ਟੂਲਕਿੱਟ ਮਾਮਲਾ: ਦਿਸ਼ਾ ਰਵੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਸੂਤੀ ਫ਼ਸੀ ਕੇਂਦਰ ਸਰਕਾਰ, ਹਰ ਪਾਸੇ ਹੋ ਰਿਹਾ ਵਿਰੋਧ
ਨਵੀਂ ਦਿੱਲੀ : ਦਿੱਲੀ ਪੁਲਿਸ ਨੇ ਕਿਸਾਨ ਅੰਦੋਲਨ ਨਾਲ ਜੁੜੇ ਇੱਕ ਟੂਲਕਿੱਟ ਮਾਮਲੇ 'ਚ 22 ਸਾਲਾ ਵਾਤਾਵਰਣ ਕਾਰਕੁਨ ਦਿਸ਼ਾ ਰਵੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿਸ਼ਾ ਰਵੀ ਨੂੰ ਸ਼ਨੀਵਾਰ ਨੂੰ ਬੰਗਲੁਰੂ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਦਿੱਲੀ ਪੁਲਿਸ ਨੇ ਦਿਸ਼ਾ ਰਵੀ 'ਤੇ ਸੋਸ਼ਲ ਮੀਡੀਆ 'ਤੇ ਕਿਸਾਨਾਂ ਦੇ ਸਮਰਥਨ ਵਿਚ ਬਣਾਈ ਗਈ ਇਕ ਵਿਵਾਦਪੂਰਨ 'ਟੂਲਕਿੱਟ' ਨੂੰ ਸਾਂਝਾ ਕਰਨ ਦਾ ਦੋਸ਼ ਲਾਇਆ ਹੈ। ਇਹ ਉਹੀ ਟੂਲਕਿੱਟ ਹੈ ,ਜੋ ਵਾਤਾਵਰਣ ਕਾਰਕੁਨ ਗ੍ਰੇਟਾ ਥਾਨਬਰਗ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਸੀ।
[caption id="attachment_475134" align="aligncenter" width="300"]
ਟੂਲਕਿੱਟ ਮਾਮਲਾ : ਦਿਸ਼ਾ ਰਵੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਸੂਤੀ ਫ਼ਸੀ ਕੇਂਦਰ ਸਰਕਾਰ, ਹਰ ਪਾਸੇ ਹੋ ਰਿਹਾ ਵਿਰੋਧ[/caption]
ਪੜ੍ਹੋ ਹੋਰ ਖ਼ਬਰਾਂ : ਹੁਣ ਰਸੋਈ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ, ਜਾਣੋਂ ਨਵੀਆਂ ਕੀਮਤਾਂ
ਕਿਸਾਨ ਲੀਡਰਾਂ ਤੇ ਕਾਂਗਰਸੀ ਆਗੂਆਂ ਨੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਸੀਨੀਅਰ ਕਾਂਗਰਸ ਨੇਤਾ ਪੀ. ਚਿਦੰਬਰਮ ਨੇ ਦਿੱਲੀ ਪੁਲਿਸ ਵੱਲੋਂ 'ਟੂਲਕਿੱਟ' ਮਾਮਲੇ ਦੀ ਜਾਂਚ ਵਿੱਚ ਵਾਤਾਵਰਣ ਕਾਰਕੁਨ ਦਿਸ਼ਾ ਰਵੀ ਦੀ ਗ੍ਰਿਫ਼ਤਾਰੀ ਦੀ ਨਿੰਦਾ ਕੀਤੀ ਹੈ। ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ "ਜੇ 22 ਸਾਲਾ ਮਾਊਂਟ ਕਾਰਮਲ ਕਾਲਜ ਦੀ ਵਿਦਿਆਰਥੀ ਅਤੇ ਵਾਤਾਵਰਣ ਕਾਰਕੁਨ ਦਿਸ਼ਾ ਰਵੀ ਦੇਸ਼ ਲਈ ਖਤਰਾ ਬਣ ਗਈ ਹੈ ਤਾਂ ਭਾਰਤ ਇੱਕ ਬਹੁਤ ਹੀ ਕਮਜ਼ੋਰ ਨੀਂਹ 'ਤੇ ਖੜ੍ਹਾ ਹੈ।
[caption id="attachment_475135" align="aligncenter" width="300"]
