Sat, Apr 20, 2024
Whatsapp

ਜਦੋਂ ਤੱਕ ਪੰਜਾਬ ਦੀ ਆਰਥਿਕਤਾ ਮੁੜ ਲੀਂਹ 'ਤੇ ਨਹੀਂ ਆਉਂਦੀ, ਮੈਂ ਉਦੋਂ ਤੱਕ ਅਰਾਮ ਨਾਲ ਨਹੀਂ ਬੈਠਾਂਗਾ: ਕੈਪਟਨ

Written by  Shanker Badra -- August 15th 2020 01:07 PM
ਜਦੋਂ ਤੱਕ ਪੰਜਾਬ ਦੀ ਆਰਥਿਕਤਾ ਮੁੜ ਲੀਂਹ 'ਤੇ ਨਹੀਂ ਆਉਂਦੀ, ਮੈਂ ਉਦੋਂ ਤੱਕ ਅਰਾਮ ਨਾਲ ਨਹੀਂ ਬੈਠਾਂਗਾ: ਕੈਪਟਨ

ਜਦੋਂ ਤੱਕ ਪੰਜਾਬ ਦੀ ਆਰਥਿਕਤਾ ਮੁੜ ਲੀਂਹ 'ਤੇ ਨਹੀਂ ਆਉਂਦੀ, ਮੈਂ ਉਦੋਂ ਤੱਕ ਅਰਾਮ ਨਾਲ ਨਹੀਂ ਬੈਠਾਂਗਾ: ਕੈਪਟਨ

ਜਦੋਂ ਤੱਕ ਪੰਜਾਬ ਦੀ ਆਰਥਿਕਤਾ ਮੁੜ ਲੀਂਹ 'ਤੇ ਨਹੀਂ ਆਉਂਦੀ, ਮੈਂ ਉਦੋਂ ਤੱਕ ਅਰਾਮ ਨਾਲ ਨਹੀਂ ਬੈਠਾਂਗਾ: ਕੈਪਟਨ:ਮੋਹਾਲੀ : ਸੂਬੇ ਦੀ ਅਰਥਵਿਵਸਥਾ ਨੂੰ ਮੁੜ ਵਿਕਾਸ ਦੀ ਲੀਹ 'ਤੇ ਲਿਆਉਣ ਤੱਕ ਅਰਾਮ ਨਾ ਕਰਨ ਦਾ ਸੰਕਲਪ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਲੋਕਾਂ ਦੀ ਭਲਾਈ ਵਾਲੀਆਂ ਕਈ ਯੋਜਨਾਵਾਂ ਦਾ ਐਲਾਨ ਕੀਤਾ। ਸਰਕਾਰੀ ਖੇਤਰ ਵਿੱਚ ਇਕ ਲੱਖ ਨੌਕਰੀਆਂ ਸਣੇ ਕੁੱਲ ਛੇ ਲੱਖ ਨੌਜਵਾਨਾਂ ਨੂੰ ਆਉਂਦੇ ਦੋ ਸਾਲਾਂ ਵਿੱਚ ਨੌਕਰੀਆਂ ਦਿੱਤੀਆਂ ਜਾਣਗੀਆਂ। ਆਪਣੇ ਆਜ਼ਾਦੀ ਦਿਹਾੜੇ ਦੇ ਭਾਸ਼ਣ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 50,000 ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਵਿੱਤੀ ਸਾਲ 2021 ਅਤੇ ਹੋਰ 50,000 ਨੌਕਰੀਆਂ ਵਿੱਤੀ ਸਾਲ 2022 ਦੌਰਾਨ ਦਿੱਤੀਆਂ ਜਾਣਗੀਆਂ। ਉਨ੍ਹਾਂ ਪ੍ਰਾਈਵੇਟ ਖੇਤਰ ਵਿੱਚ 50,000 ਨੌਜਵਾਨਾਂ ਦੀ ਪਲੇਸਮੈਂਟ ਦੇ ਟੀਚੇ ਨਾਲ ਅਗਲੇ ਮਹੀਨੇ ਵਰਚੁਅਲ ਮੈਗਾ ਜੌਬ ਮੇਲੇ ਦਾ ਵੀ ਐਲਾਨ ਕੀਤਾ। [caption id="attachment_424438" align="aligncenter" width="300"] ਜਦੋਂ ਤੱਕ ਪੰਜਾਬ ਦੀ ਆਰਥਿਕਤਾ ਮੁੜ ਲੀਂਹ 'ਤੇ ਨਹੀਂ ਆਉਂਦੀ, ਮੈਂ ਉਦੋਂ ਤੱਕ ਅਰਾਮ ਨਾਲ ਨਹੀਂ ਬੈਠਾਂਗਾ: ਕੈਪਟਨ[/caption] ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਉਨ•ਾਂ ਦੀ ਸਰਕਾਰ ਬੇਜ਼ਮੀਨੇ ਕਿਸਾਨਾਂ ਤੇ ਕਿਰਤੀਆਂ ਦਾ 520 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਰਜ਼ਾ ਮੁਆਫੀ ਸਕੀਮ ਤਹਿਤ ਹੁਣ ਤੱਕ 5.62 ਲੱਖ ਕਿਸਾਨਾਂ ਦਾ 4700 ਕਰੋੜ ਰੁਪਏ ਦਾ ਕਰਜ਼ਾ ਮਾਫ ਕੀਤਾ ਜਾ ਚੁੱਕਾ ਹੈ। ਉਨ•ਾਂ ਕਿਹਾ ਕਿ ਸੂਬਾ ਸਰਕਾਰ ਜਲਦੀ ਹੀ ਕਿਸਾਨਾਂ ਦੀ ਮਾਲਕੀ ਵਾਲੀ ਜ਼ਮੀਨ ਦੀ ਰੱਖਿਆ ਅਤੇ ਖੇਤੀਬਾੜੀ ਜ਼ਮੀਨ ਉਤੇ ਕਿਰਾਏਦਾਰਾਂ ਦੇ ਅਧਿਕਾਰਾਂ ਸਬੰਧੀ ਨਵਾਂ ਲੈਂਡ ਲੀਜਿੰਗ ਕਾਨੂੰਨ ਲੈ ਕੇ ਆ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਜਲਦ ਹੀ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਸ਼ੁਰੂ ਹੋ ਜਾਣ ਨਾਲ 1.41 ਕਰੋੜ ਲੋਕਾਂ ਨੂੰ ਫਾਇਦਾ ਮਿਲੇਗਾ ਜੋ ਵਾਜਬ ਕੀਮਤਾਂ ਦੀਆਂ ਦੁਕਾਨਾਂ ਤੋਂ ਰਾਸ਼ਨ ਲੈਣ ਦੇ ਯੋਗ ਹੋਣਗੇ। [caption id="attachment_424437" align="aligncenter" width="300"] ਜਦੋਂ ਤੱਕ ਪੰਜਾਬ ਦੀ ਆਰਥਿਕਤਾ ਮੁੜ ਲੀਂਹ 'ਤੇ ਨਹੀਂ ਆਉਂਦੀ, ਮੈਂ ਉਦੋਂ ਤੱਕ ਅਰਾਮ ਨਾਲ ਨਹੀਂ ਬੈਠਾਂਗਾ: ਕੈਪਟਨ[/caption] ਸੂਬੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਅੱਗੇ ਹੁਲਾਰਾ ਦੇਣ ਲਈ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਅਗਲੇ ਦੋ ਸਾਲਾਂ ਵਿੱਚ 12000 ਕਰੋੜ ਰੁਪਏ ਦੀ ਲਾਗਤ ਨਾਲ 1300 ਕਿਲੋਮੀਟਰ ਦੀਆਂ ਸੂਬਾਈ ਤੇ ਕੌਮੀ ਸੜਕਾਂ ਬਣਾਈਾਂ ਜਾਣਗੀਆਂ। ਇਸ ਦੇ ਨਾਲ ਹੀ ਪਿਛਲੇ ਤਿੰਨ ਸਾਲਾਂ ਵਿੱਚ 3278 ਕਰੋੜ ਰੁਪਏ ਦੀ ਲਾਗਤ ਨਾਲ 28830 ਕਿਲੋਮੀਟਰ ਪੇਂਡੂ ਸੜਕਾਂ ਦਾ ਪਹਿਲਾਂ ਹੀ ਮੁਰੰਮਤ ਹੋ ਚੁੱਕੀ ਹੈ। ਅਗਲੇ ਦੋ ਸਾਲਾਂ ਵਿੱਚ 834 ਕਰੋੜ ਰੁਪਏ ਦੇ ਨਿਵੇਸ਼ ਨਾਲ 6162 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਹੋਵੇਗੀ। ਇਸ ਤੋਂ ਇਲਾਵਾ 82 ਕਰੋੜ ਰੁਪਏ ਦੀ ਲਾਗਤ ਨਾਲ ਹੋਰ 17000 ਕਿਲੋਮੀਟਰ ਲਿੰਕ ਸੜਕਾਂ ਦੀ ਰਿਪੇਅਰ ਕੀਤੀ ਜਾਵੇਗੀ। [caption id="attachment_424436" align="aligncenter" width="300"] ਜਦੋਂ ਤੱਕ ਪੰਜਾਬ ਦੀ ਆਰਥਿਕਤਾ ਮੁੜ ਲੀਂਹ 'ਤੇ ਨਹੀਂ ਆਉਂਦੀ, ਮੈਂ ਉਦੋਂ ਤੱਕ ਅਰਾਮ ਨਾਲ ਨਹੀਂ ਬੈਠਾਂਗਾ: ਕੈਪਟਨ[/caption] ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਦੋ ਸਾਲਾਂ ਵਿੱਚ ਸੂਬੇ ਭਰ ਵਿੱਚ 750 ਪੇਂਡੂ ਖੇਡ ਸਟੇਡੀਅਮ ਬਣਾਏ ਜਾਣਗੇ। ਉਨ੍ਹਾਂ ਅਗਲੇ ਦੋ ਸਾਲਾਂ ਲਈ 2500 ਕਰੋੜ ਰੁਪਏ ਦੇ ਨਿਵੇਸ਼ ਵਾਲੀ ਸਮਾਰਟ ਪੇਂਡੂ ਮੁਹਿੰਮ ਦੇ ਦੂਜੇ ਪੜਾਅ ਦਾ ਐਲਾਨ ਕੀਤਾ। ਇਸ ਯੋਜਨਾ ਦੇ ਪਹਿਲੇ ਪੜਾਅ ਵਿੱਚ 835 ਕਰੋੜ ਰੁਪਏ ਦੀ ਲਾਗਤ ਨਾਲ ਪਿੰਡਾਂ ਵਿੱਚ 19132 ਕੰਮ ਮੁਕੰਮਲ ਹੋ ਚੁੱਕੇ ਹਨ। ਸਾਰੀ ਪੇਂਡੂ ਵਸੋਂ ਨੂੰ ਅਗਲੇ ਦੋ ਸਾਲਾਂ ਅੰਦਰ ਪੀਣਯੋਗ ਪਾਣੀ ਮਿਲੇਗਾ ਜਿਸ ਉਪਰ 1200 ਕਰੋੜ ਰੁਪਏ ਖਰਚੇ ਜਾਣਗੇ। ਕੈਪਟਨ ਨੇ ਕਿਹਾ ਕਿ ਅਗਲੇ ਦੋ ਸਾਲਾਂ ਵਿੱਚ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਉਤੇ 