ਹੋਰ ਖਬਰਾਂ

ਔਰਤ ਨੇ ਆਪਣੇ ਪ੍ਰੇਮੀਆਂ ਨਾਲ ਮਿਲ ਕੇ ਕੀਤਾ ਵੱਡਾ ਕਾਂਡ, ਹੋਇਆ ਹੈਰਾਨੀਜਨਕ ਖ਼ੁਲਾਸਾ

By Shanker Badra -- October 03, 2020 4:10 pm -- Updated:Feb 15, 2021

ਔਰਤ ਨੇ ਆਪਣੇ ਪ੍ਰੇਮੀਆਂ ਨਾਲ ਮਿਲ ਕੇ ਕੀਤਾ ਵੱਡਾ ਕਾਂਡ, ਹੋਇਆ ਹੈਰਾਨੀਜਨਕ ਖ਼ੁਲਾਸਾ:ਲੋਪੋਕੇ : ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕੌਲੋਵਾਲ ਵਿਖੇ ਬੀਤੀ 13 ਸਤੰਬਰ ਨੂੰ ਗੁਰਮੀਤ ਸਿੰਘ ਪੁੱਤਰ ਨਿਰਮਲ ਸਿੰਘ ਦਾ ਕੁੱਝ ਵਿਅਕਤੀਆਂ ਨੇ ਗੱਲਾ ਘੁੱਟ ਕੇ ਕਤਲ ਕਰ ਦਿੱਤਾ ਸੀ। ਇਸ ਕਤਲ ਮਾਮਲੇ ਵਿੱਚ ਪੁਲਿਸ ਨੇ ਮ੍ਰਿਤਕ ਗੁਰਮੀਤ ਸਿੰਘ ਦੀ ਸਕੀ ਭਰਜਾਈ ਦਵਿੰਦਰ ਕੌਰ ਅਤੇ ਮਾਮੇ ਦੇ ਪੁੱਤ ਜੋਬਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਔਰਤ ਨੇ ਆਪਣੇ ਪ੍ਰੇਮੀਆਂ ਨਾਲ ਮਿਲ ਕੇ ਕੀਤਾ ਵੱਡਾ ਕਾਂਡ, ਹੋਇਆ ਹੈਰਾਨੀਜਨਕ ਖ਼ੁਲਾਸਾ

ਇਸ ਦੌਰਾਨ ਐੱਸ.ਪੀ.ਡੀ. ਗੌਰਵ ਤੂਰਾ ਨੇ ਦੱਸਿਆ ਕਿ ਇਸ ਘਟਨਾ ਨੂੰ ਮ੍ਰਿਤਕ ਗੁਰਮੀਤ ਸਿੰਘ ਦੀ ਭਰਜਾਈ ਦਵਿੰਦਰ ਕੌਰ ਪਤਨੀ ਰਣਜੀਤ ਸਿੰਘ ਅਤੇ ਉਸਦੇ ਮਾਮੇ ਦੇ ਪੁੱਤਰ ਜੋਬਨਪ੍ਰੀਤ ਸਿੰਘ ਵਾਸੀ ਪਿੰਡ ਚੀਚਾ ਅਤੇ ਜਗੀਰ ਸਿੰਘ ਵਾਸੀ ਪਿੰਡ ਬੋਪਾਰਾਏ ਖ਼ੁਰਦ ਨੇ ਦਿੱਤਾ ਹੈ। ਪੁਲਿਸ ਦੇ ਹੱਥ ਅਹਿਮ ਸੁਰਾਗ ਲੱਗੇ ਹਨ।

ਔਰਤ ਨੇ ਆਪਣੇ ਪ੍ਰੇਮੀਆਂ ਨਾਲ ਮਿਲ ਕੇ ਕੀਤਾ ਵੱਡਾ ਕਾਂਡ, ਹੋਇਆ ਹੈਰਾਨੀਜਨਕ ਖ਼ੁਲਾਸਾ

ਮਿਲੀ ਜਾਣਕਾਰੀ ਅਨੁਸਾਰ ਦਵਿੰਦਰ ਕੌਰ ਦੇ ਉਪਰੋਕਤ ਦੋਸ਼ੀਆਂ ਨਾਲ ਨਾਜਾਇਜ਼ ਸਬੰਧ ਸਨ ਅਤੇ ਗੁਰਮੀਤ ਸਿੰਘ ਉਸਨੂੰ ਅਜਿਹਾ ਕਰਨ ਤੋਂ ਰੋਕਦਾ ਸੀ, ਜਿਸ ਕਾਰਨ ਉਸਨੇ ਗੁਰਮੀਤ ਸਿੰਘ ਨੂੰ ਆਪਣੇ ਰਸਤੇ ਵਿਚੋਂ ਹਟਾਉਣ ਲਈ ਉਪਰੋਕਤ ਮੁਲਜ਼ਮਾਂ ਨਾਲ ਮਿਲ ਕੇ ਉਸਦਾ ਕਤਲ ਕਰ ਦਿੱਤਾ ਹੈ। ਉਸਦੀ ਲਾਸ਼ ਨੇੜੇ ਲੰਘਦੇ ਗੰਦੇ ਨਾਲੇ ਵਿਚ ਸੁੱਟ ਦਿੱਤੀ ਸੀ।

ਔਰਤ ਨੇ ਆਪਣੇ ਪ੍ਰੇਮੀਆਂ ਨਾਲ ਮਿਲ ਕੇ ਕੀਤਾ ਵੱਡਾ ਕਾਂਡ, ਹੋਇਆ ਹੈਰਾਨੀਜਨਕ ਖ਼ੁਲਾਸਾ

ਇਸ ਦੌਰਾਨ ਪੁਲਿਸ ਜਾਂਚ ਵਿੱਚ ਇਹ ਵੀ ਖ਼ੁਲਾਸਾ ਹੋਇਆ ਹੈ ਕਿ ਮ੍ਰਿਤਕ ਦੇ ਨਾਂ 2 ਏਕੜ ਜ਼ਮੀਨ ਸੀ, ਜਿਸਨੂੰ ਦਵਿੰਦਰ ਕੌਰ ਹੜੱਪਣਾ ਚਾਹੁੰਦੀ ਸੀ। ਐੱਸ.ਆਈ. ਹਰਪਾਲ ਸਿੰਘ ਅਤੇ ਚੌਕੀ ਇੰਚਾਰਜ ਬਲਵਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ।
-PTCNews

  • Share