Weather Update: ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਰਹੇਗੀ ਅੱਤ ਦੀ ਗਰਮੀ, ਜਾਣੋ ਆਪਣੇ ਸ਼ਹਿਰ ਦਾ ਹਾਲ
Weather Update: ਕੁਝ ਰਾਹਤ ਤੋਂ ਬਾਅਦ ਦੇਸ਼ 'ਚ ਇਕ ਵਾਰ ਫਿਰ ਗਰਮੀ ਦਾ ਕਹਿਰ ਜਾਰੀ ਹੈ। ਦੇਸ਼ ਦੀ ਰਾਜਧਾਨੀ 'ਚ ਗਰਮੀ ਨੇ ਕਹਿਰ ਮਚਾਇਆ ਹੋਇਆ ਹੈ। ਮੌਸਮ ਦੀ ਮੰਨੀਏ ਤਾਂ ਕੁਝ ਦਿਨ ਹੋਰ ਹਾਲਾਤ ਅਜਿਹੇ ਹੀ ਰਹਿਣਗੇ। ਦੇਸ਼ ਦੇ ਬਾਕੀ ਹਿੱਸਿਆਂ ਦੀ ਗੱਲ ਕਰੀਏ ਤਾਂ ਰਾਜਸਥਾਨ, ਦਿੱਲੀ, ਉੱਤਰੀ ਭਾਰਤ, ਝਾਰਖੰਡ ਅਤੇ ਭਾਰਤ ਦੇ ਕਈ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਜਾਰੀ ਰਹੇਗੀ। ਮੌਸਮ ਵਿਭਾਗ ਮੁਤਾਬਕ ਅਗਲੇ 48 ਘੰਟਿਆਂ ਤੱਕ ਹੀਟਵੇਵ ਰਹਿਣ ਦੀ ਪ੍ਰਬਲ ਸੰਭਾਵਨਾ ਹੈ। ਇਸ ਦੇ ਨਾਲ ਹੀ ਪੱਛਮੀ ਰਾਜਸਥਾਨ ਵਿੱਚ ਅਗਲੇ 3 ਦਿਨਾਂ ਤੱਕ ਧੂੜ ਭਰੀਆਂ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਦੇਸ਼ ਦੇ ਕਈ ਹਿੱਸਿਆਂ ਵਿੱਚ ਅਜੇ ਵੀ ਗਰਮੀ ਦੀ ਸੰਭਾਵਨਾ ਹੈ।
ਭਾਰਤੀ ਮੌਸਮ ਵਿਭਾਗ (IMD) ਨੇ ਵੀ ਮੰਗਲਵਾਰ ਨੂੰ ਗਰਮੀ ਦੀ ਭਵਿੱਖਬਾਣੀ ਕੀਤੀ ਹੈ। 10 ਜੂਨ ਤੋਂ ਗਰਮ ਤੇ ਖੁਸ਼ਕ ਮੌਸਮ ਤੋਂ ਕੁਝ ਰਾਹਤ ਮਿਲ ਸਕਦੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਅਨੁਸਾਰ 11 ਤੇ 12 ਜੂਨ ਨੂੰ ਬਾਰਸ਼ ਪੈ ਸਕਦੀ ਹੈ, ਜਿਸ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਸਾਫ਼ ਹੋਣ ਅਤੇ ਤਾਪਮਾਨ ਵਿੱਚ ਵਾਧੇ ਕਾਰਨ ਗਰਮੀ ਦਾ ਕਹਿਰ ਵਧ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਬੁੱਧਵਾਰ ਤੱਕ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਨਹੀਂ ਹੈ ਅਤੇ ਹੀਟ ਵੇਵ ਯਾਨੀ ਲੂ ਚੱਲਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਸ਼ਰਾਬ ਪੀਣ ਵਾਲਿਆ ਲਈ ਵੱਡੀ ਖਬਰ, ਪੰਜਾਬ 'ਚ ਇੰਨੇ ਫੀਸਦੀ ਸਸਤੀ ਹੋ ਸਕਦੀ ਹੈ ਸ਼ਰਾਬ
ਭਿਆਨਕ ਗਰਮੀ ਇੰਨੀ ਸੀ ਕਿ ਸਫਦਰਜੰਗ ਸਟੈਂਡਰਡ ਸੈਂਟਰ ਵਿਚ ਵੱਧ ਤੋਂ ਵੱਧ ਤਾਪਮਾਨ 43.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਤਿੰਨ ਡਿਗਰੀ ਵੱਧ ਸੀ। ਇਹ 2017 ਤੋਂ ਬਾਅਦ 6 ਜੂਨ ਦਾ ਸਭ ਤੋਂ ਉੱਚਾ ਤਾਪਮਾਨ ਸੀ। ਇਸ ਤੋਂ ਪਹਿਲਾਂ ਸਾਲ 2017 ਵਿੱਚ 6 ਜੂਨ ਨੂੰ ਵੱਧ ਤੋਂ ਵੱਧ ਤਾਪਮਾਨ 44.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।
ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 43.5 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 26.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇਕ ਡਿਗਰੀ ਘੱਟ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 44.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਸੋਮਵਾਰ ਨੂੰ ਦਿੱਲੀ ਦਾ ਸਭ ਤੋਂ ਗਰਮ ਸਥਾਨ ਨਜਫਗੜ੍ਹ ਰਿਹਾ, ਜਿੱਥੇ ਸਭ ਤੋਂ ਵੱਧ ਤਾਪਮਾਨ 46.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
-PTC News