ਦੇਸ਼

ਲਾਪਤਾ ਪਤਨੀ ਸਾਹਮਣੇ ਵੇਖ ਪਤੀ ਨੇ ਖੁਦ ਨੂੰ ਲਾਈ ਅੱਗ, ਜਾਣੋ ਵਜ੍ਹਾ

By Riya Bawa -- November 14, 2021 2:04 pm

ਮੁੰਬਈ: ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਦੇ ਤਾਡਦੇਵ ਥਾਣੇ ਦੇ ਅਧੀਨ ਇੱਕ 30 ਸਾਲਾ ਵਿਅਕਤੀ ਨੇ ਖੁਦ 'ਤੇ ਮਿੱਟੀ ਦਾ ਤੇਲ ਪਾ ਕੇ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ। ਲਾਪਤਾ ਪਤਨੀ ਨੂੰ ਦੇਖ ਕੇ ਨੌਜਵਾਨ ਨੂੰ ਗੁੱਸਾ ਆ ਗਿਆ। ਜਿਸ ਤੋਂ ਬਾਅਦ ਉਸਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਨੇ ਚੌਕਸੀ ਦਿਖਾਉਂਦੇ ਹੋਏ ਅੱਗ 'ਤੇ ਕਾਬੂ ਪਾਇਆ। ਇਸ ਨਾਲ ਉਸ ਦੀ ਜਾਨ ਬਚ ਗਈ। ਪੁਲੀਸ ਮੁਲਾਜ਼ਮਾਂ ਨੇ ਉਸ ਨੂੰ ਨਾਇਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਹੈ।

ਪੁਲਿਸ ਅਨੁਸਾਰ ਘਟਨਾ ਨੂੰ ਅੰਜਾਮ ਦੇਣ ਵਾਲਾ ਵਿਅਕਤੀ ਇੱਕ ਕੰਪਨੀ ਵਿੱਚ ਡਿਲੀਵਰੀ ਬੁਆਏ ਸੀ। ਕਰੋਨਾ ਦੇ ਦੌਰ ਦੌਰਾਨ ਉਸਦੀ ਨੌਕਰੀ ਚਲੀ ਗਈ। ਇਸ ਕਾਰਨ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਉਸ ਦੀ ਪਤਨੀ ਬੁੱਧਵਾਰ ਨੂੰ ਅਚਾਨਕ ਗਾਇਬ ਹੋ ਗਈ। ਉਹ ਆਪਣੀ ਪਤਨੀ ਦੀ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਉਣ ਤਾਡਦੇਵ ਥਾਣੇ ਪਹੁੰਚਿਆ ਸੀ।

ਜਾਂਚ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਪਤੀ-ਪਤਨੀ ਵਿਚਾਲੇ ਤਕਰਾਰ ਚੱਲ ਰਹੀ ਸੀ। ਬੁੱਧਵਾਰ ਨੂੰ ਵੀ ਦੋਵਾਂ 'ਚ ਝਗੜਾ ਹੋਇਆ ਸੀ ਅਤੇ ਝਗੜੇ ਕਾਰਨ ਪਤਨੀ ਅਚਾਨਕ ਗਾਇਬ ਹੋ ਗਈ ਸੀ। ਹਾਲਾਂਕਿ ਪੁਲਿਸ ਨੇ ਉਸਨੂੰ ਲੱਭ ਲਿਆ। ਪੁਲਸ ਇਸ ਬਾਰੇ ਦੋਵਾਂ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਸੀ, ਇਸ ਲਈ ਉਨ੍ਹਾਂ ਦੋਵਾਂ ਨੂੰ ਬੁਲਾ ਲਿਆ।

-PTC News

  • Share