ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਬਿਨਾਂ ਕਿਸੇ ਵੀ ਪ੍ਰਧਾਨ ਮੰਤਰੀ ਨੇ ਕਿਸਾਨਾਂ ਦਾ ਦੁੱਖ ਨਹੀਂ ਸਮਝਿਆ:ਸੁਖਬੀਰ ਬਾਦਲ

PM Narendra Modi Without any Any Prime Minister not feel sorry farmers:sukhbir singh badal

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਬਿਨਾਂ ਕਿਸੇ ਵੀ ਪ੍ਰਧਾਨ ਮੰਤਰੀ ਨੇ ਕਿਸਾਨਾਂ ਦਾ ਦੁੱਖ ਨਹੀਂ ਸਮਝਿਆ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਏ 70 ਸਾਲ ਹੋ ਗਏ ਹਨ,ਜਿਸ ਵਿਚੋਂ 55 ਸਾਲ ਕਾਂਗਰਸ ਦੇ ਪ੍ਰਧਾਨ ਮੰਤਰੀ ਰਹੇ ਹਨ ਪਰ ਕਿਸਾਨਾਂ ਦਾ ਦੁੱਖ ਜੇ ਕਿਸੇ ਨੇ ਸਮਝਿਆ ਤਾਂ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮਝਿਆ ਹੈ।ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਹੀ ਕਿਸਾਨਾਂ ਵਾਸਤੇ ਸੰਘਰਸ਼ ਕੀਤਾ।ਉਨ੍ਹਾਂ ਕਿਹਾ ਕਿ ਅਜੇ ਤੱਕ ਜੋ ਕਿਸਾਨਾਂ ਨੂੰ ਫਾਇਦਾ ਮਿਲਦਾ ਸੀ ਉਹ ਬਹੁਤ ਘੱਟ ਸੀ ਪਰ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਦੇ ਫਾਇਦੇ ਨੂੰ ਵੇਖਦੇ ਹੋਏ ਉਨ੍ਹਾਂ ਦੀ ਆਮਦਨ ਵਾਸਤੇ ਫਾਰਮੂਲਾ ਤਿਆਰ ਕਰ ਦਿਤਾ ।ਜਿਸ ਨਾਲ ਹੁਣ ਹਰ ਸਾਲ ਜਿਨ੍ਹਾਂ ਕਿਸਾਨਾਂ ਦਾ ਖਰਚਾ ਵਧੇਗਾ ਉਸਦੀ ਆਮਦਨ ਵੀ ਉਹਨੀ ਵੱਧ ਜਾਵੇਗੀ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨਾਂ ਤੋਂ ਇਲਾਵਾ ਆੜਤੀ ਤੇ ਖੇਤ ਮਜ਼ਦੂਰ ਵੀ ਅੱਜ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਨ ਵਾਸਤੇ ਪੁੱਜੇ ਹਨ।ਸ.ਬਾਦਲ ਨੇ ਕਿਹਾ ਕਿ ਮੋਦੀ ਸਰਕਾਰ ਦੇ ਇਸ ਫੈਸਲੇ ਨੇ 276 ਕਰੋੜ ਰੁਪਏ ਇਕ ਫ਼ਸਲ ਦਾ ਪੰਜਾਬ ਦੇ ਖਜ਼ਾਨੇ ਵਿਚ ਪਾ ਦਿੱਤਾ ਪਰ ਇਕ ਵਾਰ ਵੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸਦਾ ਸਵਾਗਤ ਨਹੀਂ ਕੀਤਾ।

ਹਾਲਾਂਕਿ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਵਿਕਾਸ ਵਾਸਤੇ ਦਿੱਤੇ ਫੰਡਾਂ ਦਾ ਜ਼ਿਕਰ ਕੀਤਾ।ਉਹਨਾਂ ਕਿਹਾ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪੰਜਾਬ ਵਿਚ 3 ਫੂਡ ਪਾਰਕ ਲੈ ਕੇ ਆਏ।ਜਿਸ ਦੇ ਨਾਲ 11 ਲੱਖ ਕਿਸਾਨਾਂ ਨੂੰ ਫਾਇਦਾ ਹੋਵੇਗਾ। ਗੁਰੂ ਦੇ ਲੰਗਰ ‘ਤੇ ਜੀਐਸਟੀ ਹਟਾਉਣ ਤੇ ਮੋਦੀ ਸਰਕਾਰ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਜੋ ਮੋਦੀ ਸਰਕਾਰ ਨੇ ਕੀਤਾ ਉਹ ਪਿਛਲੇ 70 ਸਾਲਾਂ ਵਿਚ ਕਿਸੇ ਨੇ ਨਹੀਂ ਕੀਤਾ।
-PTCNews