ਮੁੱਖ ਖਬਰਾਂ

ਸ਼ਰਾਬ ਦੇ ਸ਼ੌਕੀਨਾਂ ਲਈ ਹੁਣ ਵੱਡੀ ਖ਼ਬਰ , ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਅਹਿਮ ਫ਼ੈਸਲਾ  

By Shanker Badra -- April 16, 2021 3:43 pm -- Updated:April 16, 2021 3:46 pm

ਚੰਡੀਗੜ੍ਹ : ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਲਗਾਤਾਰ ਹਾਲਾਤ ਵਿਗੜਦੇ ਜਾ ਰਹੇ ਹਨ। ਜਿਸ ਤੋਂ ਬਾਅਦ ਸਰਕਾਰ ਨੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਜਨਤਕ ਥਾਵਾਂ 'ਤੇ ਮੁੜ ਤੋਂ ਤਾਲਾਬੰਦੀ ਸ਼ੁਰੂ ਹੋ ਗਈ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਵੱਡਾ ਫ਼ੈਸਲਾ ਲਿਆ ਹੈ।

Weekend Lockdown : Chandigarh Administration makes big announcements for alcoholics ਸ਼ਰਾਬ ਦੇ ਸ਼ੌਕੀਨਾਂ ਲਈ ਹੁਣ ਵੱਡੀ ਖ਼ਬਰ , ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਅਹਿਮ ਫ਼ੈਸਲਾ

ਪੜ੍ਹੋ ਹੋਰ ਖ਼ਬਰਾਂ : ਕਣਕ ਦੀ ਵਾਢੀ 'ਚ ਰੁੱਝੇ ਕਿਸਾਨ , ਹੁਣ ਬੀਬੀਆਂ ਨੇ ਸੰਭਾਲੀ ਕਿਸਾਨੀ ਮੋਰਚਿਆਂ ਦੀ ਕਮਾਨ  

ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਵੀਕਐਂਡ ਲਾਕਡਾਊਨ ਲਗਾ ਦਿੱਤਾ ਹੈ। ਚੰਡੀਗੜ੍ਹ 'ਚ ਅੱਜ ਰਾਤ 10 ਵਜੇ ਤੋਂ ਸੋਮਵਾਰ ਸਵੇਰ 5 ਵਜੇ ਤੱਕ ਲਾਕਡਾਊਨ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਇੱਕ ਅਹਿਮ ਮੀਟਿੰਗ ਮਗਰੋਂ ਇਹ ਫੈਸਲਾ ਲਿਆ ਹੈ।

Weekend Lockdown : Chandigarh Administration makes big announcements for alcoholics ਸ਼ਰਾਬ ਦੇ ਸ਼ੌਕੀਨਾਂ ਲਈ ਹੁਣ ਵੱਡੀ ਖ਼ਬਰ , ਪ੍ਰਸ਼ਾਸਨ ਨੇ ਲਿਆ ਅਹਿਮ ਫ਼ੈਸਲਾ

ਇਸ ਦੇ ਨਾਲ ਹੀਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਦੇ ਸਾਰੇ ਸ਼ਰਾਬ ਦੇ ਠੇਕੇ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਕਿਸੇ ਵੀ ਸ਼ਰਾਬ ਦੇ ਠੇਕੇ 'ਤੇ ਸ਼ਰਾਬ ਨਹੀਂ ਮਿਲੇਗੀ। ਹਾਲਾਂਕਿ ਜਨਤਕ ਆਵਾਜਾਈ 'ਤੇ ਕੋਈ ਪਾਬੰਧੀ ਨਹੀਂ ਹੋਵੇਗੀ।  ਦੁੱਧ ਦੀ ਸਪਲਾਈ ਡੋਰ- ਟੂ- ਡੋਰ ਜਾਰੀ ਰਹੇਗੀ। ਪ੍ਰਾਈਵੇਟ ਦਫ਼ਤਰ ਅਤੇ ਇੰਡਸਟਰੀ ਖੁੱਲ੍ਹੇ ਰਹਿਣਗੇ ਪਰ ਸਰਕਾਰੀ ਦਫ਼ਤਰ ਬੰਦ ਰਹਿਣਗੇ।

ਪੜ੍ਹੋ ਹੋਰ ਖ਼ਬਰਾਂ : ਚੰਡੀਗੜ੍ਹ ਪ੍ਰਸ਼ਾਸਨ ਨੇ ਵਧਾਈ ਸਖ਼ਤੀ, Weekend ਲੌਕਡਾਊਨ ਦਾ ਕੀਤਾ ਐਲਾਨ

Weekend Lockdown : Chandigarh Administration makes big announcements for alcoholics ਸ਼ਰਾਬ ਦੇ ਸ਼ੌਕੀਨਾਂ ਲਈ ਹੁਣ ਵੱਡੀ ਖ਼ਬਰ , ਪ੍ਰਸ਼ਾਸਨ ਨੇ ਲਿਆ ਅਹਿਮ ਫ਼ੈਸਲਾ

ਦੱਸਣਯੋਗ ਹੈ ਕਿ ਪੀ.ਜੀ. ਆਈ. ਨੇ ਕੋਵਿਡ ਦੇ ਨਵੇਂ ਸਟਰੇਨ ਦੀ ਜਾਂਚ ਲਈ ਬੀਤੇ ਦਿਨੀਂ 60 ਸੈਂਪਲ ਐਨ. ਸੀ. ਡੀ. ਸੀ. (ਨੈਸ਼ਨਲ ਸੈਂਟਰ ਫਾਰ ਡਿਸੀਜ਼ ਕੰਟਰੋਲ) 'ਚ ਟੈਸਟਿੰਗ ਲਈ ਭੇਜੇ ਸਨ, ਜਿਨ੍ਹਾਂ 'ਚੋਂ 70 ਫ਼ੀਸਦੀ 'ਚ ਕੋਵਿਡ ਦਾ ਯੂ. ਕੇ. ਵੇਰੀਐਂਟ ਪਾਇਆ ਗਿਆ ਹੈ। ਸਭ ਤੋਂ ਖ਼ਤਰਨਾਕ ਗੱਲ ਇਹ ਹੈ ਕਿ ਸਾਰੇ ਪਾਜ਼ੇਟਿਵ ਸੈਂਪਲਾਂ ਵਿਚੋਂ ਅੱਧੇ ਤੋਂ ਵੱਧ ਸੈਂਪਲ ਚੰਡੀਗੜ੍ਹ ਤੋਂ ਸਨ।

-PTCNews

  • Share