adv-img
ਮੁੱਖ ਖਬਰਾਂ

ਹਲਵਾਰਾ ਏਅਰਪੋਰਟ ਦਾ ਨਾਂਅ ਸ਼ਹੀਦ ਕਰਤਾਰ ਸਿੰਘ ਸਰਾਭਾ ਰੱਖਣ ਲਈ ਯਤਨ ਕਰਾਂਗੇ: ਭਗਵੰਤ ਮਾਨ

By Pardeep Singh -- October 3rd 2022 03:01 PM -- Updated: October 3rd 2022 05:47 PM

Punjab Assembly Session : ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਅੱਜ ਸ਼ੁਰੂ ਹੋ ਗਈ ਹੈ। ਕਾਰਵਾਈ ਸ਼ੁਰੂ ਤੋਂ ਬਾਅਦ 15 ਮਿੰਟ ਲਈ ਮਅੱਤਲ ਕੀਤੀ ਗਈ। ਉਸ ਤੋਂ ਬਾਅਦ ਫਿਰ ਕਾਰਵਾਈ ਸ਼ੁਰੂ ਕੀਤੀ ਗਈ। ਅੱਜ CM ਭਗਵੰਤ ਮਾਨ ਭਰੋਸੇ ਦੇ ਪ੍ਰਸਤਾਵ 'ਤੇ ਚਰਚਾ ਕਰਨਗੇ। ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵੱਲੋਂ ਭਰੋਸੇ ਦੇ ਵੋਟ 'ਤੇ ਚਰਚਾ 'ਚ ਹਿੱਸਾ ਲੈਣ ਦੀ ਸੰਭਾਵਨਾ ਨਹੀਂ ਹੈ। ਭਾਜਪਾ ਭਰੋਸੇ ਦੇ ਪ੍ਰਸਤਾਵ 'ਤੇ ਵੋਟਿੰਗ ਦਾ ਬਾਈਕਾਟ ਕਰੇਗੀ। ਵਿਰੋਧੀ ਧਿਰ ਪਹਿਲਾਂ ਹੀ ਕਹਿ ਚੁੱਕੀ ਹੈ ਕਿ ਸਰਕਾਰ ਨੂੰ ਭਰੋਸੇ ਦਾ ਮਤਾ ਲਿਆਉਣ ਦੀ ਲੋੜ ਨਹੀਂ ਹੈ।

ਫੌਜਾ ਸਿੰਘ ਸਰਾਰੀ ਮਾਮਲੇ ਵਿੱਚ ਕਾਂਗਰਸ ਇੱਕ ਵਾਰ ਫਿਰ ਹੰਗਾਮਾ ਕਰਨ ਦੀ ਤਿਆਰੀ ਵਿੱਚ ਹੈ। ਕਾਂਗਰਸ ਮੰਤਰੀ ਸਰਾਰੀ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰਨ ਦੀ ਮੰਗ ਕਰ ਰਹੀ ਹੈ। ਸੈਸ਼ਨ ਦੇ ਪਹਿਲੇ ਦਿਨ ਤੋਂ ਹੀ ਕਾਂਗਰਸ ਨੇ ਸਦਨ ਵਿੱਚ ਇਸ ਮਾਮਲੇ ਨੂੰ ਲੈ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਾਂਗਰਸ ਦੇ ਨਾਅਰੇਬਾਜ਼ੀ ਕਾਰਨ ਕਈ ਬਿੱਲ ਬਿਨਾਂ ਚਰਚਾ ਪਾਸ ਹੋ ਗਏ।ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ ਗੈਂਗਸਟਰ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਣ ਦੀ ਘਟਨਾ ਨੂੰ ਲੈ ਕੇ ਕਾਂਗਰਸ ਵੀ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਇਆਲੀ ਨੇ ਭਰੋਸੇ ਦੇ ਮਤੇ 'ਤੇ ਚਰਚਾ 'ਚ ਹਿੱਸਾ ਲੈਂਦਿਆਂ ਕਿਹਾ ਕਿ ਭਰੋਸੇ ਦਾ ਮਤਾ ਲਿਆਉਣ ਦੀ ਕੀ ਲੋੜ ਸੀ, 'ਆਪ' ਕੋਲ ਪਹਿਲਾਂ ਬਹੁਮਤ ਹੈ। ਇਆਲੀ ਨੇ ਕਿਹਾ ਕਿ 'ਆਪ' ਨੇ ਵਿਧਾਇਕਾਂ ਨੂੰ ਖਰੀਦਣ ਵਾਲਿਆਂ ਖਿਲਾਫ ਸ਼ਿਕਾਇਤ ਦਿੱਤੀ ਸੀ ਪਰ ਅੱਜ ਤਕ ਇਹ ਪਤਾ ਨਹੀਂ ਲੱਗਾ ਕਿ ਉਨ੍ਹਾਂ ਨੂੰ ਖਰੀਦਣ ਦੀ ਗੱਲ ਕਿਸ ਨੇ ਕੀਤੀ। ਉਨ੍ਹਾਂ ਕਿਹਾ ਕਿ ਇਹ ਸਿਰਫ ਰਾਜਨੀਤੀ ਹੈ। 'ਆਪ' ਸਰਕਾਰ ਨੂੰ ਵਿਧਾਇਕਾਂ ਦੀ ਖਰੀਦੋ ਫਰੋਖ਼ਤ ਦੇ ਸਬੂਤ ਪੇਸ਼ ਕਰਨੇ ਚਾਹੀਦੇ ਹਨ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਾਰ ਵਾਰ ਸਿਫ਼ਰ ਕਾਲ ਦੀ ਮੰਗ ਕਰ ਰਹੇ ਹਨ ਪਰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿਫ਼ਰ ਕਾਲ ਬਾਅਦ ਵਿਚ ਦੇਣ ਦੀ ਗੱਲ ਕਹੀ ਹੈ। ਸਪੀਕਰ ਸਦਨ ਵਿਚ ਪਹਿਲਾਂ ਮੁੱਖ ਮੰਤਰੀ ਵਲੋਂ ਪੇਸ਼ ਕੀਤੇ ਗਏ ਭਰੋਸੇਯੋਗੀ ਦੇ ਮਤੇ 'ਤੇ ਚਰਚਾ ਅਤੇ ਵੋਟਿੰਗ ਕਰਵਾਉਣਾ ਚਾਹੁੰਦੇ ਹਨ।

