ਬੈਂਸ 'ਤੇ ਇਲਜ਼ਾਮ ਲਗਾਉਣ ਵਾਲੀ ਮਹਿਲਾ ਨੂੰ ਮਿਲ ਰਹੀਆਂ ਧਮਕੀਆਂ, ਸੁਖਬੀਰ ਸਿੰਘ ਬਾਦਲ ਨੇ ਕੀਤੀ ਜਾਂਚ ਦੀ ਮੰਗ

By Jagroop Kaur - November 18, 2020 10:11 pm

ਸੁਖਬੀਰ ਸਿੰਘ ਬਾਦਲ ਨੇ ਕੀਤੀ ਜਾਂਚ ਦੀ ਮੰਗ

ਬੀਤੇ ਦਿਨੀਂ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ 'ਤੇ ਇਕ ਮਹਿਲਾ ਵਲੋਂ ਲਗਾਏ ਗਏ ਜਬਰ-ਜ਼ਿਨਾਹ ਦੇ ਦੋਸ਼ਾਂ ਦਾ ਮਾਮਲਾ ਸਿਆਸੀ ਰੰਗਤ ਲੈ ਰਿਹਾ ਹੈ। ਅੰਮ੍ਰਿਤਸਰ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਇਸ ਮਾਮਲੇ 'ਚ ਵੱਡਾ ਬਿਆਨ ਦਿੱਤਾ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਕਾਫ਼ੀ ਗੰਭੀਰ ਹੈ। ਇਸ ਮਾਮਲੇ 'ਚ ਪੁਲਸ ਨੂੰ ਸਖ਼ਤ ਐਕਸ਼ਨ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨੀ ਚਾਹੀਦੀ ਹੈ।

https://youtu.be/FThf6rSJ1LM?t=2

ਉਥੇ ਹੀ ਇਸ ਮਾਮਲੇ 'ਚ ਮਹਿਲਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਵਿਚ ਉਹਨਾਂ ਸਿਮਰਜੀਤ ਸਿੰਘ ਬੈਂਸ ਉੱਤੇ ਉਸਨੂੰ ਧਮਕਾਉਣ ਦੇ ਆਰੋਪ ਲਾਏ ਹਨ, ਉਕਤ ਮਹਿਲਾ ਦਾ ਕਹਿਣਾ ਹੈ ਕਿ ਸਿਮਰਜੀਤ ਬੈਂਸ ਵੱਲੋਂ ਉਸਨੂੰ ਤੇ ਪਰਿਵਾਰ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਨਾਲ ਹੀ ਰਾਜ਼ੀਨਾਮੇ ਲਈ ਜ਼ੋਰ ਪਾਇਆ ਜਾ ਰਿਹਾ ਹੈ। ਉਕਤ ਮਹਿਲਾ ਦਾ ਕਹਿਣਾ ਹੈ ਕਿ ਜੇਕਰ ਅਜਿਹਾ ਹੀ ਰਿਹਾ ਤਾਂ ਉਹ ਖ਼ੁਦਕੁਸ਼ੀ ਕਰ ਲਵੇਗੀ। ਇਸ ਦੇ ਨਾਲ ਹੀ ਜੇਕਰ ਉਸ ਦੇ ਪਰਿਵਾਰ ਨੂੰ ਜਾਂ ਫਿਰ ਉਸ ਨੂੰ ਕੁਝ ਹੋਇਆ ਤਾਂ ਇਸ ਦਾ ਜ਼ਿੰਮੇਵਾਰ ਸਿਮਰਜੀਤ ਬੈਂਸ ਹੀ ਹੋਵੇਗਾ।

ਉਥੇ ਹੀ ਇਸ ਪੂਰੇ ਮਾਮਲੇ 'ਤੇ ਸਿਮਰਜੀਤ ਬੈਂਸ ਵੱਲੋਂ ਸਫਾਈ ਦਿੰਦੇ ਹੋਏ ਕਿਹਾ ਕਿ ਇਹ ਸਭ ਉਹਨਾਂ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਤਰ੍ਹਾਂ ਦੀਆਂ ਗਿੱਦੜ ਧਰਕੀਆਂ ਤੋਂ ਡਰਨ ਵਾਲਾ ਨਹੀਂ ਅਤੇ ਇਸ ਤਰ੍ਹਾਂ ਦੀ ਗੰਦੀ ਰਾਜਨੀਤੀ ਕਰਨ ਵਾਲੇ ਲੋਕਾਂ ਨੂੰ ਦੋ-ਚਾਰ ਦਿਨਾਂ 'ਚ ਇਸ ਦਾ ਜਵਾਬ ਮਿਲ ਜਾਵੇਗਾ।

adv-img
adv-img