Advertisment

ਪਤਨੀ ਨੇ ਬੱਚਾ ਪੈਦਾ ਕਰਨ ਲਈ ਪਤੀ ਦੀ ਮੰਗੀ ਪੈਰੋਲ, ਅਦਾਲਤ ਨੇ ਸੁਣਾਇਆ ਇਹ ਫ਼ੈਸਲਾ

author-image
Ravinder Singh
Updated On
New Update
ਪਤਨੀ ਨੇ ਬੱਚਾ ਪੈਦਾ ਕਰਨ ਲਈ ਪਤੀ ਦੀ ਮੰਗੀ ਪੈਰੋਲ, ਅਦਾਲਤ ਨੇ ਸੁਣਾਇਆ ਇਹ ਫ਼ੈਸਲਾ
Advertisment
ਜੋਧਪੁਰ : ਉਮਰ ਕੈਦ ਦੀ ਸਜ਼ਾ ਕੱਟ ਰਹੇ ਪਤੀ ਲਈ ਪਤਨੀ ਨੇ ਇਹ ਕਹਿ ਕਿ ਪੈਰੋਲ ਮੰਗੀ ਕਿ ਉਹ ਮਾਂ ਬਣਨਾ ਚਾਹੁੰਦੀ ਹੈ। ਰਾਜਸਥਾਨ ਹਾਈ ਕੋਰਟ ਜੋਧਪੁਰ ਦੀ ਚੀਫ਼ ਬੈਂਚ ਨੇ ਕੈਦੀ ਦੀ 15 ਦਿਨਾਂ ਦੀ ਪੈਰੋਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਦਾਲਤ ਨੇ ਇਕ ਅਹਿਮ ਹੁਕਮ ਦਿੰਦੇ ਹੋਏ ਕਿਹਾ ਕਿ ਔਰਤ ਨੂੰ ਗਰਭ ਅਵਸਥਾ ਤੋਂ ਵਾਂਝਾ ਨਹੀਂ ਰੱਖਿਆ ਜਾ ਸਕਦਾ ਹੈ।
Advertisment
ਪਤਨੀ ਨੇ ਬੱਚਾ ਪੈਦਾ ਕਰਨ ਪਤੀ ਦੀ ਮੰਗੀ ਪੈਰੋਲ, ਅਦਾਲਤ ਨੇ ਸੁਣਾਇਆ ਇਹ ਫ਼ੈਸਲਾਇਸ ਲਈ ਇਕ ਔਰਤ ਵੱਲੋਂ ਆਪਣੇ ਪਤੀ ਦੀ ਕੈਜ਼ੂਅਲ ਪੈਰੋਲ ਲਈ ਦਾਇਰ ਕੀਤੀ ਗਈ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ 15 ਦਿਨਾਂ ਦੀ ਪੈਰੋਲ ਮਨਜ਼ੂਰ ਕਰ ਲਈ ਹੈ। ਹਾਈ ਕੋਰਟ ਦਾ ਕਹਿਣਾ ਹੈ ਕਿ ਔਰਤ ਨੂੰ ਉਸ ਦੇ ਅਧਿਕਾਰ ਤੋਂ ਵਾਂਝਾ ਨਹੀਂ ਕੀਤਾ ਜਾ ਸਕਦਾ ਹੈ। ਸੀਨੀਅਰ ਜਸਟਿਸ ਸੰਦੀਪ ਮਹਿਤਾ ਤੇ ਜਸਟਿਸ ਫਰਜ਼ੰਦ ਅਲੀ ਦੀ ਡਿਵੀਜ਼ਨ ਬੈਂਚ ਨੇ ਅਜਮੇਰ ਜੇਲ੍ਹ 'ਚ ਸਜ਼ਾ ਕੱਟ ਰਹੇ ਨੰਦਲਾਲ ਨੂੰ ਪੈਰੋਲ ਉਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਪਤਨੀ ਨੇ ਬੱਚਾ ਪੈਦਾ ਕਰਨ ਪਤੀ ਦੀ ਮੰਗੀ ਪੈਰੋਲ, ਅਦਾਲਤ ਨੇ ਸੁਣਾਇਆ ਇਹ ਫ਼ੈਸਲਾਨੰਦਲਾਲ ਦੀ ਪਤਨੀ ਨੇ ਆਮ ਪੈਰੋਲ ਪਟੀਸ਼ਨ ਦਾਇਰ ਕਰਦਿਆਂ ਕਿਹਾ ਸੀ ਕਿ ਉਸ ਦਾ ਪਤੀ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ, ਜਦਕਿ ਉਹ (ਉਸ ਦੀ ਪਤਨੀ) ਬੱਚਾ ਚਾਹੁੰਦੀ ਹੈ। ਇਸ ਲਈ ਉਸ ਦੇ ਪਤੀ ਨੂੰ ਪੈਰੋਲ ਦਿੱਤੀ ਜਾਵੇ। ਇਸ ਤੋਂ ਪਹਿਲਾਂ ਜ਼ਿਲ੍ਹਾ ਪੈਰੋਲ ਕਮੇਟੀ ਨੇ ਉਸ ਦੀ ਅਰਜ਼ੀ ਉਤੇ ਵਿਚਾਰ ਨਹੀਂ ਕੀਤਾ ਸੀ। ਬਾਅਦ ਵਿੱਚ ਹਾਈ ਕੋਰਟ ਨੇ ਸਾਰੇ ਤੱਥਾਂ ਨੂੰ ਸੁਣਨ ਤੋਂ ਬਾਅਦ ਔਰਤ ਦੇ ਹੱਕ ਵਿੱਚ ਫ਼ੈਸਲਾ ਸੁਣਾਇਆ ਹੈ। ਪਤਨੀ ਨੇ ਬੱਚਾ ਪੈਦਾ ਕਰਨ ਪਤੀ ਦੀ ਮੰਗੀ ਪੈਰੋਲ, ਅਦਾਲਤ ਨੇ ਸੁਣਾਇਆ ਇਹ ਫ਼ੈਸਲਾਅਦਾਲਤ ਨੇ ਕਿਹਾ ਕਿ ਅਜਿਹੇ ਮਾਮਲੇ 'ਚ ਜਿੱਥੇ ਬੇਕਸੂਰ ਪਤੀ-ਪਤਨੀ ਔਰਤ ਹੈ ਤੇ ਉਹ ਮਾਂ ਬਣਨਾ ਚਾਹੁੰਦੀ ਹੈ। ਅਜਿਹੇ 'ਚ ਜੇਕਰ ਪਤੀ ਦੀ ਗਲਤੀ ਕਾਰਨ ਉਸ ਦੇ ਕੋਈ ਬੱਚੇ ਨਹੀਂ ਹੋ ਸਕਦੇ ਹਨ ਤਾਂ ਇਹ ਉਸ ਦਾ ਕਸੂਰ ਨਹੀਂ ਹੈ। ਇਸ ਮਾਮਲੇ ਵਿੱਚ ਔਰਤ ਬਿਲਕੁਲ ਬੇਕਸੂਰ ਹੈ। ਅਦਾਲਤ ਨੇ ਕੈਦੀ ਦੀ ਪੰਦਰਾਂ ਦਿਨਾਂ ਦੀ ਪੈਰੋਲ ਮਨਜ਼ੂਰ ਕਰ ਲਈ ਹੈ। ਹਾਈ ਕੋਰਟ ਨੇ ਕਿਹਾ ਕਿ ਭਾਵੇਂ ਬੱਚੇ ਦੇ ਜਨਮ ਲਈ ਪੈਰੋਲ ਦੀ ਕੋਈ ਵਿਵਸਥਾ ਨਹੀਂ ਹੈ ਪਰ 16 ਸੰਸਕਾਰਾਂ 'ਚੋਂ ਗਰਭਧਾਰਨ ਸਭ ਤੋਂ ਪਹਿਲਾਂ ਹੈ। ਅਜਿਹੀ ਸਥਿਤੀ ਵਿੱਚ ਔਰਤ ਨੂੰ ਬੱਚੇ ਪੈਦਾ ਕਰਨ ਦਾ ਅਧਿਕਾਰ ਹੈ। publive-image ਇਹ ਵੀ ਪੜ੍ਹੋ : ਹਥਿਆਰਾਂ ਦੀ ਖੇਪ ਸਮੇਤ 16 ਮੁਲਜ਼ਮ ਪੁਲਿਸ ਨੇ ਕੀਤੇ ਗ੍ਰਿਫ਼ਤਾਰ-
punjabinews latestnews crimenews jodhpur rajasthan-high-court husbands-parole-for-childbirth
Advertisment

Stay updated with the latest news headlines.

Follow us:
Advertisment