ਅਕਾਲੀ-ਬਸਪਾ ਸਰਕਾਰ ਬਣਨ 'ਤੇ ਬਸਪਾ ਕੋਟੇ 'ਚੋਂ ਹੋਵੇਗਾ ਇੱਕ ਡਿਪਟੀ CM: ਸੁਖਬੀਰ ਸਿੰਘ ਬਾਦਲ
ਨਵਾਂਸ਼ਹਿਰ/ਬੰਗਾ: ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਹੋਰ ਵੱਡਾ ਐਲਾਨ ਕਰ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਪੰਜਾਬ 'ਚ ਸਰਕਾਰ ਬਣਨ 'ਤੇ 1 ਅਨੁਸੂਚਿਤ ਜਾਤੀ ਅਤੇ 1 ਹਿੰਦੂ ਭਾਈਚਾਰੇ ਤੋਂ ਵਿਧਾਇਕ ਨੂੰ ਉਪ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ ਜਾਵੇਗੀ। ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਬੰਗਾ ਵਿਖੇ ਵੱਡੀ ਰੈਲੀ ਕੀਤੀ ਗਈ ਜਿਸ ਮੌਕੇ ਉਨ੍ਹਾਂ ਨੇ ਇਹ ਵੱਡਾ ਐਲਾਨ ਕੀਤਾ ਹੈ।
ਇਸ ਦੌਰਾਨ ਉਨ੍ਹਾਂ ਟਵੀਟ ਕੀਤਾ ਹੈ ਕਿ ਅੱਜ ਮੈਨੂੰ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੀ ਤਰਫੋਂ ਇਹ ਐਲਾਨ ਕਰਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਹੁਣ ਸਾਡੀ ਸਰਕਾਰ ਵਿੱਚ 2 ਵਿੱਚੋਂ 1 ਉਪ ਮੁੱਖ ਮੰਤਰੀ ਬਸਪਾ ਦਾ ਹੋਵੇਗਾ।" ਦੂਜੇ ਡਿਪਟੀ ਸੀ. ਐੱਮ. ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਪਹਿਲਾਂ ਹੀ ਸਾਫ਼ ਕਰ ਚੁੱਕੇ ਹਨ ਕਿ ਦੂਜਾ ਡਿਪਟੀ ਸੀ. ਐੱਮ. ਹਿੰਦੂ ਚਿਹਰਾ ਹੋਵੇਗਾ।
ਉਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਤੰਜ ਕੱਸਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿਰਫ਼ ਦੋ ਮਹੀਨੇ ਰਹਿ ਗਏ ਹਨ, ਸਾਨੂੰ ਕੋਈ ਮੰਜਾ ਬੁਣਨ ਵਾਲਾ ਮੁੱਖ ਮੰਤਰੀ ਨਹੀਂ ਚਾਹੀਦੇ ਹੈ, ਸਾਨੂੰ ਉਹ ਮੁੱਖ ਮੰਤਰੀ ਚਾਹੀਦਾ ਹੈ ਜਿਹੜਾ ਪੰਜਾਬ ਨੂੰ ਅੱਗੇ ਲੈ ਕੇ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ 'ਚ ਤਾਂ ਇੰਝ ਲੱਗਦਾ ਹੈ ਕਿ ਜਿਵੇਂ ਕੋਈ ਸਰਕਾਰ ਹੀ ਨਹੀਂ ਹੈ। ਪੰਜਾਬ 'ਚ ਕਾਨੂੰਨ ਦੀ ਵਿਵਸਥਾ ਪੂਰੀ ਤਰ੍ਹਾਂ ਖ਼ਰਾਬ ਹੋ ਚੁੱਕੀ ਹੈ। ਕਾਂਗਰਸ ਸਰਕਾਰ ਨੇ ਤਾਂ ਆਪਣੇ ਕਾਰਜਕਾਲ 'ਚ ਪੰਜਾਬ ਦੀ ਜਨਤਾ ਲਈ ਕੁਝ ਵੀ ਨਹੀਂ ਕੀਤਾ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਵੱਡੇ ਹਮਲੇ ਕੀਤੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਾਢੇ ਚਾਰ ਸਾਲ ਤੱਕ ਪੰਜਾਬ ਦੇ ਮੁੱਖ ਮੰਤਰੀ ਰਹੇ ਪਰ ਉਹ ਕਿਸੇ ਵੀ ਹਲਕੇ 'ਚ ਨਹੀਂ ਗਏ। ਉਨ੍ਹਾਂ ਕਿਹਾ ਕਿ ਪੰਜਾਬ 'ਚ ਖਜਾਨਾ ਖਾਲੀ ਨਹੀਂ ਜਦਕਿ ਇਨ੍ਹਾਂ ਦੀ ਨੀਅਤ 'ਚ ਕਮੀ ਹੈ।.@Akali_Dal_ had announced that 2 MLAs - 1 from Scheduled Caste & 1 from Hindu community - would be sworn in as Dy CMs once it forms the govt in Pb. Today it gives me great pleasure to announce on behalf of SAD-BSP alliance that now 1 out of 2 Dy CMs in our govt will be from BSP. pic.twitter.com/W0q6Z61rlG — Sukhbir Singh Badal (@officeofssbadal) December 11, 2021