ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ, ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਸੰਗਤ ਦਾ ਪਹਿਲਾ ਜਥਾ ਪਰਤਿਆ ਪੰਜਾਬ

By Shanker Badra - April 26, 2020 1:04 pm

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ, ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਸੰਗਤ ਦਾ ਪਹਿਲਾ ਜਥਾ ਪਰਤਿਆ ਪੰਜਾਬ:ਬਠਿੰਡਾ : ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੀਆਂ ਕੋਸ਼ਿਸ਼ਾਂ ਸਦਕਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਅੱਜ ਐਤਵਾਰ ਨੂੰ 250 ਸ਼ਰਧਾਲੂਆਂ ਦਾ ਪਹਿਲਾ ਜਥਾ ਲਗਭਗ ਇਕ ਮਹੀਨੇ ਬਾਅਦ ਪੰਜਾਬ ਵਾਪਿਸ ਪਰਤਿਆ ਹੈ। ਜਿਸ ਤੋਂ ਬਾਅਦਸ਼ਰਧਾਲੂਆਂ ਦੀਆਂ 2 ਸਵੇਰੇ 4 ਵਜੇ ਲੁਧਿਆਣਾ ਪਹੁੰਚੀਆਂ ਹਨ ਅਤੇ ਸ਼ਰਧਾਲੂਆਂਵਿੱਚ ਖੁਸ਼ੀ ਦਿਖਾਈ ਦੇ ਰਹੀ ਸੀ। ਇਹ ਸ਼ਰਧਾਲੂ ਮਾਰਚ ਮਹੀਨੇ ਮਹਾਰਾਸ਼ਟਰ ਸੂਬੇ ਵਿਚ ਸਥਿਤ ਅਚਲ ਨਗਰ ਨਾਂਦੇੜ ਵਿਖੇ ਗੁਰੂ ਘਰ ਗਏ ਸਨ ਪਰ ਅਚਾਨਕ ਹੋਏ ਲੌਕਡਾਊਨ ਕਾਰਨ ਉਥੇ ਹੀ ਫਸ ਗਏ ਸਨ।

With continuous efforts by Harsimrat Kaur Badal, first batch of stranded Sikh pilgrims return to Punjab from Sri Hazur Sahib ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ, ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਸੰਗਤ ਦਾ ਪਹਿਲਾ ਜਥਾ ਪਰਤਿਆ ਪੰਜਾਬ

ਇਨ੍ਹਾਂ ਸ਼ਰਧਾਲੂਆਂ ਦੀ ਘਰ ਵਾਪਸੀ ਲਈ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਲਗਾਤਾਰ ਕੇਂਦਰ ਸਰਕਾਰ ਨਾਲ ਰਾਬਤਾ ਕਰਕੇ ਇੰਨ੍ਹਾਂ ਸੁਰੱਖਿਅਤ ਵਾਪਿਸ ਲਿਆਉਣ ਦਾ ਪ੍ਰਬੰਧ ਕੀਤਾ ਸੀ। ਇਸ ਸਬੰਧੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬੀਤੇ ਦਿਨੀਂ ਦਿੱਲੀ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਵੀ ਕੀਤੀ ਸੀ। ਜਿਸ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਹਾਰਾਸ਼ਟਰ ਸਰਕਾਰ ਨਾਲ ਗੱਲਬਾਤ ਕਰਕੇ ਇਨ੍ਹਾਂ ਸ਼ਰਧਾਲੂਆਂ ਨੂੰ ਪੰਜਾਬ ਭੇਜਣ ਦੀ ਮਨਜ਼ੂਰੀ ਦਿੱਤੀ ਸੀ।

With continuous efforts by Harsimrat Kaur Badal, first batch of stranded Sikh pilgrims return to Punjab from Sri Hazur Sahib ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ, ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਸੰਗਤ ਦਾ ਪਹਿਲਾ ਜਥਾ ਪਰਤਿਆ ਪੰਜਾਬ

