Sat, Apr 27, 2024
Whatsapp

ਪਟਿਆਲਾ ਜਹਾਜ਼ ਹਾਦਸੇ 'ਚ ਮਾਰੇ ਗਏ ਵਿੰਗ ਕਮਾਂਡਰ ਚੀਮਾ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

Written by  Jashan A -- February 26th 2020 03:49 PM
ਪਟਿਆਲਾ ਜਹਾਜ਼ ਹਾਦਸੇ 'ਚ ਮਾਰੇ ਗਏ ਵਿੰਗ ਕਮਾਂਡਰ ਚੀਮਾ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਪਟਿਆਲਾ ਜਹਾਜ਼ ਹਾਦਸੇ 'ਚ ਮਾਰੇ ਗਏ ਵਿੰਗ ਕਮਾਂਡਰ ਚੀਮਾ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਗੁਰਦਾਸਪੁਰ: ਪਿਛਲੇ ਦਿਨੀਂ ਪਟਿਆਲਾ 'ਚ ਐੱਨ.ਸੀ.ਸੀ ਦੇ ਟ੍ਰੇਨਿਗ ਜਹਾਜ਼ ਦੇ ਨਾਲ ਹੋਏ ਹਾਦਸੇ 'ਚ ਵਿੰਗ ਕਮਾਂਡਰ ਗੁਰਪ੍ਰੀਤ ਸਿੰਘ ਚੀਮਾ ਦੀ ਮੌਤ ਹੋ ਗਈ ਸੀ,ਜਦਕਿ 2 ਹੋਰ ਵਿਦਿਆਰਥੀ ਜ਼ਖਮੀ ਹੋ ਗਏ ਸਨ। ਇਸ ਘਟਨਾ ਤੋਂ ਬਾਅਦ ਚੀਮਾ ਦੇ ਪਿੰਡ ਅਤੇ ਪਰਿਵਾਰ 'ਚ ਮਾਤਮ ਪਸਰ ਗਿਆ ਸੀ। ਉਹ ਆਪਣੇ ਪਿਛੇ ਪਤਨੀ ਨਵਨੀਤ ਕੌਰ 2 ਬੱਚੇ 18 ਸਾਲ ਦੀ ਧੀ 13 ਸਾਲ ਦੇ ਬੇਟੇ ਨੂੰ ਛੱਡ ਗਿਆ। ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਪਾਇਲਟ ਗੁਰਪ੍ਰੀਤ ਸਿੰਘ ਚੀਮਾ ਦੀ ਮ੍ਰਿਤਕ ਦੇਹ ਜ਼ਿਲਾ ਗੁਰਦਾਸਪੁਰ ਦੇ ਪਿੰਡ ਆਲੋਵਾਲ ਵਿਖੇ ਪਹੁੰਚ ਗਈ ਸੀ। ਜਿਸ ਦੌਰਾਨ ਅੱਜ ਉਹਨਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਹੋਰ ਪੜ੍ਹੋ: ਭੀਮ ਆਰਮੀ ਵੱਲੋਂ ਭਾਰਤ ਬੰਦ ਦੇ ਸੱਦੇ ਦਾ ਜਲੰਧਰ ਸਮੇਤ ਕਈ ਸ਼ਹਿਰਾਂ 'ਚ ਦੇਖਣ ਨੂੰ ਮਿਲਿਆ ਅਸਰ (ਤਸਵੀਰਾਂ) ਇਸ ਮੌਕੇ ਇਲਾਕੇ ਤੋਂ ਵੱਡੀ ਗਿਣਤੀ 'ਚ ਲੋਕ ਪਹੁੰਚੇ ਹੋਏ ਸਨ, ਜਿਨ੍ਹਾਂ ਨੇ ਨਮ ਅੱਖਾਂ ਨਾਲ ਵਿੰਗ ਕਮਾਂਡਰ ਗੁਰਪ੍ਰੀਤ ਸਿੰਘ ਚੀਮਾ ਨੂੰ ਅੰਤਿਮ ਵਿਦਾਈ ਦਿੱਤੀ। Wing Commander Cheema Cremationਇਸ ਮੌਕੇ ਚੀਮਾ ਦੇ ਬੇਟੇ ਨੇ ਕਿਹਾ ਕਿ ਉਹਨਾਂ ਨੂੰ ਆਪਣੇ ਪਿਤਾ ਦੀ ਸ਼ਹਾਦਤ 'ਤੇ ਮਾਣ ਹੈ ਅਤੇ ਉਹ ਵੀ ਵੱਡਾ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਫੌਜ 'ਚ ਭਰਤੀ ਹੋਵੇਗਾ। -PTC News


Top News view more...

Latest News view more...