Sat, Apr 20, 2024
Whatsapp

ਬੀਬੀ ਰਾਜੋਆਣਾ ਦੇ ਹੱਕ 'ਚ ਨਿਤਰਨ ਨਾਲ ਬੰਦੀ ਸਿੰਘਾਂ ਦੀ ਰਿਹਾਈ ਦਾ ਰਾਹ ਹੋਵੇਗਾ ਪੱਧਰਾ : ਸੁਖਬੀਰ ਬਾਦਲ

Written by  Ravinder Singh -- June 16th 2022 02:38 PM
ਬੀਬੀ ਰਾਜੋਆਣਾ ਦੇ ਹੱਕ 'ਚ ਨਿਤਰਨ ਨਾਲ ਬੰਦੀ ਸਿੰਘਾਂ ਦੀ ਰਿਹਾਈ ਦਾ ਰਾਹ ਹੋਵੇਗਾ ਪੱਧਰਾ : ਸੁਖਬੀਰ ਬਾਦਲ

ਬੀਬੀ ਰਾਜੋਆਣਾ ਦੇ ਹੱਕ 'ਚ ਨਿਤਰਨ ਨਾਲ ਬੰਦੀ ਸਿੰਘਾਂ ਦੀ ਰਿਹਾਈ ਦਾ ਰਾਹ ਹੋਵੇਗਾ ਪੱਧਰਾ : ਸੁਖਬੀਰ ਬਾਦਲ

ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਗਰੂਰ ਜ਼ਿਮਨੀ ਚੋਣ ਉਮੀਦਵਾਰ ਬੀਬੀ ਕਮਲਦੀਪ ਕੌਰ ਰਾਜੋਆਣਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਸੰਗਰੂਰ ਦੇ ਲੌਂਗੋਵਾਲ ਪੁੱਜੇ। ਇਸ ਸਮਾਗਮ ਦੌਰਾਨ ਚੋਣ ਪ੍ਰਚਾਰ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਆਗੂਆਂ ਦਾ ਵਿਸ਼ੇਸ਼ ਤੌਰ ਉਤੇ ਸਨਮਾਨ ਕੀਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕਾਂਗਰਸ, ਭਾਜਪਾ ਤੇ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਦਾ ਕੋਈ ਫਾਇਦਾ ਨਹੀਂ ਹੈ। ਬੀਬੀ ਰਾਜੋਆਣਾ ਦੇ ਹੱਕ 'ਚ ਨਿਤਰਨ ਨਾਲ ਬੰਦੀ ਸਿੰਘਾਂ ਦੀ ਰਿਹਾਈ ਦਾ ਰਾਹ ਹੋਵੇਗਾ ਪੱਧਰਾ : ਸੁਖਬੀਰ ਬਾਦਲਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਨਿਤਰਨ ਨਾਲ ਬੰਦੀ ਸਿੰਘਾਂ ਦੀ ਰਿਹਾਈ ਦਾ ਪੱਧਰਾ ਹੋ ਜਾਵੇਗਾ। ਇਨ੍ਹਾਂ ਲੋਕਾਂ ਨੇ ਜ਼ੁਲਮ ਦੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਬੰਦੀ ਸਿੰਘਾਂ ਨੇ ਆਪਣੀ ਸਜ਼ਾ ਵੀ ਪੂਰੀ ਕਰ ਲਈ ਹੈ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਬੰਦੀ ਸਿੰਘਾਂ ਨੂੰ ਇਵੇਂ ਰੱਖਿਆ ਗਿਆ ਜਿਵੇਂ ਪੰਛੀਆਂ ਨੂੰ ਪਿੰਜਰੇ ਵਿੱਚ ਰੱਖਿਆ ਜਾਂਦਾ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਾਰੇ ਬੋਲਦਿਆਂ ਕਿਹਾ ਕਿ ਕੇਜਰੀਵਾਲ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਹੁਕਮਾਂ ਉਤੇ ਹਸਤਾਖ਼ਰ ਨਹੀਂ ਕਰ ਰਹੇ। ਅਰਵਿੰਦ ਸਿੰਘ ਕੇਜਰੀਵਾਲ ਮਿਲਣ ਦਾ ਸਮਾਂ ਨਹੀਂ ਦੇ ਰਹੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਕੀਤੀ ਅਪੀਲ ਮਗਰੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਿਆ ਗਿਆ। ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਹਮੇਸ਼ਾਂ ਸ਼ਾਂਤੀ ਤੇ ਫ਼ਿਰਕੂ ਸਦਭਾਵਨਾ ਨੂੰ ਸਰਕਾਰੀ ਨੀਤੀ ਦਾ ਮੁੱਖ ਧੁਰਾ ਬਣਾ ਕੇ ਰੱਖਿਆ। ਬੀਬੀ ਰਾਜੋਆਣਾ ਦੇ ਹੱਕ 'ਚ ਨਿਤਰਨ ਨਾਲ ਬੰਦੀ ਸਿੰਘਾਂ ਦੀ ਰਿਹਾਈ ਦਾ ਰਾਹ ਹੋਵੇਗਾ ਪੱਧਰਾ : ਸੁਖਬੀਰ ਬਾਦਲਇਸੇ ਸਦਕਾ ਸੂਬੇ ਵਿੱਚ ਸ਼ਾਂਤੀ ਬਣੀ ਰਹੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਹੁਣ ਲੋਕਾਂ ਦੇ ਹੱਥ ਵਿੱਚ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਬੇਨਤੀ ਕੀਤੀ ਕਿ ਉਹ ਜਿੱਦ ਨਾ ਕਰਨ ਤੇ ਪੰਥ ਦੇ ਨਾਲ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਦੇ ਰੋਸ ਵਿਖਾਵਿਆਂ ਤੋਂ ਡਰਦੇ ਆਪਣੇ ਪਾਰਲੀਮਾਨੀ ਹਲਕੇ ਵਿੱਚ ਨਹੀਂ ਆ ਰਹੇ। ਨਵੇਂ ਵਿਕਾਸ ਕੰਮਾਂ ਦੀ ਤਾਂ ਗੱਲ ਦੂਰ, ਪੁਰਾਣੇ ਕੰਮ ਵੀ ਅੱਧ ਵਿਚਾਲੇ ਰੋਕ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਥਕ ਧਿਰਾਂ ਨੇ ਰਲ ਕੇ ਬੀਬੀ ਰਾਜੋਆਣਾ ਨੂੰ ਇਸ ਸੀਟ ਤੋਂ ਸਾਂਝਾ ਉਮੀਦਵਾਰ ਬਣਾਇਆ ਹੈ। ਬਾਦਲ ਨੇ ਕਿਹਾ ਕਿ ਕਮਲਦੀਪ ਕੌਰ ਰਾਜੋਆਣਾ ਦੀ ਚੋਣ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦਾ ਰਾਹ ਪੱਧਰਾ ਕਰੇਗੀ। ਬੀਬੀ ਰਾਜੋਆਣਾ ਦੇ ਹੱਕ 'ਚ ਨਿਤਰਨ ਨਾਲ ਬੰਦੀ ਸਿੰਘਾਂ ਦੀ ਰਿਹਾਈ ਦਾ ਰਾਹ ਹੋਵੇਗਾ ਪੱਧਰਾ : ਸੁਖਬੀਰ ਬਾਦਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੇ ਪਰਿਵਾਰਕ ਮੈਂਬਰ ਵਜੋਂ ਬੀਬੀ ਕਮਲਦੀਪ ਕੌਰ ਰਾਜੋਆਣਾ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ, ਜੋ ਕਿ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਹਨ। ਭਾਜਪਾ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਸੰਗਰੂਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਕਾਂਗਰਸ ਨੇ ਦਲਵੀਰ ਸਿੰਘ ਗੋਲਡੀ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ। ਦਲਵੀਰ ਸਿੰਘ ਗੋਲਡੀ ਸਾਲ 2017 'ਚ ਧੂਰੀ ਵਿਧਾਨ ਸਭਾ ਹਲਕੇ ਤੋਂ ਜੇਤੂ ਰਹੇ ਸਨ ਪਰ ਇਸ ਸਾਲ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਤੋਂ ਹਾਰ ਗਏ ਸਨ। ਇਹ ਵੀ ਪੜ੍ਹੋ : ਰਾਹੁਲ ਗਾਂਧੀ ਤੋਂ ਪੁੱਛਗਿੱਛ ਦੇ ਵਿਰੋਧ 'ਚ ਪੰਜਾਬ ਕਾਂਗਰਸ ਦਾ ਹੱਲਾ-ਬੋਲ, ਕਈ ਆਗੂ ਲਏ ਹਿਰਾਸਤ 'ਚ


Top News view more...

Latest News view more...