1046 ਕਰੋੜ ਰੁਪਏ ਖਰਚੇ ਜਾਣਗੇ ਜਦੋਂ ਕਿ ਸੂਬੇ ਦੇ ਸਾਰੇ ਪੇਂਡੂ ਤੇ ਸ਼ਹਿਰੀ ਪਰਿਵਾਰਾਂ ਨੂੰ 5 ਲੱਖ ਰੁਪਏ ਸਿਹਤ ਬੀਮਾ ਮੁਹੱਈਆ ਕਰਵਾਉਣ ਲਈ ਸਰਬੱਤ ਸਿਹਤ ਬੀਮਾ ਯੋਜਨਾ ਦਾ ਦਾਇਰਾ ਵਧਾਇਆ ਜਾਵੇਗਾ। [caption id="attachment_424439" align="aligncenter" width="300"] ਜਦੋਂ ਤੱਕ ਪੰਜਾਬ ਦੀ ਆਰਥਿਕਤਾ ਮੁੜ ਲੀਂਹ 'ਤੇ ਨਹੀਂ ਆਉਂਦੀ, ਮੈਂ ਉਦੋਂ ਤੱਕ ਅਰਾਮ ਨਾਲ ਨਹੀਂ ਬੈਠਾਂਗਾ: ਕੈਪਟਨ[/caption] ਔਰਤਾਂ ਦੇ ਸਮਾਜਿਕ ਤੇ ਆਰਥਿਕ ਸ਼ਸਕਤੀਕਰਨ ਦੇ ਟੀਚੇ ਨਾਲ ਮੁੱਖ ਮੰਤਰੀ ਨੇ ਕਿਹਾ ਕਿ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਤੇ ਮਾਤਾ ਕਸਤੂਰਬਾ ਮਹਿਲਾ ਯੋਜਨਾ ਉਤੇ ਕੰਮ ਚੱਲ ਰਿਹਾ ਹੈ ਜੋ ਕਿ ਜਲਦ ਹੀ ਸ਼ੁਰੂ ਹੋਵੇਗੀ। ਉਨ•ਾਂ ਕਿਹਾ ਕਿ ਸੂਬਾ ਸਰਕਾਰ ਦਿਵਿਆਂਗ ਲੋਕਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤੀ ਪ੍ਰਦਾਨ ਕਰਨ ਲਈ ਜਲਦ ਹੀ ਸਕੀਮ ਨੂੰ ਅੰਤਿਮ ਰੂਪ ਦੇ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਕਰਕੇ ਆਈ ਆਰਥਿਕ ਮੰਦੀ, ਜਿਸ ਦੇ ਚੱਲਦਿਆਂ ਮੌਜੂਦਾ ਸਾਲ ਦੀ ਪਹਿਲੀ ਤਿਮਾਹੀ ਵਿੱਚ 50 ਫੀਸਦੀ ਮਾਲੀਆ ਘਟ ਗਿਆ ਹੈ, ਦੇ ਬਾਵਜੂਦ ਸੂਬਾ ਸਰਕਾਰ ਇਸ ਸੰਕਟ ਨਾਲ ਨਜਿੱਠਣ ਲਈ ਸਫਲਤਾਪੂਰਵਕ ਪਹਿਲਕਦਮੀਆਂ ਕਰ ਰਹੀ ਹੈ। ਉਨ•ਾਂ ਕਿਹਾ ਕਿ ਕਣਕ ਦੀ ਸੁਚਾਰੂ ਤੇ ਨਿਰਵਿਘਨ ਖਰੀਦ ਯਕੀਨੀ ਬਣਾਉਣ ਨਾਲ ਕਿਸਾਨੀ ਭਾਈਚਾਰੇ ਨੂੰ 26000 ਕਰੋੜ ਰੁਪਏ ਦੀ ਸਹਾਇਤਾ ਪ੍ਰਾਪਤ ਹੋਈ। -PTCNews


Top News view more...

Latest News view more...