Tue, Apr 23, 2024
Whatsapp

ਮਹਿਲਾ ਕਮਿਸ਼ਨ ਨੇ ਪੰਜਾਬ ’ਚ ਗੀਤਾਂ ਲਈ ਸੈਂਸਰ ਬੋਰਡ ਬਣਾਉਣ ਦੀ ਕੀਤੀ ਮੰਗ , ਗੁਰਦਾਸ ਮਾਨ ਨੂੰ ਕੀਤੀ ਇਹ ਅਪੀਲ

Written by  Shanker Badra -- July 10th 2019 09:22 PM -- Updated: July 10th 2019 09:25 PM
ਮਹਿਲਾ ਕਮਿਸ਼ਨ ਨੇ ਪੰਜਾਬ ’ਚ ਗੀਤਾਂ ਲਈ ਸੈਂਸਰ ਬੋਰਡ ਬਣਾਉਣ ਦੀ ਕੀਤੀ ਮੰਗ , ਗੁਰਦਾਸ ਮਾਨ ਨੂੰ ਕੀਤੀ ਇਹ ਅਪੀਲ

ਮਹਿਲਾ ਕਮਿਸ਼ਨ ਨੇ ਪੰਜਾਬ ’ਚ ਗੀਤਾਂ ਲਈ ਸੈਂਸਰ ਬੋਰਡ ਬਣਾਉਣ ਦੀ ਕੀਤੀ ਮੰਗ , ਗੁਰਦਾਸ ਮਾਨ ਨੂੰ ਕੀਤੀ ਇਹ ਅਪੀਲ

