ਖੰਨਾ ‘ਚ 26 ਸਾਲਾ ਵਿਆਹੁਤਾ ਵੱਲੋਂ ਖੁਦਕੁਸ਼ੀ, ਸਹੁਰਾ ਪਰਿਵਾਰ ‘ਤੇ ਲੱਗੇ ਕਤਲ ਦੇ ਇਲਜ਼ਾਮ

Suicide

ਖੰਨਾ ‘ਚ 26 ਸਾਲਾ ਵਿਆਹੁਤਾ ਵੱਲੋਂ ਖੁਦਕੁਸ਼ੀ, ਸਹੁਰਾ ਪਰਿਵਾਰ ‘ਤੇ ਲੱਗੇ ਕਤਲ ਦੇ ਇਲਜ਼ਾਮ,ਖੰਨਾ: ਖੰਨਾ ‘ਚ ਇੱਕ ਵਿਆਹੁਤਾ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੀ ਦੀ ਪਹਿਚਾਣ 26 ਸਾਲਾ ਹਿਨਾ ਵਜੋਂ ਹੋਈ ਹੈ। ਮ੍ਰਿਤਕਾ ਦੇ ਪਰਿਵਾਰ ਨੇ ਸਹੁਰਾ ਪਰਿਵਾਰ ‘ਤੇ ਕਤਲ ਦੇ ਇਲਜ਼ਾਮ ਲਗਾਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਦਾਜ ਲਈ ਮ੍ਰਿਤਕਾ ਦੀ ਕੁੱਟਮਾਰ ਕੀਤੀ ਜਾਂਦੀ ਸੀ।

ਪਰਿਵਾਰ ਮੁਤਾਬਕ ਸਵਾ ਕੁ ਸਾਲ ਪਹਿਲਾਂ ਹਿਨਾ ਦਾ ਵਿਆਹ ਅਭਿਨਵ ਵਾਸੀ ਖੰਨਾ ਨਾਲ ਕੀਤਾ ਸੀ ਅਤੇ ਵਿਆਹ ਤੋਂ 2-3 ਮਹੀਨੇ ਬਾਅਦ ਹੀ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦਾ ਜੁਆਈ ਨਸ਼ਾ ਕਰਦਾ ਹੈ ਅਤੇ ਉਨ੍ਹਾਂ ਨੂੰ ਦੀ ਲੜਕੀ ਨਾਲ ਦਾਜ ਲਈ ਕੁੱਟਮਾਰ ਕੀਤੀ ਜਾਂਦੀ ਹੈ।

ਹੋਰ ਪੜ੍ਹੋ: ਅੰਮ੍ਰਿਤਸਰ ‘ਚ ਵਾਜਪਾਈ ਦੇ ਬਚਪਨ ਦੇ ਦੋਸਤ ਦੇ ਪਰਿਵਾਰ ਵਿਚ ਸੋਗ ਦੀ ਲਹਿਰ ,ਬਚਪਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

ਲੜਕੀ ਦੇ ਰਿਸ਼ਤੇਦਾਰਾਂ ਮੁਤਾਬਕ 6 ਮਹੀਨੇ ਪਹਿਲਾਂ ਵੀ ਦੋਵਾਂ ਦੇ ਝਗੜੇ ਦਾ ਪੰਚਾਇਤ ਨੇ ਸਮਝੌਤਾ ਕਰਵਾਇਆ ਸੀ, ਜਿਸ ਦੀ ਕੀਮਤ ਹੁਣ ਲੜਕੀ ਨੂੰ ਜਾਨ ਦੇ ਕੇ ਚੁਕਾਉਣੀ ਪਈ।

ਲੜਕੀ ਦੇ ਪਰਿਵਾਰ ਨੇ ਇਨਸਾਫ ਦੀ ਗੁਹਾਰ ਲਗਾਈ ਹੈ ਤੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਹਨਾਂ ਦਾ ਕਹਿਣਾ ਹੈ ਕਿ ਜੇਕਰ ਕਾਰਵਾਈ ਨਾ ਹੋਈ ਤਾਂ ਐੱਸ.ਐਸ.ਪੀ. ਦਫਤਰ ਅੱਗੇ ਧਰਨਾ ਦਿੱਤਾ ਜਾਵੇਗਾ।

-PTC News