ਜਲ ਸਪਲਾਈ ਵਰਕਰਾਂ ਨੇ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਦੀ ਕੋਠੀ ਦੇ ਬਾਹਰ ਲਾਇਆ ਧਰਨਾ

By Baljit Singh - May 29, 2021 3:05 pm

ਬਟਾਲਾ: ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਸੱਦੇ ’ਤੇ ਪੰਜਾਬ ਦੇ ਜਲ ਸਪਲਾਈ ਠੇਕਾ ਵਰਕਰਾਂ ਵਲੋਂ ਅੱਜ ਮਲੇਰਕੋਟਲਾ ’ਚ ਕੈਬਨਿਟ ਮੰਤਰੀ ਰਜੀਆ ਸੁਲਤਾਨਾ, ਕਾਦੀਆਂ ’ਚ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਅਤੇ ਮੋਰਿੰਡਾ ’ਚ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਸਾਹਮਣੇ ਰੋਸ ਧਰਨੇ ਦਿੱਤੇ ਗਏ।

ਪੜ੍ਹੋ ਹੋਰ ਖਬਰਾਂ: ਵੈਕਸੀਨੇਸ਼ਨ ਦੇ ਬਾਵਜੂਦ UK ‘ਚ ਕੋਰੋਨਾ ਦੀ ਤੀਜੀ ਲਹਿਰ ਦਾ ਖਤਰਾ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਵੱਖ-ਵੱਖ ਰੈਗੂਲਾਰ ਪੋਸਟਾਂ ਤੇ ਇਨਲਿਸਟਡ, ਕੰਪਨੀਆਂ, ਸੁਸਾਇਟੀਆਂ ਅਤੇ ਆਉਟ ਸੋਰਸਿੰਗ ਅਧੀਨ ਸੇਵਾਵਾਂ ਦੇ ਰਹੇ ਠੇਕਾ ਵਰਕਰਾਂ ਨੂੰ ਸਬੰਧਿਤ ਵਿਭਾਗ ’ਚ ਮਰਜ ਕਰ ਕੇ ਰੈਗੂਲਰ ਕਰਨ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਸੱਦੇ ’ਤੇ ਪੰਜਾਬ ਦੇ ਜਲ ਸਪਲਾਈ ਠੇਕਾ ਵਰਕਰ ਵਲੋਂ ਕੋਵਿਡ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਇਹ ਧਰਨਾ ਦਿੱਤਾ ਗਿਆ।

ਪੜ੍ਹੋ ਹੋਰ ਖਬਰਾਂ: 12-15 ਸਾਲ ਦੇ ਬੱਚਿਆਂ ਨੂੰ ਲੱਗੇਗਾ ਕੋਰਨਾ ਦਾ ਟੀਕਾ, ਫਾਈਜ਼ਰ ਦੀ ਵੈਕਸੀਨ ਨੂੰ EMA ਨੇ ਦਿੱਤੀ ਮਨਜ਼ੂਰੀ

ਇਸ ਧਰਨੇ ਵਿਚ ਜਲ ਸਪਲਾਈ ਠੇਕਾ ਵਰਕਰ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਬਸੰਤੀ ਰੰਗ ਵਿਚ ਸੱਜ ਕੇ ਹਿੱਸਾ ਲਿਆ ਅਤੇ ਪੰਜਾਬ ਸਰਕਾਰ ਅਤੇ ਜਲ ਸਪਲਾਈ ਮੈਨੇਜਮੈਂਟ ਵਲੋਂ ਜਥੇਬੰਦੀ ਦੀਆਂ ਮੰਗਾਂ ਮੰਨਣ ਦੀ ਬਜਾਏ ਅਣਦੇਖੀ ਕਰਨ ਦੇ ਰੋਸ਼ ਵਜੋਂ ਜੰਮ ਕੇ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਧਰਨਾਕਾਰੀਆਂ ਦੇ ਹੱਥਾਂ ’ਚ ਆਪਣੀਆਂ ਮੰਗਾਂ ਸਬੰਧੀ ਤੱਖਤੀਆਂ ਫੜੀਆ ਹੋਈਆ ਸਨ।

-PTC News

adv-img
adv-img