Fri, Apr 26, 2024
Whatsapp

ਦੁਬਈ ਜਾਣ ਤੋਂ ਇੱਕ ਮਹੀਨੇ ਬਾਅਦ ਹੀ ਹੋਈ ਧੀ ਦੀ ਮੌਤ, ਡਾ. ਓਬਰਾਏ ਦੇ ਯਤਨਾਂ ਸਦਕਾ ਪਰਿਵਾਰ ਨੂੰ ਮਿਲੀ ਮ੍ਰਿਤਕ ਦੇਹਿ

Written by  Jagroop Kaur -- January 05th 2021 08:57 PM
ਦੁਬਈ ਜਾਣ ਤੋਂ ਇੱਕ ਮਹੀਨੇ ਬਾਅਦ ਹੀ ਹੋਈ ਧੀ ਦੀ ਮੌਤ, ਡਾ. ਓਬਰਾਏ ਦੇ ਯਤਨਾਂ ਸਦਕਾ ਪਰਿਵਾਰ ਨੂੰ ਮਿਲੀ ਮ੍ਰਿਤਕ ਦੇਹਿ

ਦੁਬਈ ਜਾਣ ਤੋਂ ਇੱਕ ਮਹੀਨੇ ਬਾਅਦ ਹੀ ਹੋਈ ਧੀ ਦੀ ਮੌਤ, ਡਾ. ਓਬਰਾਏ ਦੇ ਯਤਨਾਂ ਸਦਕਾ ਪਰਿਵਾਰ ਨੂੰ ਮਿਲੀ ਮ੍ਰਿਤਕ ਦੇਹਿ

ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ 'ਚੋਂ ਕੱਢਣ ਲਈ ਆਪਣੇ ਘਰ, ਜ਼ਮੀਨਾਂ ਗਹਿਣੇ ਧਰ ਖਾੜੀ ਮੁਲਕਾਂ 'ਚ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ 'ਚ ਰਹਿਬਰ ਬਣ ਸੇਵਾ ਰੂਪੀ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ. ਪੀ. ਸਿੰਘ ਓਬਰਾਏ ਦੇ ਵੱਡੇ ਯਤਨਾਂ ਸਦਕਾ ਜਲੰਧਰ ਸ਼ਹਿਰ ਨਾਲ ਸਬੰਧਿਤ 22 ਸਾਲਾ ਮੀਨੂੰ ਪੁੱਤਰੀ ਮੰਗੇਸ਼ ਕੁਮਾਰ ਦੀ ਮ੍ਰਿਤਕ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ. ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਮੀਨੂੰ ਇਕ ਮਹੀਨਾ ਪਹਿਲਾਂ ਹੀ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਨੂੰ ਸੁਧਾਰਨ ਦੀ ਕੋਸ਼ਿਸ਼ ’ਚ ਦੁਬਈ ਮਿਹਨਤ ਮਜ਼ਦੂਰੀ ਕਰਨ ਲਈ ਪਹੁੰਸੀ ਸੀ ਕਿ ਕੁਝ ਦਿਨ ਬਾਅਦ ਹੀ ਉਸ ਦੀ ਬਿਮਾਰ ਹੋਣ ਉਪਰੰਤ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਭਾਰਤੀ ਦੂਤਾਵਾਸ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਦੱਸਿਆ ਸੀ ਕਿ ਪੰਜਾਬ ਨਾਲ ਸਬੰਧਤ ਇਕ ਕੁੜੀ ਦੀ ਦੁਬਈ ਅੰਦਰ ਮੌਤ ਹੋ ਗਈ ਹੈ ਪਰ ਉਸ ਦੇ ਵਾਰਸਾਂ ਬਾਰੇ ਕੁਝ ਪਤਾ ਨਹੀਂ ਲੱਗ ਰਿਹਾ। ਹੋਰ ਪੜ੍ਹੋ : ਹਿਮਾਚਲ ‘ਚ ਬਰਡ ਫਲੂ ਨੇ ਦਿੱਤੀ ਦਸਤਕ, 1700 ਪਰਵਾਸੀ ਪੰਛੀਆਂ ਦੀ ਮੌਤ ਤੋਂ ਬਾਅਦ ਅਲਰਟ ਜਾਰੀ ਉਨ੍ਹਾਂ ਦੱਸਿਆ ਕਿ ਇਸ ਕੁੜੀ ਬਾਰੇ ਸਾਰੀ ਜਾਣਕਾਰੀ ਇਕੱਤਰ ਕਰਨ ਉਪਰੰਤ ਉਨ੍ਹਾਂ ਨੇ ਟਰੱਸਟ ਦੇ ਦੋਆਬਾ ਜ਼ੋਨ ਦੇ ਪ੍ਰਧਾਨ ਅਮਰਜੋਤ ਸਿੰਘ ਰਾਹੀਂ ਪੁਲਸ ਦੀ ਮਦਦ ਨਾਲ ਜਲੰਧਰ ਰਹਿੰਦੀ ਉਸਦੀ ਇਕੱਲੀ ਵਿਧਵਾ ਮਾਂ ਨਾਲ ਸੰਪਰਕ ਕਰਕੇ ਉਸ ਨੂੰ ਮੀਨੂੰ ਦੀ ਮੌਤ ਤੋਂ ਜਾਣੂ ਕਰਵਾਇਆ। ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ ਮਿਲੀ ਜਾਣਕਾਰੀ ਅਨੁਸਾਰ ਮੀਨੂੰ ਇਕ ਮਹੀਨਾ ਪਹਿਲਾਂ ਹੀ ਦੁਬਈ ਪਹੁੰਚੀ ਸੀ ਅਤੇ ਇੱਥੇ ਪਹੁੰਚਣ ਦੇ ਕੁਝ ਦਿਨ ਬਾਅਦ ਹੀ ਉਹ ਬਿਮਾਰ ਹੋ ਗਈ ਪਰ ਉਸ ਨੂੰ ਇੱਥੇ ਲਿਆਉਣ ਵਾਲੇ ਲੋਕਾਂ ਵੱਲੋਂ ਉਸ ਦਾ ਇਲਾਜ ਕਰਵਾਉਣ ਦੀ ਬਜਾਏ ਉਸ ਉੱਪਰ ਰਹਿੰਦੀ ਬਕਾਇਆ ਰਾਸ਼ੀ ਦੇਣ ਦਾ ਹੀ ਦਬਾਅ ਬਣਾਇਆ ਜਾਂਦਾ ਰਿਹਾ|ਹੋਰ ਪੜ੍ਹੋ :ਕੋਰੋਨਾ ਮਹਾਮਾਰੀ ਦੇ ਚਲਦਿਆਂ UK ਦੇ ਪ੍ਰਧਾਨ ਮੰਤਰੀ ਨੇ ਲਿਆ ਅਹਿਮ ਫੈਸਲਾ ਉਨ੍ਹਾਂ ਦੱਸਿਆ ਕਿ ਜਦ ਉਸ ਨੂੰ ਅਖ਼ੀਰ ਅਤਿ ਨਾਜ਼ੁਕ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਤਾਂ ਉਸ ਦੀ ਉਥੇ ਮੌਤ ਹੋ ਗਈ। ਜਿਸ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੇ ਵੱਡੇ ਸਹਿਯੋਗ ਦੀ ਬਦੌਲਤ ਸਾਰੀ ਜ਼ਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਮੀਨੂੰ ਦਾ ਮਿ੍ਰਤਕ ਸਰੀਰ ਲਿਆ ਕੇ ਟਰੱਸਟ ਦੀ ਅੰਮ੍ਰਿਤਸਰ ਇਕਾਈ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ, ਵਿੱਤ ਸਕੱਤਰ ਨਵਜੀਤ ਸਿੰਘ ਘਈ ਅਤੇ ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ ਦੀ ਮੌਜੂਦਗੀ ’ਚ ਹਵਾਈ ਅੱਡੇ ਤੋਂ ਪ੍ਰਾਪਤ ਕਰ ਕੇ ਟਰੱਸਟ ਦੀ ਹੀ ਐਂਬੂਲੈਂਸ ਰਾਹੀਂ ਜਲੰਧਰ ਨੂੰ ਰਵਾਨਾ ਕਰ ਦਿੱਤਾ ਹੈ।

