Advertisment

Weather Updates: ਪੰਜਾਬ ਸਣੇ ਇਨ੍ਹਾਂ ਸੂਬਿਆਂ ਵਿਚ ਅਗਲੇ 2-3 ਦਿਨ ਤੱਕ ਭਾਰੀ ਮੀਂਹ ਦੇ ਆਸਾਰ

author-image
Riya Bawa
New Update
Weather Updates:  ਪੰਜਾਬ ਸਣੇ ਇਨ੍ਹਾਂ ਸੂਬਿਆਂ ਵਿਚ ਅਗਲੇ 2-3 ਦਿਨ ਤੱਕ ਭਾਰੀ ਮੀਂਹ ਦੇ ਆਸਾਰ
Advertisment
publive-image
Advertisment
ਨਵੀਂ ਦਿੱਲੀ: ਦੇਸ਼ ਦੇ ਵੱਖ ਵੱਖ ਸੂਬਿਆਂ ਵਿਚ ਤੇਜ ਬਾਰਿਸ਼ ਹੋ ਰਹੀ ਹੈ। ਇਸ ਦੇ ਚਲਦੇ ਅੱਜ ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 2-3 ਦਿਨ ਪੰਜਾਬ ਸਣੇ ਕਈ ਸੂਬਿਆਂ ’ਚ ਭਾਰੀ ਮੀਂਹ ਦੇ ਆਸਾਰ ਹਨ। ਜਿਨ੍ਹਾਂ ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਉਨ੍ਹਾਂ ਵਿੱਚ ਉੱਤਰ ਪ੍ਰਦੇਸ਼, ਉਤਰਾਖੰਡ, ਗੁਜਰਾਤ, ਮਹਾਰਾਸ਼ਟਰ, ਉੜੀਸਾ, ਕਰਨਾਟਕ, ਗੋਆ, ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਸ਼ਾਮਲ ਹਨ। ਇਸ ਤੋਂ ਇਲਾਵਾ 11 ਸਤੰਬਰ ਤੋਂ ਉੜੀਸਾ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਤੇ 12 ਸਤੰਬਰ ਤੋਂ ਛੱਤੀਸਗੜ੍ਹ, ਤੇਲੰਗਾਨਾ, ਪੱਛਮੀ ਬੰਗਾਲ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। publive-image ਭਾਰਤੀ ਮੌਸਮ ਵਿਭਾਗ ਨੇ 9-11 ਸਤੰਬਰ ਦੌਰਾਨ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਤੇ ਨਾਲ ਲੱਗਦੇ ਪੱਛਮੀ ਹਿਮਾਲਿਆਈ ਖੇਤਰ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। 8-12 ਸਤੰਬਰ ਦੌਰਾਨ, ਮੱਧ ਮਹਾਰਾਸ਼ਟਰ ਤੇ ਮਰਾਠਵਾੜਾ ਖੇਤਰ ਵਿੱਚ ਬਹੁਤ ਜ਼ਿਆਦਾ ਬਾਰਸ਼ ਹੋ ਸਕਦੀ ਹੈ। ਕੋਂਕਣ, ਗੋਆ, ਗੁਜਰਾਤ ਰਾਜ ਤੇ ਤੱਟਵਰਤੀ ਕਰਨਾਟਕ ਵਿੱਚ ਵੀ ਭਾਰੀ ਬਾਰਸ਼ ਦੀ ਸੰਭਾਵਨਾ ਹੈ। publive-image ਦਿੱਲੀ ਵਿਚ ਸ਼ੁੱਕਰਵਾਰ ਤੱਕ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ 10 ਤੋਂ 12 ਸਤੰਬਰ ਤੱਕ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਬੀਤੇ ਦਿਨੀ ਇਹ ਜਾਣਕਾਰੀ ਦਿੱਤੀ। ਗੌਰਤਲਬ ਹੈ ਕਿ ਸਤੰਬਰ ਦੇ ਪਹਿਲੇ ਦੋ ਦਿਨਾਂ ਵਿੱਚ ਰਿਕਾਰਡ ਮੀਂਹ ਪਹਿਲਾਂ ਹੀ ਦਿੱਲੀ-ਐਨਸੀਆਰ ਦੇ ਮਹੀਨੇ ਲਈ ਆਮ ਬਾਰਸ਼ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। publive-image publive-image -PTC News-
indian-meteorological-department punjab-weather rainfall-forecast western-himalayan-region
Advertisment

Stay updated with the latest news headlines.

Follow us:
Advertisment