ਹਲਵਾਰਾ ਏਅਰਪੋਰਟ ਦਾ ਨਾਂਅ ਸ਼ਹੀਦ ਕਰਤਾਰ ਸਿੰਘ ਸਰਾਭਾ 

ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦਾ ਧੰਨਵਾਦ ਕਰਨਾ ਚਾਹੁੰਦਾ ਹੈ ਕਿ ਮੋਹਾਲੀ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂਅ ਉੱਤੇ ਰੱਖਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਹਲਵਾਰੇ ਦੇ ਏਅਰਪੋਰਟ ਦਾ ਨਾਂਅ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂਅ ਉੱਤੇ ਰੱਖਣ ਲਈ ਯਤਨ ਕੀਤੇ ਜਾਣਗੇ। ਬੇਅਦਬੀ ਕਾਂਡ ਬਾਰੇ ਵੀ ਜਲਦ ਫੈਸਲਾ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਲਈ ਕੰਮ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਨਸ਼ਾ ਪਿੱਛਲੀਆਂ ਸਰਕਾਰਾਂ ਦੇ ਕੰਡੇ ਬੀਜੇ ਹਨ ਉਨ੍ਹਾਂ ਨੂੰ ਚੁੱਗਣ ਲਈ ਸਰਕਾਰ ਕੰਮ ਕਰ ਰਹੀ ਹੈ। ਆਮ ਆਦਮੀ ਪਾਰਟੀ ਨੇ ਭਰੋਸਗੀ ਮਤਾ ਨੂੰ ਲੈ ਕੇ 93 ਵੋਟਾਂ ਹਾਸਿਲ ਕੀਤੀਆ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਪੀਚ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਦੇ ਸਦਨ ਦੀ ਕਾਰਵਾਈ ਨੂੰ ਅਣਮਿੱਥੇ ਸਮੇ ਮੁਲਤਵੀ ਕਰ ਦਿੱਤਾ ਹੈ।ਮਿਲੀ ਜਾਣਕਾਰੀ ਅਨੁਸਾਰ ਭਰੋਸੇ ਦੇ ਮਤੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ 93 ਵੋਟਾਂ ਮਿਲੀਆ ਹਨ।

ਇਹ ਵੀ ਪੜ੍ਹੋ:ਬਠਿੰਡਾ 'ਚ ਕਿਸਾਨ ਜਥੇਬੰਦੀਆਂ ਨੇ ਕੇਦਰ ਸਰਕਾਰ ਦਾ ਪੁਤਲਾ ਫੂਕ ਕੀਤਾ ਮੁਜ਼ਾਹਰਾ

-PTC News

  • Share