Sat, Apr 20, 2024
Whatsapp

ਅਗਲੇ 24 ਘੰਟਿਆਂ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਤੇ ਹਵਾਵਾਂ ਚੱਲਣ ਦੀ ਪੇਸ਼ੀਨਗੋਈ

Written by  Ravinder Singh -- June 14th 2022 11:57 AM
ਅਗਲੇ 24 ਘੰਟਿਆਂ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਤੇ ਹਵਾਵਾਂ ਚੱਲਣ ਦੀ ਪੇਸ਼ੀਨਗੋਈ

ਅਗਲੇ 24 ਘੰਟਿਆਂ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਤੇ ਹਵਾਵਾਂ ਚੱਲਣ ਦੀ ਪੇਸ਼ੀਨਗੋਈ

ਚੰਡੀਗੜ੍ਹ : ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੈ ਪਰ ਮੌਸਮ ਵਿਭਾਗ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਪੇਸ਼ੀਨਗੋਈ ਕੀਤੀ ਹੈ। ਅਗਲੇ 24 ਘੰਟਿਆਂ 'ਚ ਮੌਸਮ 'ਚ ਬਦਲਾਅ ਦੀ ਸੰਭਾਵਨਾ ਹੈ। ਪੰਜਾਬ 'ਚ ਜੂਨ ਦੇ ਪਹਿਲੇ 10 ਦਿਨ ਸੁੱਕੇ ਨਿਕਲ ਗਏ। ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਮੀਂਹ ਨਹੀਂ ਪਿਆ। ਅਗਲੇ 24 ਘੰਟਿਆਂ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਤੇ ਹਵਾਵਾਂ ਚੱਲਣ ਦੀ ਪੇਸ਼ੀਨਗੋਈਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਪੰਜਾਬ 'ਚ ਆਮ ਤੌਰ 'ਤੇ ਜੂਨ ਮਹੀਨੇ ਵਿੱਚ 8.2 ਮਿਲੀਮੀਟਰ ਮੀਂਹ ਪੈਂਦਾ ਹੈ, ਜਦੋਂਕਿ ਹੁਣ ਤਕ ਸਿਰਫ਼ 0.1 ਫ਼ੀਸਦੀ ਹੀ ਮੀਂਹ ਪਿਆ ਹੈ। ਅੰਮ੍ਰਿਤਸਰ ਤੇ ਤਰਨਤਾਰਨ ਨੂੰ ਛੱਡ ਕੇ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ 'ਚ ਮੀਂਹ ਨਹੀਂ ਪਿਆ। ਚੰਡੀਗੜ੍ਹ ਮੌਸਮ ਵਿਭਾਗ ਕੇਂਦਰ ਨੇ ਇਕ ਵਾਰ ਫਿਰ ਚੰਡੀਗੜ੍ਹ ਸਮੇਤ ਟ੍ਰਾਈਸਿਟੀ 'ਚ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਵਿਭਾਗ ਅਨੁਸਾਰ 15 ਜੂਨ ਨੂੰ ਸ਼ਹਿਰ 'ਚ ਬੱਦਲ ਛਾਏ ਰਹਿਣਗੇ ਤੇ 16-17 ਜੂਨ ਨੂੰ ਮੀਂਹ ਪਵੇਗਾ। ਅਗਲੇ 24 ਘੰਟਿਆਂ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਤੇ ਹਵਾਵਾਂ ਚੱਲਣ ਦੀ ਪੇਸ਼ੀਨਗੋਈਇਸ ਦੌਰਾਨ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਨੇਰੀ ਵੀ ਚੱਲੇਗੀ। ਮੌਸਮ ਵਿਭਾਗ ਨੇ ਅੱਜ ਪੰਜਾਬ 'ਚ ਕੁਝ ਥਾਵਾਂ ਉਤੇ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਬਾਅਦ 15, 16 ਤੇ 17 ਨੂੰ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਰਿਆਣਾ 'ਚ ਵੀ ਮੌਸਮ ਦਾ ਇਹੀ ਹਾਲ ਰਹਿਣ ਵਾਲਾ ਹੈ। ਚੰਡੀਗੜ੍ਹ ਸਮੇਤ ਇਨ੍ਹਾਂ ਦੋਵਾਂ ਸੂਬਿਆਂ 'ਚ ਅਗਲੇ ਤਿੰਨ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ 'ਚ 2-3 ਡਿਗਰੀ ਸੈਲਸੀਅਸ ਦੀ ਗਿਰਾਵਟ ਦੇਖਣ ਨੂੰ ਮਿਲੇਗੀ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਅਗਲੇ 24 ਘੰਟਿਆਂ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਤੇ ਹਵਾਵਾਂ ਚੱਲਣ ਦੀ ਪੇਸ਼ੀਨਗੋਈਮੌਸਮ ਕੇਂਦਰ ਚੰਡੀਗੜ੍ਹ ਦੀ ਭਵਿੱਖਬਾਣੀ ਦੀ ਮੰਨੀਏ ਤਾਂ ਮੰਗਲਵਾਰ ਤੋਂ ਮੌਸਮ ਬਦਲ ਜਾਵੇਗਾ। ਬੁੱਧਵਾਰ ਤੋਂ ਪੰਜਾਬ 'ਚ ਬੱਦਲਵਾਈ ਤੇ ਤੇਜ਼ ਹਵਾਵਾਂ ਚੱਲਣਗੀਆਂ। ਹਵਾਵਾਂ ਦੀ ਰਫ਼ਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। ਇਸ ਮਗਰੋਂ 18 ਜੂਨ ਤਕ ਪੰਜਾਬ 'ਚ ਹਨੇਰੀ, ਬੱਦਲਵਾਈ ਤੇ ਤੇਜ਼ ਹਵਾਵਾਂ ਵਿਚਾਲੇ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ ਹੁਣ ਤਾਪਮਾਨ ਵੀ ਹੇਠਾਂ ਆਵੇਗਾ ਤੇ ਗਰਮੀ ਤੋਂ ਰਾਹਤ ਮਿਲੇਗੀ। ਇਹ ਵੀ ਪੜ੍ਹੋ : ਭਾਰਤ 'ਚ ਕੋਰੋਨਾ ਦੇ ਮਾਮਲੇ ਘਟੇ, 24 ਘੰਟਿਆਂ 'ਚ 6594 ਨਵੇਂ ਮਾਮਲੇ


Top News view more...

Latest News view more...