ਮੁੱਖ ਖਬਰਾਂ

ਇਨਸਾਨੀਅਤ ਸ਼ਰਮਸਾਰ! ਅੰਮ੍ਰਿਤਸਰ 'ਚ ਔਰਤ ਨਾਲ ਸ਼ਰੇਆਮ ਕੀਤੀ ਗਈ ਕੁੱਟਮਾਰ

By Baljit Singh -- June 19, 2021 5:06 pm -- Updated:Feb 15, 2021

ਅੰਮ੍ਰਿਤਸਰ: ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਉੱਤੇ ਇੱਕ ਮਹਿਲਾ ਨਾਲ ਇਲਾਕੇ ਦੇ ਲੋਕਾਂ ਵਲੋਂ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਸੀਸੀਟੀਵੀ ਹੁਣ ਸਾਹਮਣੇ ਆਉਣ ਦੇ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੜੋ ਹੋਰ ਖਬਰਾਂ: ਬਜ਼ੁਰਗ ਨਾਲ ਕੁੱਟਮਾਰ ਮਾਮਲੇ ਵਿਚ ਸਪਾ ਨੇਤਾ ਉਮੇਦ ਪਹਿਲਵਾਨ ਦਿੱਲੀ ਤੋਂ ਗ੍ਰਿਫਤਾਰ

ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਉੱਤੇ ਉਸ਼ਾ ਰਾਣੀ ਨਾਮਕ ਮਹਿਲਾ ਦੇ ਨਾਲ ਇਲਾਕਾ ਨਿਵਾਸੀਆਂ ਵਲੋਂ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇੰਨਾ ਹੀ ਨਹੀ ਮਹਿਲਾ ਦੇ ਨਾਲ ਕੁੱਟਮਾਰ ਤੋਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ ਪਰ ਕੋਲ ਖੜੇ ਇਲਾਕਾ ਨਿਵਾਸੀਆਂ ਵਿਚੋਂ ਕਿਸੇ ਨੇ ਵੀ ਉਸ਼ਾ ਰਾਣੀ ਨੂੰ ਚੁੱਕਣ ਦੀ ਹਿੰਮਤ ਨਾ ਕੀਤੀ। ਪੀੜਿਤਾ ਮੁਤਾਬਕ ਪੁਰਾਣੀ ਰੰਜਿਸ਼ ਦੇ ਚੱਲਦੇ ਇਲਾਕੇ ਦੇ ਹੀ ਰਹਿਣ ਵਾਲੇ ਲੋਕਾਂ ਨੇ ਉਨ੍ਹਾਂ ਉੱਤੇ ਹਮਲਾ ਕੀਤਾ ਪਰ ਪੁਲਿਸ ਨੇ ਇਨ੍ਹੇ ਦਿਨ ਲੰਘ ਜਾਣ ਦੇ ਬਾਅਦ ਵੀ ਕਰਵਾਈ ਨਹੀਂ ਕੀਤੀ। ਪਰ ਹੁਣ ਸੀਸੀਟੀਵੀ ਸਾਹਮਣੇ ਆਈ ਹੈ ਅਤੇ ਉਹ ਉਨ੍ਹਾਂ ਵਲੋਂ ਪੁਲਿਸ ਨੂੰ ਦੇ ਦਿੱਤੀ ਗਈ ਹੈ।

ਪੜੋ ਹੋਰ ਖਬਰਾਂ: ਧੀ ਦੇ ਵਿਆਹ ਲਈ ਬੈਂਕ ‘ਚ ਜਮ੍ਹਾਂ ਕਰਵਾਏ ਸਨ ਪੈਸੇ, ਅਚਾਨਕ ਹੋਇਆ ਖਾਤਾ ਖਾਲੀ

ਉਥੇ ਹੀ ਪੁਲਿਸ ਇੰਸਪੈਕਟਰ ਗੁਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਤਿੰਨ ਲੋਕਾਂ ਉੱਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਸੀਸੀਟੀਵੀ ਕਬਜ਼ੇ ਵਿਚ ਲੈ ਲਈ ਗਈ ਹੈ ਅਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਪੜੋ ਹੋਰ ਖਬਰਾਂ: ਦਲਿਤ ਭਾਈਚਾਰੇ ਖਿਲਾਫ ਗਲਤ ਸ਼ਬਦਾਵਲੀ ਉੱਤੇ ਨਾਭਾ ‘ਚ ਰਵਨੀਤ ਬਿੱਟੂ ਦਾ ਫੂਕਿਆ ਪੁਤਲਾ

-PTC News