Sat, Apr 27, 2024
Whatsapp

ਸੜਕ ਪਾਰ ਕਰ ਰਹੀ ਔਰਤ ਨੂੰ ਕਾਰ ਨੇ ਦਰੜਿਆ, ਮੌਕੇ 'ਤੇ ਹੋਈ ਮੌਤ

Written by  Jashan A -- January 12th 2020 03:56 PM
ਸੜਕ ਪਾਰ ਕਰ ਰਹੀ ਔਰਤ ਨੂੰ ਕਾਰ ਨੇ ਦਰੜਿਆ, ਮੌਕੇ 'ਤੇ ਹੋਈ ਮੌਤ

ਸੜਕ ਪਾਰ ਕਰ ਰਹੀ ਔਰਤ ਨੂੰ ਕਾਰ ਨੇ ਦਰੜਿਆ, ਮੌਕੇ 'ਤੇ ਹੋਈ ਮੌਤ

ਸੜਕ ਪਾਰ ਕਰ ਰਹੀ ਔਰਤ ਨੂੰ ਕਾਰ ਨੇ ਦਰੜਿਆ, ਮੌਕੇ 'ਤੇ ਹੋਈ ਮੌਤ,ਸੰਦੌੜ: ਦਿਨ-ਬ-ਦਿਨ ਸੜਕ ਹਾਦਸਿਆਂ ਦਾ ਵੱਧਣਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।ਆਏ ਦਿਨ ਸੂਬੇ 'ਚ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ, ਜਿਨ੍ਹਾਂ 'ਚ ਹੁਣ ਤੱਕ ਕਈ ਲੋਕ ਮੌਤ ਨੂੰ ਗਲੇ ਲਗਾ ਚੁੱਕੇ ਹਨ। Road Accidentਅਜਿਹਾ ਹੀ ਇੱਕ ਹੋਰ ਭਿਆਨਕ ਸੜਕ ਹਾਦਸਾ ਸੰਦੌੜ ਦੇ ਨੇੜਲੇ ਪਿੰਡ ਸੇਰਗੜ੍ਹ ਚੀਮਾ ਅਤੇ ਖੁਰਦ ਕੋਲ ਵਾਪਰਿਆ ਹੈ, ਜਿਥੇ ਸੜਕ ਪਾਰ ਕਰਦਿਆਂ ਇੱਕ ਔਰਤ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਹਿਚਾਣ ਅਮਰਜੀਤ ਕੌਰ (42) ਵਾਸੀ ਖੁਰਦ ਵਜੋਂ ਹੋਈ ਹੈ। ਹੋਰ ਪੜ੍ਹੋ: ਨਸ਼ਿਆਂ ਦੀ ਦਲਦਲ 'ਚ ਫਸਿਆ ਕੌਮਾਂਤਰੀ ਕਬੱਡੀ ਖਿਡਾਰੀ, ਖੇਡ ਪ੍ਰੋਮੋਟਰਾਂ 'ਤੇ ਲਾਏ ਗੰਭੀਰ ਇਲਜ਼ਾਮ ਮਿਲੀ ਜਾਣਕਾਰੀ ਮੁਤਾਬਕ ਅਮਰਜੀਤ ਕੌਰ ਸੜਕ ਪਾਰ ਕਰ ਰਹੀ ਸੀ ਤੇ ਅਚਾਨਕ ਇੱਕ ਸਵਿਫਟ ਕਾਰ ਉਸ 'ਚ ਆ ਵੱਜੀ।ਕਾਰ ਦੀ ਟੱਕਰ ਇੰਨੀ ਭਿਆਨਕ ਸੀ ਕਿ ਔਰਤ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। road accidentਘਟਨਾ ਦੇ ਤੁਰੰਤ ਹੀ ਪੁਲਿਸ ਨੂੰ ਬੁਲਾਇਆ ਗਿਆ ਤੇ ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ।ਹਾਦਸੇ ਦੇ ਬਾਅਦ ਮ੍ਰਿਤਕ ਦੇ ਪਰਿਵਾਰ ਨੇ ਲਾਸ਼ ਨੂੰ ਘਰ ਲਿਜਾਣ ਤੋਂ ਮਨਾ ਕਰ ਦਿੱਤਾ ਤੇ ਕਾਰ ਚਾਲਕ ਵਿਰੁੱਧ ਸਖ਼ਤ ਕਦਮ ਚੁੱਕਣ ਦੀ ਮੰਗ ਨੂੰ ਲੈ ਕੇ ਧਰਨੇ 'ਤੇ ਬੈਠ ਗਏ। -PTC News


Top News view more...

Latest News view more...