਹੇਠਲੇ ਅਧਿਕਾਰੀਆਂ ਨੂੰ ਇਕ ਹੋਰ ਪੱਤਰ ਜਾਰੀ ਕੀਤਾ ਹੈ ਕਿ ਇਸ ਵੇਲੇ ਕੰਮ ਕਰ ਰਹੇ ਜਾਂ ਰਿਟਾਇਰ ਹੋ ਚੁੱਕੇ ਕੁਝ ਜਿੰਮੇਵਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਆਪਣੇ ਨਜਦੀਕੀਆਂ ਵਿਚੋਂ ਤਕਰੀਬਨ 4000 ਦੇ ਲਗਭਗ ਠੇਕੇਦਾਰ ਬਣਾ ਕੇ ਉਨ੍ਹਾਂ ਨੂੰ ਹਰ ਮਹੀਨੇ 25-30 ਹਜਾਰ ਰੁਪਏ ਦਿੱਤੇ ਜਾ ਰਹੇ ਹਨ ਜੋ ਕਿ ਇਹ ਪੱਤਰ ਬਿਲਕੁਲ ਝੂਠਾ ਹੈ ਕਿਉਕਿ ਇਨ੍ਹਾਂ ਵਰਕਰਾਂ ਵਿਚ ਨਾਂ ਤਾਂ ਕੋਈ ਰਿਸ਼ਤੇਦਾਰ ਹੈ ਅਤੇ ਨਾ ਹੀ 25-30 ਹਜਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਤੱਕ ਸਹੂਲਤਾਂ ਪਹੁੰਚਾਉਣ ਲਈ ਪੰਜਾਬ ਸਰਕਾਰ ਦੇ ਅਧਿਕਾਰੀਆਂ ਵਲੋਂ ਸਾਨੂੰ ਪਹਿਲਾਂ ਠੇਕੇਦਾਰਾਂ ਅਧੀਨ ਬਤੌਰ ਆਉਟਸੋਰਸ ਮੁਲਾਜਮ ਨਿਗੁਣੀਆਂ ਤਨਖਾਹਾਂ ਤੇ ਭਰਤੀ ਕੀਤਾ ਗਿਆ ਸੀ। ਯੂਨੀਅਨ ਵਲੋਂ ਇਨ੍ਹਾਂ ਕਾਮਿਆਂ ਨੂੰ ਤਜਰਬੇ ਦੇ ਅਧਾਰ ’ਤੇ ਰੈਗੂਲਰ ਹੋਣ ਦੀ ਮੰਗ ਕਰਨੀ ਸ਼ੁਰੂ ਕੀਤੀ ਜੋਕਿ ਸਾਡਾ ਹੱਕ ਹੈ। ਪਰ ਵਿਭਾਗ ਵਲੋਂ ਸਾਡੀ ਨਿੱਜੀ ਮੰਗ ਦਾ ਹੱਲ ਕਰਨ ਦੀ ਬਜਾਏ ਸਾਨੂੰ ਧੱਕੇ ਨਾਲ ਇਨਲਿਸਟਮੈਂਟ ’ਚ ਤਬਦੀਲ ਦਿੱਤਾ ਗਿਆ। ਜਦਕਿ ਸਾਡੀ ਜਥੇਬੰਦੀ ਪੰਜਾਬ ਸਰਕਾਰ ਅਤੇ ਵਿਭਾਗ ਤੋਂ ਮੰਗ ਕਰ ਰਹੀ ਹੈ ਕਿ ਸਾਡੀਆ ਤਨਖਾਹਾਂ ਨਿਗੂਣੀਆਂ ਹਨ। ਇਹ ਵੀ ਪੜ੍ਹੋ:CM ਭਗਵੰਤ ਮਾਨ ਨੇ ਚੰਡੀਗੜ੍ਹ 'ਚ ਲਗਾਇਆ ਜਨਤਾ ਦਰਬਾਰ, ਲੋਕਾਂ ਵੱਲੋਂ ਜ਼ੋਰਦਾਰ ਹੰਗਾਮਾ -PTC News


Top News view more...

Latest News view more...

PTC NETWORK
PTC NETWORK