Fri, Apr 26, 2024
Whatsapp

ਮੁੱਖ ਮੰਤਰੀ ਪੰਜਾਬ ਨੂੰ ਭੇਜਾਂਗਾ ਅਸਤੀਫਾ: ਨਵਜੋਤ ਸਿੱਧੂ

Written by  Jashan A -- July 14th 2019 12:42 PM -- Updated: July 14th 2019 12:53 PM
ਮੁੱਖ ਮੰਤਰੀ ਪੰਜਾਬ ਨੂੰ ਭੇਜਾਂਗਾ ਅਸਤੀਫਾ: ਨਵਜੋਤ ਸਿੱਧੂ

ਮੁੱਖ ਮੰਤਰੀ ਪੰਜਾਬ ਨੂੰ ਭੇਜਾਂਗਾ ਅਸਤੀਫਾ: ਨਵਜੋਤ ਸਿੱਧੂ

ਮੁੱਖ ਮੰਤਰੀ ਪੰਜਾਬ ਨੂੰ ਭੇਜਾਂਗਾ ਅਸਤੀਫਾ: ਨਵਜੋਤ ਸਿੱਧੂ,ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਵਾਦ ਤੋਂ ਬਾਅਦ ਲੰਬੇ ਸਮੇਂ ਤੋਂ ਸਰਗਰਮ ਸਿਆਸਤ ਤੋਂ ਦੂਰ ਚੱਲ ਰਹੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਪੰਜਾਬ ਵਜ਼ਾਰਤ 'ਚੋਂ ਅਸਤੀਫਾ ਦੇ ਦਿੱਤਾ ਹੈ। ਜਿਸ ਦੌਰਾਨ ਉਹਨਾਂ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਟਵੀਟ ਕਰ ਕਿਹਾ ਕਿ ਮੈਂ ਜਲਦ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਅਸਤੀਫਾ ਭੇਜਾਂਗਾ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉਹਨਾਂ ਨੇ ਲੰਘੀਂ 10 ਜੂਨ ਨੂੰ ਹੀ ਪੰਜਾਬ ਕੈਬਨਿਟ 'ਚੋਂ ਅਸਤੀਫਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਸੀ।ਜਿਸ ਦੀ ਲਿਖਤ ਪੋਸਟ ਉਹਨਾਂ ਨੇ ਆਪਣੇ ਟਵਿਟਰ ਅਕਾਊਂਟ 'ਤੇ ਸ਼ੇਅਰ ਕੀਤੀ ਹੈ।

ਹੋਰ ਪੜ੍ਹੋ:ਅੰਮ੍ਰਿਤਸਰ ਬੰਬ ਧਮਾਕਾ: ਮ੍ਰਿਤਕਾ ਦੇ ਬੱਚਿਆਂ ਨੂੰ ਦਿੱਤੀ ਜਾਵੇਗੀ ਸਰਕਾਰੀ ਨੌਕਰੀ: ਕੈਪਟਨ ਜ਼ਿਕਰ ਏ ਖਾਸ ਹੈ ਕਿ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਰਿਸ਼ਤੇ ਪਿਛਲੇ ਕੁਝ ਸਮੇਂ ਤੋਂ ਖ਼ਾਸੇ ਖ਼ਰਾਬ ਚੱਲ ਰਹੇ ਸਨ। ਕੈਪਟਨ ਅਮਰਿੰਦਰ ਸਿੰਘ ਵੱਲੋਂ 6 ਜੂਨ ਨੂੰ ਕੀਤੇ ਵਿਭਾਗਾਂ ਦੇ ਫ਼ੇਰਬਦਲ ਦੌਰਾਨ ਆਪਣਾ ਮਹਿਕਮਾ ਬਦਲੇ ਜਾਣ ਤੋਂ ਨਾਰਾਜ਼ ਸਿੱਧੂ ਨੇ ਅਜੇ ਤਾਂਈਂ ਆਪਣਾ ਅਹੁਦਾ ਨਹੀਂ ਸੰਭਾਲਿਆ ਸੀ। -PTC News

Top News view more...

Latest News view more...