ਉਨ੍ਹਾਂ ਦੱਸਿਆ ਕਿ ਇਸ ਕੁੜੀ ਦੀ ਮਿ੍ਰਤਕ ਦੇਹ ਘਰ ਤੱਕ ਪਹੁੰਚਾਉਣ, ਸਸਕਾਰ ਆਦਿ ਰਸਮਾਂ ਕਰਨ ਦਾ ਖ਼ਰਚਾ ਵੀ ਟਰੱਸਟ ਚੁੱਕੇਗਾ ਅਤੇ ਇਸ ਪਰਿਵਾਰ ਦੀ ਅਤਿ ਮਾੜੀ ਆਰਥਿਕ ਹਾਲਤ ਹੋਣ ਕਾਰਨ ਇਸ ਦੀ ਵਿਧਵਾ ਮਾਂ ਨੂੰ ਟਰੱਸਟ ਵੱਲੋਂ ਘਰ ਦੇ ਗੁਜ਼ਾਰੇ ਲਈ 2 ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਵੀ ਦਿੱਤੀ ਜਾਵੇਗੀ। ਡਾ.ਓਬਰਾਏ ਨੇ ਦੱਸਿਆ ਕਿ ਉਹ ਹੁਣ ਤੱਕ 216 ਬਦਨਸੀਬ ਲੋਕਾਂ ਦੇ ਮਿ੍ਰਤਕ ਸਰੀਰ ਵਾਰਸਾਂ ਤੱਕ ਪਹੁੰਚਾ ਚੁੱਕੇ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੂਰੀ ਤਰ੍ਹਾਂ ਜਾਂਚ ਪੜਤਾਲ ਕਰਨ ਉਪਰੰਤ ਹੀ ਆਪਣੇ ਬੱਚਿਆਂ ਨੂੰ ਵਿਦੇਸ਼ਾਂ ਨੂੰ ਭੇਜਣ।

Top News view more...

Latest News view more...