ਇਸ ਕਾਫ਼ਲੇ 'ਚ ਸ਼ਾਮਿਲ 8 ਬੱਸਾਂ ਅੱਜ ਪੰਜਾਬ 'ਚ ਦਾਖਿਲ ਹੋਈਆਂ,ਜਿੰਨਾਂ 'ਚੋਂ 7 ਬੱਸਾਂ ਬਠਿੰਡਾ ਜ਼ਿਲ੍ਹੇ ਦੇ ਹਰਿਆਣਾ ਨਾਲ ਲਗਦੇ ਡੂਮਵਾਲੀ ਬਾਰਡਰ ਰਾਹੀਂ ਆਈ, ਜਦਕਿ ਇਕ ਫ਼ਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਰਾਹੀਂ ਪੰਜਾਬ ਵਿਚ ਪਹੁੰਚੀ। ਇਨ੍ਹਾਂ ਬੱਸਾਂ 'ਚ ਬਠਿੰਡਾ ,ਸ੍ਰੀ ਅੰਮ੍ਰਿਤਸਰ ਸਾਹਿਬ, ਲੁਧਿਆਣਾ, ਕਪੂਰਥਲਾ, ਗੁਰਦਾਸਪੁਰ, ਰੋਪੜ, ਸ਼ਹੀਦ ਭਗਤ ਸਿੰਘ ਨਗਰ, ਮੋਹਾਲੀ ,ਜਲੰਧਰ, ਫ਼ਾਜ਼ਿਲਕਾ, ਸੰਗਰੂਰ, ਪਟਿਆਲਾ, ਮੋਗਾ ਅਤੇ ਚੰਡੀਗੜ੍ਹ ਦੇ ਸ਼ਰਧਾਲੂ ਵੀ ਸ਼ਾਮਿਲ ਸਨ।

With continuous efforts by Harsimrat Kaur Badal, first batch of stranded Sikh pilgrims return to Punjab from Sri Hazur Sahib ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ, ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਸੰਗਤ ਦਾ ਪਹਿਲਾ ਜਥਾ ਪਰਤਿਆ ਪੰਜਾਬ

ਪੰਜਾਬ ਦੀ ਹੱਦ ਅੰਦਰ ਪ੍ਰਵੇਸ਼ ਕਰਨ ਪ੍ਰਸ਼ਾਸਨ ਵੱਲੋਂ ਇਨ੍ਹਾਂ ਸ਼ਰਧਾਲੂਆਂ ਦਾ ਮੈਡੀਕਲ ਚੈਕਅੱਪ ਕੀਤਾ ਗਿਆ ਤੇ ਉਨ੍ਹਾਂ ਨੂੰ ਨਾਸ਼ਤਾ-ਪਾਣੀ, ਮਾਸਕ, ਸੈਨੇਟਾਈਜ਼ਰ ਦਿੱਤੇ ਗਏ ਅਤੇ ਬੱਸਾਂ ਨੂੰ ਸਬੰਧਤ ਜ਼ਿਲ੍ਹਿਆਂ ਲਈ ਰਵਾਨਾ ਕਰ ਦਿੱਤਾ ਗਿਆ। ਜਦਕਿ ਬਠਿੰਡਾ ਜ਼ਿਲ੍ਹੇ ਦੇ 21 ਨਾਗਰਿਕਾਂ ਨੂੰ ਸਿੱਧੇ ਇਕਾਂਤਵਾਸ ਕੇਂਦਰ ਲਿਜਾਇਆ ਗਿਆ ਜਿੱਥੇ ਇਨ੍ਹਾਂ ਦੀ ਮੁਕੰਮਲ ਮੈਡੀਕਲ ਜਾਂਚ ਹੋਵੇਗੀ ਅਤੇ ਸਾਰੇ ਮੈਡੀਕਲ ਨਿਯਮਾਂ ਦੀ ਪਾਲਣਾ ਤੋਂ ਬਾਅਦ ਹੀ ਇਨ੍ਹਾਂ ਨੂੰ ਘਰ ਭੇਜਿਆ ਜਾਵੇਗਾ।

With continuous efforts by Harsimrat Kaur Badal, first batch of stranded Sikh pilgrims return to Punjab from Sri Hazur Sahib ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ, ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਸੰਗਤ ਦਾ ਪਹਿਲਾ ਜਥਾ ਪਰਤਿਆ ਪੰਜਾਬ

ਇਸ ਮੌਕੇ ਸ਼ਰਧਾਲੂਆਂ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ, ਜਿਨ੍ਹਾਂ ਨੇ ਲਗਾਤਾਰ ਭਾਰਤ ਸਰਕਾਰ ਨਾਲ ਤਾਲਮੇਲ ਕਰਕੇ ਉਨ੍ਹਾਂ ਦੀ ਵਾਪਸੀ ਲਈ ਰਾਹਦਾਰੀ ਦਾ ਪ੍ਰਬੰਧ ਕੀਤਾ। ਜ਼ਿਕਰਯੋਗ ਹੈ ਕਿ ਇਹ ਸ਼ਰਧਾਲੂ ਮਾਰਚ ਮਹੀਨੇ ਮਹਾਰਾਸ਼ਟਰ ਸੂਬੇ ਵਿਚ ਸਥਿਤ ਅਬਚਲ ਨਗਰ ਨਾਂਦੇੜ ਵਿਖੇ ਗੁਰੂ ਘਰ ਗਏ ਸਨ ਪਰ ਅਚਾਨਕ ਹੋਏ ਲਾਕਡਾਊਨ ਕਾਰਨ ਉੱਥੇ ਹੀ ਫਸ ਗਏ ਸਨ।

-PTCNews

adv-img
adv-img