ਮੁੱਖ ਖਬਰਾਂ

ਲੋਕਾਂ ਲਈ ਚੰਗੀ ਖ਼ਬਰ! ਜਲਦ ਹੀ ਪੰਜਾਬ-ਹਿਮਾਚਲ ਸਮੇਤ 12 ਸੂਬਿਆਂ 'ਚ ਪਵੇਗਾ ਮੀਂਹ

By Riya Bawa -- June 01, 2022 7:33 am -- Updated:June 01, 2022 7:33 am

Weather Update: ਪੰਜਾਬ ਵਿਚ ਗਰਮੀ ਦਿਨੋ ਦਿਨ ਵਧਦੀ ਜਾ ਰਹੀ ਹੈ ਪਰ ਦੂਜੇ ਪਾਸੇ ਇਸ ਵਾਰ ਮਾਨਸੂਨ ਨੇ ਨਿਰਧਾਰਤ ਸਮੇਂ ਤੋਂ ਤਿੰਨ ਦਿਨ ਪਹਿਲਾਂ ਹੀ ਦਸਤਕ ਦੇ ਸਕਦੀ ਹੈ। ਇਸ ਵਾਰ ਦੇਸ਼ ਵਿੱਚ ਪਿਛਲੀ ਵਾਰ ਨਾਲੋਂ ਚੰਗੀ ਬਾਰਿਸ਼ ਹੋਣ ਦੀ ਉਮੀਦ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਇਸ ਵਾਰ ਜੂਨ ਤੋਂ ਸਤੰਬਰ ਤੱਕ ਦੇਸ਼ ਵਿੱਚ 103% ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਨੇ ਇੱਕ ਮਹੀਨਾ ਪਹਿਲਾਂ ਦੇਸ਼ ਵਿੱਚ 99% ਮੀਂਹ ਦੀ ਭਵਿੱਖਬਾਣੀ ਕੀਤੀ ਸੀ। ਜੂਨ ਵਿੱਚ, ਪੰਜਾਬ ਵਿੱਚ ਮਾਨਸੂਨ ਸੀਜ਼ਨ ਦੌਰਾਨ ਵੀ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ।

ਵੱਧ ਤੋਂ ਵੱਧ ਤਾਪਮਾਨ ਆਮ ਤੋਂ ਹੇਠਾਂ ਰਹਿਣ ਦੀ ਉਮੀਦ ਹੈ। ਸੂਬੇ ਵਿੱਚ ਜੂਨ ਤੋਂ ਸਤੰਬਰ ਤੱਕ ਔਸਤਨ 467 ਮਿਲੀਮੀਟਰ ਵਰਖਾ ਹੋਈ ਹੈ। ਜੇਕਰ ਪਿਛਲੇ ਸਾਲ ਦੀ ਗੱਲ ਕਰੀਏ ਤਾਂ ਇੱਥੇ 436 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਮਸ਼ਹੂਰ ਗਾਇਕ ਕੇਕੇ ਦਾ ਕੋਲਕਾਤਾ 'ਚ ਹੋਇਆ ਦਿਹਾਂਤ, ਸੈਲੇਬਸ ਨੇ ਟਵੀਟ ਕਰ ਜਤਾਇਆ ਦੁੱਖ

ਮੌਨਸੂਨ ਦੌਰਾਨ ਦੇਸ਼ ਵਿੱਚ ਆਮ ਲੰਬੇ ਸਮੇਂ ਦੀ ਔਸਤ ਵਰਖਾ 87 ਸੈਂਟੀਮੀਟਰ ਹੁੰਦੀ ਹੈ। ਲੰਬੇ ਅਰਸੇ ਦੀ ਔਸਤ ਦੇ 96 ਤੋਂ 104% ਮੀਂਹ ਨੂੰ ਆਮ ਮੰਨਿਆ ਜਾਂਦਾ ਹੈ। ਦੱਸ ਦੇਈਏ ਕਿ ਮਾਨਸੂਨ 29 ਮਈ ਨੂੰ ਕੇਰਲ ਪਹੁੰਚਿਆ ਸੀ। ਮੌਸਮ ਵਿਭਾਗ ਕੇਰਲ 'ਚ ਅਗਲੇ ਪੰਜ ਦਿਨਾਂ ਤੱਕ ਭਾਰੀ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਬਿਹਾਰ, ਝਾਰਖੰਡ, ਉੜੀਸਾ ਸਮੇਤ ਦੱਖਣ ਦੇ ਕੁਝ ਸੂਬਿਆਂ ਵਿੱਚ ਧੂੜ ਭਰੀ ਹਨੇਰੀ ਆਉਣ ਦੀ ਸੰਭਾਵਨਾ ਹੈ।

rain

ਦੂਜੇ ਪਾਸੇ 1 ਜੂਨ ਨੂੰ ਵੀ ਮਿਜ਼ੋਰਮ, ਤ੍ਰਿਪੁਰਾ, ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਪੁਡੂਚੇਰੀ, ਕਰਨਾਟਕ, ਤਾਮਿਲਨਾਡੂ ਦੇ ਕੁਝ ਖੇਤਰਾਂ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

03 ਜੂਨ ਕਰਨਾਟਕ, ਅਸਾਮ, ਮੇਘਾਲਿਆ
04-07 ਜੂਨ ਮਹਾਰਾਸ਼ਟਰ, ਤੇਲੰਗਾਨਾ, ਸਿੱਕਮ
08-15 ਜੂਨ ਛੱਤੀਸਗੜ੍ਹ, ਬਿਹਾਰ, ਝਾਰਖੰਡ
16-20 ਜੂਨ ਪੂਰਬੀ ਉੱਤਰ ਪ੍ਰਦੇਸ਼, ਗੁਜਰਾਤ, ਮੱਧ ਪ੍ਰਦੇਸ਼, ਉੱਤਰਾਖੰਡ
21-25 ਜੂਨ ਪੱਛਮੀ ਉੱਤਰ ਪ੍ਰਦੇਸ਼, ਰਾਜਸਥਾਨ, ਦਿੱਲੀ, ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ
26-30 ਜੂਨ ਪੰਜਾਬ, ਹਰਿਆਣਾ

-PTC News

  • Share