ਟੂਲਕਿੱਟ ਮਾਮਲਾ : ਦਿਸ਼ਾ ਰਵੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਸੂਤੀ ਫ਼ਸੀ ਕੇਂਦਰ ਸਰਕਾਰ, ਹਰ ਪਾਸੇ ਹੋ ਰਿਹਾ ਵਿਰੋਧ[/caption]
ਉਨ੍ਹਾਂ ਨੇ ਅੱਗੇ ਲਿਖਿਆ, "ਚੀਨੀ ਫੌਜਾਂ ਵੱਲੋਂ ਭਾਰਤੀ ਖੇਤਰ ਵਿੱਚ ਘੁਸਪੈਠ ਨਾਲੋਂ ਕਿਸਾਨਾਂ ਦੇ ਵਿਰੋਧ ਦਾ ਸਮਰਥਨ ਕਰਨ ਲਈ ਲਿਆਂਦੀ ਗਈ ਇੱਕ ਟੂਲਕਿੱਟ ਵਧੇਰੇ ਖ਼ਤਰਨਾਕ ਹੈ!"ਚਿਦੰਬਰਮ ਨੇ ਦਿਸ਼ਾ ਦੀ ਗ੍ਰਿਫਤਾਰੀ ਦਾ ਵਿਰੋਧ ਕਰਦਿਆਂ ਇੱਕ ਹੋਰ ਟਵੀਟ ਵਿੱਚ ਲਿਖਿਆ, "ਭਾਰਤ ਬੇਤੁਕਾ ਰੰਗਮੰਚ ਬਣ ਰਿਹਾ ਹੈ ਅਤੇ ਇਹ ਦੁਖਦ ਹੈ ਕਿ ਦਿੱਲੀ ਪੁਲਿਸ ਜ਼ੁਲਮ ਕਰਨ ਵਾਲਿਆਂ ਦਾ ਇੱਕ ਔਜ਼ਾਰ ਬਣ ਗਈ ਹੈ। ਮੈਂ ਦਿਸ਼ਾ ਰਵੀ ਦੀ ਗ੍ਰਿਫਤਾਰੀ ਦੀ ਸਖਤ ਨਿੰਦਾ ਕਰਦਾ ਹਾਂ ਅਤੇ ਸਾਰੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਤਾਨਾਸ਼ਾਹੀ ਸ਼ਾਸਨ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ ਦੀ ਅਪੀਲ ਕਰਦਾ ਹਾਂ।
ਪੜ੍ਹੋ ਹੋਰ ਖ਼ਬਰਾਂ : ਅੱਜ ਤੋਂ ਪੂਰੇ ਦੇਸ਼ 'ਚ FASTag ਹੋਇਆ ਲਾਜ਼ਮੀ , ਨਹੀਂ ਤਾਂ ਲੱਗੇਗਾ ਦੁੱਗਣਾ ਜੁਰਮਾਨਾ
[caption id="attachment_475132" align="aligncenter" width="1280"]
ਟੂਲਕਿੱਟ ਮਾਮਲਾ : ਦਿਸ਼ਾ ਰਵੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਸੂਤੀ ਫ਼ਸੀ ਕੇਂਦਰ ਸਰਕਾਰ, ਹਰ ਪਾਸੇ ਹੋ ਰਿਹਾ ਵਿਰੋਧ[/caption]
ਕਿਸਾਨ ਆਗੂ ਡਾ. ਦਰਸ਼ਨਪਾਲ ਦਾ ਕਹਿਣਾ ਹੈ ਕਿ ਦਿਸ਼ਾ ਰਵੀ ਨੂੰ ਤੁਰੰਤ ਬਿਨ੍ਹਾਂ ਸ਼ਰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਇਸ ਦੌਰਾਨ ਸ਼ਸ਼ੀ ਥਰੂਰ, ਪ੍ਰਿਅੰਕਾ ਗਾਂਧੀ ਵਾਡਰਾ ਤੇ ਅਰਵਿੰਦ ਕੇਜਰੀਵਾਲ ਨੇ ਦਿਸ਼ਾ ਦੀ ਗ੍ਰਿਫ਼ਤਾਰੀ ਦਾ ਜ਼ੋਰਦਾਰ ਵਿਰੋਧ ਕੀਤਾ ਹੈ। ਇਸ ਤੋਂ ਇਲਾਵਾ ਅਮਰੀਕੀ ਉੱਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਭਾਣਜੀ ਮੀਨਾ ਹੈਰਿਸ ਨੇ ਸੋਸ਼ਲ ਮੀਡੀਆ 'ਤੇ ਸੁਆਲ ਕੀਤਾ ਹੈ ਕਿ ਸਰਕਾਰ ਕਾਰਕੁਨਾਂ ਨੂੰ ਨਿਸ਼ਾਨਾ ਕਿਉਂ ਬਣਾ ਰਹੀ ਹੈ?
-PTCNews