ਮੁੱਖ ਖਬਰਾਂ

Weather Update: ਪੰਜਾਬ 'ਚ ਲੋਕਾਂ ਨੂੰ ਗਰਮੀ ਤੋਂ ਜਲਦ ਮਿਲੇਗੀ ਰਾਹਤ, ਇਸ ਦਿਨ ਸ਼ੁਰੂ ਹੋਵੇਗਾ ਮੌਨਸੂਨ

By Riya Bawa -- May 31, 2022 7:45 am -- Updated:May 31, 2022 7:51 am

Weather Update: ਪੰਜਾਬ ਵਿਚ ਗਰਮੀ ਦਿਨੋ ਦਿਨ ਵਧਦੀ ਜਾ ਰਹੀ ਹੈ ਪਰ ਦੂਜੇ ਪਾਸੇ ਇਸ ਵਾਰ ਮਾਨਸੂਨ ਨੇ ਨਿਰਧਾਰਤ ਸਮੇਂ ਤੋਂ ਤਿੰਨ ਦਿਨ ਪਹਿਲਾਂ ਹੀ ਦਸਤਕ ਦੇ ਦਿੱਤੀ ਹੈ। ਦੱਸ ਦੇਈਏ ਕਿ ਮਾਨਸੂਨ 29 ਮਈ ਨੂੰ ਕੇਰਲ ਪਹੁੰਚਿਆ ਸੀ। ਮੌਸਮ ਵਿਭਾਗ ਕੇਰਲ 'ਚ ਅਗਲੇ ਪੰਜ ਦਿਨਾਂ ਤੱਕ ਭਾਰੀ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਬਿਹਾਰ, ਝਾਰਖੰਡ, ਉੜੀਸਾ ਸਮੇਤ ਦੱਖਣ ਦੇ ਕੁਝ ਸੂਬਿਆਂ ਵਿੱਚ ਧੂੜ ਭਰੀ ਹਨੇਰੀ ਆਉਣ ਦੀ ਸੰਭਾਵਨਾ ਹੈ।

rain

ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਦੇ ਰਾਜ ਮਾਨਸੂਨ ਦੀ ਬਾਰਿਸ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਦੌਰਾਨ ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਮਾਨਸੂਨ 25 ਜੂਨ ਤੱਕ ਦਿੱਲੀ ਵਿੱਚ ਦਾਖਲ ਹੋਵੇਗਾ। ਹਾਲਾਂਕਿ, ਦੇਸ਼ ਦੇ ਵੱਖ-ਵੱਖ ਸੂਬਿਆਂ ਨੇ ਕੜਾਕੇ ਦੀ ਗਰਮੀ ਅਤੇ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਆਈਐਮਡੀ ਦੇ ਅਨੁਸਾਰ, ਦੱਖਣ-ਪੱਛਮੀ ਮਾਨਸੂਨ ਆਪਣੇ ਆਮ ਨਿਰਧਾਰਤ ਸਮੇਂ ਯਾਨੀ 1 ਜੂਨ ਤੋਂ ਤਿੰਨ ਦਿਨ ਪਹਿਲਾਂ 29 ਮਈ ਐਤਵਾਰ ਨੂੰ ਕੇਰਲ ਪਹੁੰਚ ਗਿਆ ਹੈ।

Heavy rain

ਇਹ ਵੀ ਪੜ੍ਹੋ: Sidhu Moosewala: ਜੱਦੀ ਪਿੰਡ ਮੂਸਾ 'ਚ ਹੋਏਗਾ ਸਿੱਧੂ ਮੂਸੇਵਾਲਾ ਦਾ ਅੰਤਿਮ ਸੰਸਕਾਰ

ਮੌਸਮ ਵਿਗਿਆਨੀਆਂ ਅਨੁਸਾਰ ਅਗਲੇ ਪੰਜ ਦਿਨਾਂ ਵਿੱਚ ਕੇਰਲ, ਤਾਮਿਲਨਾਡੂ, ਤੇਲੰਗਾਨਾ, ਕਰਨਾਟਕ, ਪੁਡੂਚੇਰੀ ਵਿੱਚ ਭਾਰੀ ਮੀਂਹ ਪਵੇਗਾ। ਲਕਸ਼ਦੀਪ ਵਿੱਚ 30 ਮਈ ਨੂੰ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ 'ਚ ਕੇਰਲ 'ਚ ਮੌਸਮ ਅਜਿਹਾ ਹੀ ਰਹਿਣ ਵਾਲਾ ਹੈ।

ਵੇਖੋ ਮੌਸਮ ਦਾ ਹਾਲ
ਦੂਜੇ ਪਾਸੇ 31 ਮਈ ਅਤੇ 1 ਜੂਨ ਨੂੰ ਵੀ ਮਿਜ਼ੋਰਮ, ਤ੍ਰਿਪੁਰਾ, ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਪੁਡੂਚੇਰੀ, ਕਰਨਾਟਕ, ਤਾਮਿਲਨਾਡੂ ਦੇ ਕੁਝ ਖੇਤਰਾਂ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

Heavy rainfall in Punjab

03 ਜੂਨ ਕਰਨਾਟਕ, ਅਸਾਮ, ਮੇਘਾਲਿਆ
04-07 ਜੂਨ ਮਹਾਰਾਸ਼ਟਰ, ਤੇਲੰਗਾਨਾ, ਸਿੱਕਮ
08-15 ਜੂਨ ਛੱਤੀਸਗੜ੍ਹ, ਬਿਹਾਰ, ਝਾਰਖੰਡ
16-20 ਜੂਨ ਪੂਰਬੀ ਉੱਤਰ ਪ੍ਰਦੇਸ਼, ਗੁਜਰਾਤ, ਮੱਧ ਪ੍ਰਦੇਸ਼, ਉੱਤਰਾਖੰਡ
21-25 ਜੂਨ ਪੱਛਮੀ ਉੱਤਰ ਪ੍ਰਦੇਸ਼, ਰਾਜਸਥਾਨ, ਦਿੱਲੀ, ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ
26-30 ਜੂਨ ਪੰਜਾਬ, ਹਰਿਆਣਾ

-PTC News

  • Share