ਮੁੱਖ ਖਬਰਾਂ

ਮਹਿਲਾ ਸਬ-ਇੰਸਪੈਕਟਰ ਤੋਂ ਦੁਖੀ ਹੋ ਕੇ ਆਤਮ ਹੱਤਿਆ ਕਰਨ ਵਾਲੇ ਨੌਜਵਾਨ ਦੀ ਪਤਨੀ ਨੇ ਵੀ ਕੀਤੀ ਖੁਦਕੁਸ਼ੀ

By Shanker Badra -- October 12, 2020 9:10 am -- Updated:Feb 15, 2021

ਮਹਿਲਾ ਸਬ-ਇੰਸਪੈਕਟਰ ਤੋਂ ਦੁਖੀ ਹੋ ਕੇ ਆਤਮ ਹੱਤਿਆ ਕਰਨ ਵਾਲੇ ਨੌਜਵਾਨ ਦੀ ਪਤਨੀ ਨੇ ਵੀ ਕੀਤੀ ਖੁਦਕੁਸ਼ੀ:ਅੰਮ੍ਰਿਤਸਰ : ਪੰਜਾਬ ਪੁਲਿਸ ਦੀ ਮਹਿਲਾ ਸਬ ਇੰਸਪੈਕਟਰ ਵੱਲੋਂ ਬਲੈਕਮੇਲ ਕਰਨ ਤੋਂ ਦੁਖੀ ਹੋ ਕੇ ਕਾਰੋਬਾਰੀ ਨੇ ਬਟਾਲਾ ਰੋਡ ਸਥਿਤ ਹੋਟਲ ‘ਚ ਬੀਤੇ ਦਿਨੀਂ ਜ਼ਹਿਰ ਖਾ ਕੇ ਆਤਮ ਹੱਤਿਆ ਕਰ ਲਈ ਸੀ ਪਰ ਹੁਣ ਮ੍ਰਿਤਕ ਦੀ ਪਤਨੀ ਨੇ ਵੀ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ।ਆਪਣੇ ਪਤੀ ਦੀ ਮੌਤ ਤੋਂ ਬਾਅਦ ਸੁਖਬੀਰ ਕੌਰ ਸਦਮੇ 'ਚ ਸੀ।

ਮਹਿਲਾ ਸਬ-ਇੰਸਪੈਕਟਰ ਤੋਂ ਦੁਖੀ ਹੋ ਕੇ ਆਤਮ ਹੱਤਿਆ ਕਰਨ ਵਾਲੇ ਨੌਜਵਾਨ ਦੀ ਪਤਨੀ ਨੇ ਵੀ ਕੀਤੀ ਖੁਦਕੁਸ਼ੀ

ਮਿਲੀ ਜਾਣਕਾਰੀ ਅਨੁਸਾਰ ਗਹਿਣਿਆਂ ਦਾ ਕਾਰੋਬਾਰ ਕਰਨ ਵਾਲੇ ਵਿਕਰਮਜੀਤ ਸਿੰਘ ਦੀ ਮਹਿਤਾ ਥਾਣੇ ਵਿੱਚ ਤੈਨਾਇਤ ਸਬ ਇੰਸਪੈਕਟਰ ਸੰਦੀਪ ਕੌਰ ਨਾਲ ਜਾਣ ਪਛਾਣ ਹੋ ਗਈ ਸੀ। ਜਿਸ ਨੇ ਬਾਅਦ ਵਿਕਰਮਜੀਤ ਸਿੰਘ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਬਲੈਕਮੇਲ ਕਰਕੇ ਮਹਿਲਾ ਇੰਸਪੈਕਟਰ ਲੱਖਾਂ ਰੁਪਏ ਵਸੂਲ ਕਰ ਚੁੱਕੀ ਸੀ। ਪੈਸਾ ਵਸੂਲੀ ਦਾ ਜ਼ਿਕਰ ਸੁਸਾਈਡ ਨੋਟ ਵਿੱਚ ਵੀ ਕੀਤਾ ਗਿਆ ਹੈ।

ਮਹਿਲਾ ਸਬ-ਇੰਸਪੈਕਟਰ ਤੋਂ ਦੁਖੀ ਹੋ ਕੇ ਆਤਮ ਹੱਤਿਆ ਕਰਨ ਵਾਲੇ ਨੌਜਵਾਨ ਦੀ ਪਤਨੀ ਨੇ ਵੀ ਕੀਤੀ ਖੁਦਕੁਸ਼ੀ