ਮਹਿਲਾ ਕਮਿਸ਼ਨ ਨੇ ਪੰਜਾਬ ’ਚ ਗੀਤਾਂ ਲਈ ਸੈਂਸਰ ਬੋਰਡ ਬਣਾਉਣ ਦੀ ਕੀਤੀ ਮੰਗ , ਗੁਰਦਾਸ ਮਾਨ ਨੂੰ ਕੀਤੀ ਇਹ ਅਪੀਲ:ਚੰਡੀਗੜ੍ਹ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀ ਗੀਤਾਂ 'ਚ ਦਿਨੋ-ਦਿਨ ਵੱਧ ਰਹੀ ਅਸ਼ਲੀਲਤਾ ਨੂੰ ਠੱਲ੍ਹ ਪਾਉਣ ਲਈ ਪੰਜਾਬ 'ਚ ਫਿਲਮਾਂ ਵਾਂਗ ਹੀ ਗੀਤਾਂ ਲਈ ਵੀ ਸੈਂਸਰ ਬੋਰਡ ਬਣਾਇਆ ਜਾਵੇ।ਗੁਲਾਟੀ ਨੇ ਕਿਹਾ ਕਿ ਸਾਡੇ ਸਮਾਜ 'ਚ ਗੀਤ ਸੰਗੀਤ ਦਾ ਅਹਿਮ ਰੋਲ ਹੈ, ਇਹ ਸਾਡੇ ਰਸਮਾਂ ਰਿਵਾਜਾਂ ਦੇ ਹਿੱਸਾ ਹਨ। ਉਨ੍ਹਾਂ ਕਿਹਾ ਕਿ ਹਨੀ ਸਿੰਘ ਵੱਲੋਂ ਗਾਏ ਗਏ ਗੀਤ 'ਮੱਖਣਾਂ' ਇੱਕ ਸ਼ਰਮਨਾਕ ਕਾਰਾ ਹੈ। ਅੱਜ ਕੱਲ ਨੌਜਵਾਨ ਪ੍ਰੋਗਰਾਮਾਂ 'ਚ ਵੱਜ ਰਹੇ ਸੰਗੀਤ 'ਤੇ ਜਦੋਂ ਨੱਚ ਰਹੇ ਹੁੰਦੇ ਹਨ ਤਾਂ ਉਹ ਗੀਤ ਦੇ ਬੋਲਾਂ ਵੱਲ ਧਿਆਨ ਨਹੀਂ ਦਿੰਦੇ ਅਤੇ ਇਸ ਗੀਤ ਦੇ ਬੋਲਾਂ ਨੇ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਅਤੇ ਇਸ ਗੀਤ ਦੇ ਬੋਲਾਂ ਰਾਹੀਂ ਮਨੁੱਖ ਨੂੰ ਜਨਮ ਦੇਣ ਵਾਲੀ ਔਰਤ ਪ੍ਰਤੀ ਬਹੁਤ ਹੀ ਗੰਦੀਆਂ ਗੱਲਾਂ ਕਹੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਮਾਮਲਾ ਬਾਕੀ ਗਾਇਕਾਂ, ਗੀਤਕਾਰਾਂ ਅਤੇ ਪ੍ਰੋਡਿਊਸਰਾਂ ਲਈ ਸਬਕ ਹੋਵੇਗਾ। [caption id="attachment_316991" align="aligncenter" width="300"]Women Commission song Punjab Demand for creating censor board ਮਹਿਲਾ ਕਮਿਸ਼ਨ ਨੇ ਪੰਜਾਬ ’ਚ ਗੀਤਾਂ ਲਈ ਸੈਂਸਰ ਬੋਰਡ ਬਣਾਉਣ ਦੀ ਕੀਤੀ ਮੰਗ , ਗੁਰਦਾਸ ਮਾਨ ਨੂੰ ਕੀਤੀ ਇਹ ਅਪੀਲ[/caption] ਉਨ੍ਹਾਂ ਕਿਹਾ ਕਿ ਗਾਇਕਾਂ ਵੱਲੋਂ ਜਲਦ ਪ੍ਰਸਿੱਧ ਹੋਣ ਦੇ ਚੱਕਰ 'ਚ ਪਰੋਸੇ ਜਾ ਰਹੇ ਗੰਦੇ ਗੀਤਾਂ ਸਬੰਧੀ ਸਮਾਜ ਅਤੇ ਸਰਕਾਰ ਨੂੰ ਗੰਭੀਰ ਹੋਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਮੋਹਾਲੀ ਪੁਲਿਸ ਵਲੋਂ ਹਨੀ ਸਿੰਘ ਵਿਰੁੱਧ ਕਾਨੂੰਨ ਅਨੁਸਾਰ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਉਸ ਨੂੰ ਗ੍ਰਿਫਤਾਰ ਕਰਨ ਲਈ ਕੋਸ਼ਿਸ਼ਾਂ ਆਰੰਭ ਕਰ ਦਿੱਤੀਆਂ ਹਨ। [caption id="attachment_316994" align="aligncenter" width="300"]Women Commission song Punjab Demand for creating censor board ਮਹਿਲਾ ਕਮਿਸ਼ਨ ਨੇ ਪੰਜਾਬ ’ਚ ਗੀਤਾਂ ਲਈ ਸੈਂਸਰ ਬੋਰਡ ਬਣਾਉਣ ਦੀ ਕੀਤੀ ਮੰਗ , ਗੁਰਦਾਸ ਮਾਨ ਨੂੰ ਕੀਤੀ ਇਹ ਅਪੀਲ[/caption] ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਕਿਹਾ ਕਿ ਕਮਿਸ਼ਨ ਪੰਜਾਬ ਸਰਕਾਰ ਦੇ ਵਕੀਲਾਂ ਰਾਹੀਂ ਹਨੀ ਸਿੰਘ ਵੱਲੋਂ ਇਸ ਮਾਮਲੇ ਸਬੰਧੀ ਲਗਾਈ ਜਾ ਰਹੀ ਬੇਲ ਅਰਜ਼ੀ ਨੂੰ ਖਾਰਜ ਕਰਵਾਉਣ ਲਈ ਵੀ ਪੂਰੀ ਸਰਗਰਮੀ ਨਾਲ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਮੇਸ਼ਾ ਦੀ ਤਰ੍ਹਾਂ ਇਸ ਮਾਮਲੇ ਵਿੱਚ ਵੀ ਕਮਿਸ਼ਨ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। [caption id="attachment_316996" align="aligncenter" width="300"]Women Commission song Punjab Demand for creating censor board ਮਹਿਲਾ ਕਮਿਸ਼ਨ ਨੇ ਪੰਜਾਬ ’ਚ ਗੀਤਾਂ ਲਈ ਸੈਂਸਰ ਬੋਰਡ ਬਣਾਉਣ ਦੀ ਕੀਤੀ ਮੰਗ , ਗੁਰਦਾਸ ਮਾਨ ਨੂੰ ਕੀਤੀ ਇਹ ਅਪੀਲ[/caption] ਉਨ੍ਹਾਂ ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਵੀ ਅਪੀਲ ਕੀਤੀ ਕਿ ਉਹ ਕਮਿਸ਼ਨ ਵੱਲੋਂ ਗੰਦੇ ਗੀਤਾਂ ਵਿਰੁੱਧ ਆਰੰਭੀ ਇਸ ਮੁਹਿੰਮ ਵਿੱਚ ਆਪਣਾ ਸਹਿਯੋਗ ਪਾਉਣ ਅਤੇ ਗਾਇਕਾਂ, ਗੀਤਕਾਰਾਂ ਅਤੇ ਪ੍ਰੋਡਿਊਸਰਾਂ ਨੂੰ ਇਸ ਗੱਲ ਲਈ ਸਹਿਮਤ ਕਰਨ ਕਿ ਉਹ ਭਵਿੱਖ ਵਿੱਚ ਇਸ ਤਰ੍ਹਾਂ ਦਾ ਗੀਤ ਨਾ ਬਣਾਉਣ। [caption id="attachment_316995" align="aligncenter" width="300"]Women Commission song Punjab Demand for creating censor board ਮਹਿਲਾ ਕਮਿਸ਼ਨ ਨੇ ਪੰਜਾਬ ’ਚ ਗੀਤਾਂ ਲਈ ਸੈਂਸਰ ਬੋਰਡ ਬਣਾਉਣ ਦੀ ਕੀਤੀ ਮੰਗ , ਗੁਰਦਾਸ ਮਾਨ ਨੂੰ ਕੀਤੀ ਇਹ ਅਪੀਲ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :India vs New Zealand Semifinal : ਕ੍ਰਿਕਟ ਪ੍ਰੇਮੀਆਂ ਨੂੰ ਲੱਗਾ ਵੱਡਾ ਝਟਕਾ , ਨਿਊਜ਼ੀਲੈਂਡ ਨੇ ਭਾਰਤ ਨੂੰ 18 ਦੌੜਾਂ ਨਾਲ ਹਰਾ ਕੇ ਵਿਸ਼ਵ ਕੱਪ ਤੋਂ ਕੀਤਾ ਬਾਹਰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਇਸ ਮਾਮਲੇ ਦੇ ਉਠਣ ਤੋਂ ਬਾਅਦ ਹਨੀ ਸਿੰਘ ਦੇ ਕੁਝ ਪ੍ਰਸ਼ੰਸਕਾਂ ਵੱਲੋਂ ਸੋਸ਼ਲ ਮੀਡੀਆ ਅਤੇ ਫੋਨ ਉੱਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਗਾਲਾਂ ਕੱਢੀਆਂ ਜਾ ਰਹੀਆਂ ,ਜਿਸ ਬਾਰੇ ਮੈਂ ਪੰਜਾਬ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਮੈਂ ਅਜਿਹੀਆਂ ਧਮਕੀਆਂ ਤੋ ਡਰਨ ਵਾਲੀ ਨਹੀਂ ਹਾਂ। -PTCNews


Top News view more...

Latest News view more...