ਪੱਛਮੀ ਬੰਗਾਲ: ਹਸਪਤਾਲ 'ਚ ਲੱਗੀ ਭਿਆਨਕ ਅੱਗ, 1 ਮਰੀਜ਼ ਦੀ ਮੌਤ

By Jashan A - September 27, 2019 12:09 pm

ਪੱਛਮੀ ਬੰਗਾਲ: ਹਸਪਤਾਲ 'ਚ ਲੱਗੀ ਭਿਆਨਕ ਅੱਗ, 1 ਮਰੀਜ਼ ਦੀ ਮੌਤ,ਨਵੀਂ ਦਿੱਲੀ: ਪੱਛਮੀ ਬੰਗਾਲ ਦੇ ਸਿਲੀਗੁੜੀ 'ਚ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਉੱਤਰ ਬੰਗਾਲ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸੀ.ਸੀ.ਯੂ. 'ਚ ਅੱਗ ਲੱਗ ਗਈ। ਅੱਗ ਲੱਗਣ ਦੀ ਘਟਨਾ ਸੁਣ ਕੇ ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ।

Fire ਹਸਪਤਾਲ ਪ੍ਰਸ਼ਾਸਨ ਨੇ ਜਲਦੀ 'ਚ ਉਨ੍ਹਾਂ ਮਰੀਜ਼ਾਂ ਨੂੰ ਬਾਹਰ ਕੱਢਿਆ। ਹਾਲਾਂਕਿ ਇਸ ਦੌਰਾਨ ਇਕ ਮਹਿਲਾ ਮਰੀਜ਼ ਦੀ ਮੌਤ ਹੋ ਗਈ।ਹਸਪਤਾਲ ਪ੍ਰਸ਼ਾਸਨ ਵਲੋਂ ਦੱਸਿਆ ਗਿਆ ਕਿ ਜਿਸ ਮਰੀਜ਼ ਦੀ ਮੌਤ ਹੋ ਗਈ ਹੈ, ਉਹ ਵੈਂਟੀਲੇਟਰ 'ਤੇ ਸੀ ਅਤੇ ਉਸ ਦੀ ਸਥਿਤੀ ਚਿੰਤਾਜਨਕ ਸੀ।

ਹੋਰ ਪੜ੍ਹੋ: ਮਲੇਸ਼ੀਆ 'ਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Fire ਸੀ.ਸੀ.ਯੂ. 'ਚ ਭਰਤੀ ਹੋਰ ਮਰੀਜ਼ਾਂ ਨੂੰ ਇਕ ਨਿੱਜੀ ਨਰਸਿੰਗ ਹੋਮ 'ਚ ਸ਼ਿਫਟ ਕੀਤਾ ਗਿਆ ਹੈ। ਫਿਲਹਾਲ ਘਟਨਾ ਸਥਾਨ ਦੀ ਸੂਚਨਾ ਮਿਲਣ 'ਤੇ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

-PTC News

adv-img
adv-img