Weather Updates: ਦਿੱਲੀ-ਐੱਨਸੀਆਰ ਸਮੇਤ ਇਨ੍ਹਾਂ ਹਿੱਸਿਆਂ 'ਚ ਗਰਮੀ ਤੋਂ ਮਿਲੇਗੀ ਰਾਹਤ, ਜਾਣੋ ਮੌਸਮ ਦਾ ਹਾਲ
ਬੀਤੇ ਦਿਨੀ ਦਿੱਲੀ ਵਿੱਚ ਘੱਟੋ ਘੱਟ ਤਾਪਮਾਨ ਆਮ ਨਾਲੋਂ 4 ਡਿਗਰੀ ਜ਼ਿਆਦਾ 28.5 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਦੋ ਬਰਾਬਰ 38.4 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਮੰਗਲਵਾਰ ਸਵੇਰ ਤੋਂ ਹੀ ਆਸਮਾਨ 'ਚ ਬੱਦਲ ਛਾਏ ਰਹੇ ਅਤੇ ਹਵਾਵਾਂ ਚੱਲੀਆਂ। ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 38 ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ:ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਿਆ ਨੂੰ ਉਤਸ਼ਾਹਿਤ ਕਰਨ ਦਾ ਕੀਤਾ ਫੈਸਲਾ
ਮੌਸਮ ਵਿਭਾਗ ਨੇ ਬੁੱਧਵਾਰ ਨੂੰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਹਲਕੀ ਬਾਰਿਸ਼ ਅਤੇ ਧੂੜ ਭਰੀ ਹਨੇਰੀ ਆਉਣ ਦੀ ਭਵਿੱਖਬਾਣੀ ਕੀਤੀ ਹੈ। ਦਿੱਲੀ ਵਿੱਚ ਦੋ ਦਿਨਾਂ ਤੋਂ ਚੱਲ ਰਹੀਆਂ ਪੂਰਬੀ ਹਵਾਵਾਂ ਨੇ ਗਰਮੀ ਨੂੰ ਘਟਾ ਦਿੱਤਾ ਹੈ। ਨੋਇਡਾ ਵਿੱਚ ਵੱਧ ਤੋਂ ਵੱਧ ਤਾਪਮਾਨ 42.5 ਅਤੇ ਘੱਟੋ-ਘੱਟ ਤਾਪਮਾਨ 32.1 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅਸਮਾਨ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗਾ ਅਤੇ ਹਲਕੀ ਬਾਰਿਸ਼ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਉਨ੍ਹਾਂ ਕਿਹਾ, '1 ਮਈ ਤੋਂ 5 ਮਈ ਤੱਕ ਤਾਪਮਾਨ ਆਮ ਵਾਂਗ ਰਹੇਗਾ। ਸਾਡੀਆਂ ਭਵਿੱਖਬਾਣੀਆਂ ਮੁਤਾਬਕ ਗਰਮੀ ਦੀ ਕੋਈ ਲਹਿਰ ਨਹੀਂ ਹੋਵੇਗੀ। ਰਾਜਸਥਾਨ, ਪੰਜਾਬ, ਦਿੱਲੀ, ਹਰਿਆਣਾ ਅਤੇ ਯੂਪੀ ਵਿੱਚ ਵੀ ਮੀਂਹ ਪੈ ਸਕਦਾ ਹੈ। ਅਸੀਂ ਇਹਨਾਂ ਖੇਤਰਾਂ ਲਈ ਗਰਜ਼-ਤੂਫ਼ਾਨ ਅਤੇ ਧੂੜ ਭਰੀ ਤੂਫ਼ਾਨ ਦੀਆਂ ਚੇਤਾਵਨੀਆਂ ਵੀ ਦਿੱਤੀਆਂ ਹਨ। ਇਸ ਕਾਰਨ ਤਾਪਮਾਨ 36 ਅਤੇ 39 ਡਿਗਰੀ ਸੈਲਸੀਅਸ ਤੱਕ ਹੇਠਾਂ ਆਉਣ ਦੀ ਸੰਭਾਵਨਾ ਹੈ।
-PTC News