ਸਬ ਇੰਸਪੈਕਟਰ ਦੇ ਬਲੈਕਮੇਲ ਤੋਂ ਤੰਗ ਆ ਕੇ ਵਿਕਰਮਜੀਤ ਸਿੰਘ ਨੇ ਬਟਾਲਾ ਰੋਡ ਸਥਿਤ ਇੱਕ ਹੋਟਲ ਵਿੱਚ ਸ਼ਨੀਵਾਰ ਨੂੰ ਜ਼ਹਿਰ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ। ਹਾਲੇ ਵਿਕਰਮਜੀਤ ਸਿੰਘ ਦੀ ਮੌਤ ਦੇ ਸਦਮੇ ਵਿੱਚ ਪਰਿਵਾਰ ਵਿਰਲਾਪ ਕਰ ਰਿਹਾ ਸੀ ਕਿ ਉਸ ਦੀ ਪਤਨੀ ਸੁਖਬੀਰ ਕੌਰ ਨੇ ਬੀਤੀ ਰਾਤ ਪਤੀ ਦੀ ਮੌਤ ਦਾ ਗਮ ਨਾ ਸਹਾਰਦੇ ਹੋਏ ਘਰ ਵਿੱਚ ਹੀ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।

ਮਹਿਲਾ ਸਬ-ਇੰਸਪੈਕਟਰ ਤੋਂ ਦੁਖੀ ਹੋ ਕੇ ਆਤਮ ਹੱਤਿਆ ਕਰਨ ਵਾਲੇ ਨੌਜਵਾਨ ਦੀ ਪਤਨੀ ਨੇ ਵੀ ਕੀਤੀ ਖੁਦਕੁਸ਼ੀ

ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਇਨ੍ਹਾਂ ਦੋ ਮੌਤਾਂ ਲਈ ਉਨ੍ਹਾਂ ਦੇ ਪਿੰਡ ਦੀ ਹੀ ਸਬ ਇੰਸਪੈਕਟਰ ਸੰਦੀਪ ਕੌਰ ਜ਼ਿੰਮੇਵਾਰ ਹੈ। ਉਹ ਵਿਕਰਮਜੀਤ ਨੂੰ ਬਲੈਕਮੇਲ ਕਰਕੇ ਪੈਸੇ ਮੰਗਦੀ ਸੀ। ਵਿਕਰਮਜੀਤ ਸਿੰਘ ਦੀ ਲਾਸ਼ ਕੋਲੋਂ ਮਿਲੇ ਸੁਸਾਇਡ ਨੋਟ 'ਚ ਵੀ ਸਬ ਇੰਸਪੈਕਟਰ ਸੰਦੀਪ ਕੌਰ 'ਤੇ ਬਲੈਕਮੇਲ ਕਰਨ ਦੇ ਇਲਜ਼ਾਮ ਲਾਏ ਗਏ ਸਨ।

ਮਹਿਲਾ ਸਬ-ਇੰਸਪੈਕਟਰ ਤੋਂ ਦੁਖੀ ਹੋ ਕੇ ਆਤਮ ਹੱਤਿਆ ਕਰਨ ਵਾਲੇ ਨੌਜਵਾਨ ਦੀ ਪਤਨੀ ਨੇ ਵੀ ਕੀਤੀ ਖੁਦਕੁਸ਼ੀ

ਮ੍ਰਿਤਕ ਪਤੀ ਪਤਨੀ ਆਪਣੇ ਪਿੱਛੇ 10 ਸਾਲਾ ਲੜਕੀ ਛੱਡ ਗਏ ਹਨ। ਫਿਲਹਾਲ ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਆਧਾਰ 'ਤੇ ਪੁਲਿਸ ਵੱਲੋਂ ਸੰਦੀਪ ਕੌਰ ਨੂੰ ਇਸ ਕੇਸ 'ਚ ਨਾਮਜ਼ਦ ਕੀਤਾ ਗਿਆ ਹੈ। ਓਧਰ ਮਹਿਲਾ ਸਬ ਇੰਸਪੈਕਟਰ ਇਸ ਪੂਰੀ ਘਟਨਾ ਤੋਂ ਬਾਅਦ ਫਰਾਰ ਹੈ ਤੇ ਪੁਲਿਸ ਉਸ ਦੀ ਭਾਲ 'ਚ ਜੁੱਟ ਗਈ ਹੈ।
-PTCNews

  • Share