
ਇਕ ਪਾਸੇ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ ਜਿਥੇ ਸ਼ਾਂਤਮਈ ਤਰੀਕੇ ਨਾਲ ਅੰਦੋਲਨ ਨੂੰ ਨੇਪਰੇ ਚਾੜ੍ਹਨ ਦੀਆਂ ਕੋਸ਼ਿਸ਼ਾਂ ਜ਼ੋਰਾਂ ‘ਤੇ ਹਨ ,ਉਥੇ ਹੀ ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਦਰਮਿਆਨ ਹੁਣ ਸੰਸਦ ਮੈਂਬਰਾਂ, ਮੰਤਰੀਆਂ ਅਤੇ ਵਿਧਾਇਕਾਂ ਤੋਂ ਘਰ-ਘਰ ਜਾ ਕੇ ਅਸਤੀਫ਼ੇ ਮੰਗੇ ਜਾਣਗੇ। ਇਹ ਫ਼ੈਸਲਾ ਭਾਰਤੀ ਕਿਸਾਨ ਯੂਨੀਅਨ ਗੁਰਨਾਮ ਸਿੰਘ ਚਢੂਨੀ ਧਿਰ ਵਲੋਂ ਕੀਤਾ ਗਿਆ ਹੈ ਅਤੇ ਇਹ ਫੈਸਲਾ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਾਲਾ ਕਨੋਹ ਦੀ ਪ੍ਰਧਾਨਗੀ ਵਿਚ ਅੱਜ ਯਾਨੀ ਕਿ ਐਤਵਾਰ ਨੂੰ ਹੋਈ ਬੈਠਕ ’ਚ ਲਿਆ ਗਿਆ।
ਹੋਰ ਪੜ੍ਹੋ : ਦਲਿਤ ਵਿਦਿਆਰਥੀਆਂ ਲਈ ਵੱਡਾ ਐਲਾਨ,ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਕੇਂਦਰ ਨੇ ਦਿੱਤੀ ਮਨਜ਼ੂਰੀ
ਇਸ ਮੌਕੇ ਕਨੋਹ ਨੇ ਕਿਹਾ ਕਿ ਮੰਤਰੀਆਂ ਤੋਂ ਅਸਤੀਫ਼ੇ ਮੰਗਣ ਦੀ ਕੜੀ ’ਚ 21 ਜਨਵਰੀ ਤੋਂ ਰਾਜ ਮੰਤਰੀ ਅਤੇ ਉਕਲਾਨਾ ਤੋਂ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਵਿਧਾਇਕ ਅਨੂਪ ਧਾਨਕ ਦੇ ਕੈਮਰੀ ਰੋਡ ਹਿਸਾਰ ਸਥਿਤ ਆਵਾਸ ’ਤੇ ਕਿਸਾਨ ਪਹੁੰਚਣਗੇ ਅਤੇ ਉਨ੍ਹਾਂ ਤੋਂ ਅਸਤੀਫ਼ੇ ਦੀ ਮੰਗ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਸ ਤੋਂ ਬਾਅਦ ਜ਼ਿਲ੍ਹੇ ਦੇ ਸਾਰੇ ਸੰਸਦ ਮੈਂਬਰਾਂ, ਵਿਧਾਇਕਾਂ ਤੋਂ ਅਸਤੀਫ਼ੇ ਮੰਗੇ ਜਾਣਗੇ।
ਉਥੇ ਹੀ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਗਿਆ ਕਿ ਗੁਰਨਾਮ ਸਿੰਘ ਚੰਡੂਨੀ ਜੋ ਵੀ ਕੰਮ ਕਰਨਗੇ ਜਾਂ ਉਹ ਜਿੰਨਾ ਵੀ ਗਤੀਵਿਧੀਆਂ ਨੂੰ ਚਲਾ ਰਹੇ ਹਨ ਉਹ ਸਭ ਉਹਨਾਂ ਦੀ ਨਿਜੀ ਰਾਏ ‘ਚ ਆਉਂਦੀ ਹੈ। ਅਸੀਂ ਉਸ ਨਾਲ ਕੋਈ ਵੀ ਤਾਲੁੱਕ ਨਹੀਂ ਰੱਖਦੇ , ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਵੱਲੋਂ ਇਹ ਵੀ ਕਿਹਾ ਗਿਆ ਕਿ ਚੰਡੂਨੀ ਨਾਲ ਗੱਲ ਬਾਤ ਕੀਤੀ ਜਾਵੇਗੀ ਤੇ ਉਹਨਾਂ ਦੀ ਮਨਸ਼ਾ ਜਾਣੀ ਜਾਵੇਗੀ ਅਤੇ ਜੇਕਰ ਚੰਡੂਨੀ ਉਹਨਾਂ ਦੇ ਆਖੇ ਤੋਂ ਬਾਹਰ ਚਲਦੇ ਹਨ ਨੂੰ ਸਸਪੈੰਡ ਕਰਨ ਮੰਗ ਵੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਕਲ 7 ਮੈਂਬਰੀ ਕਮੇਟੀ ਬਣਾਈ ਜਾਵੇਗੀ ਜਿਸ ਚ ਚੰਡੂਨੀ ਤੋਂ ਜਵਾਬ ਤਲਬੀ ਕੀਤੀ ਜਾਵੇਗੀ।
ਕਿਸਾਨ ਜਥੇਬੰਦੀਆਂ ਦੇ ਵੱਡੇ ਐਲਾਨ, ਬਾਰਡਰ ‘ਤੇ ਹੀ ਮਨਾਇਆ ਜਾਵੇਗਾ ਸ਼ਹੀਦੀ ਦਿਹਾੜਾ