Thu, Apr 18, 2024
Whatsapp

ਸੂਬੇ ਦੀ ਸ਼ਾਂਤੀ ਨੂੰ ਕਿਸੇ ਵੀ ਕੀਮਤ ’ਤੇ ਭੰਗ ਨਹੀਂ ਕਰਨ ਦਿੱਤਾ ਜਾਵੇਗਾ ਮੁੱਖ ਮੰਤਰੀ ਵੱਲੋਂ ਰਾਮ ਰਹੀਮ ਦੇ ਮਾਮਲੇ ’ਚ ਅਦਾਲਤ ਦੇ ਫੈਸਲੇ ਤੋਂ ਪਹਿਲਾਂ ਐਲਾਨ

Written by  Joshi -- August 22nd 2017 05:51 PM
ਸੂਬੇ ਦੀ ਸ਼ਾਂਤੀ ਨੂੰ ਕਿਸੇ ਵੀ ਕੀਮਤ ’ਤੇ ਭੰਗ ਨਹੀਂ ਕਰਨ ਦਿੱਤਾ ਜਾਵੇਗਾ ਮੁੱਖ ਮੰਤਰੀ ਵੱਲੋਂ ਰਾਮ ਰਹੀਮ ਦੇ ਮਾਮਲੇ ’ਚ ਅਦਾਲਤ ਦੇ ਫੈਸਲੇ ਤੋਂ ਪਹਿਲਾਂ ਐਲਾਨ

ਸੂਬੇ ਦੀ ਸ਼ਾਂਤੀ ਨੂੰ ਕਿਸੇ ਵੀ ਕੀਮਤ ’ਤੇ ਭੰਗ ਨਹੀਂ ਕਰਨ ਦਿੱਤਾ ਜਾਵੇਗਾ ਮੁੱਖ ਮੰਤਰੀ ਵੱਲੋਂ ਰਾਮ ਰਹੀਮ ਦੇ ਮਾਮਲੇ ’ਚ ਅਦਾਲਤ ਦੇ ਫੈਸਲੇ ਤੋਂ ਪਹਿਲਾਂ ਐਲਾਨ

ਸ਼ਾਂਤੀ ਭੰਗ ਕਰਨ ਵਾਲਿਆਂ ਅਤੇ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਪੁਲਿਸ ਨੂੰ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਡੀ.ਜੀ.ਪੀ. ਵੱਲੋਂ ਬਠਿੰਡਾ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਸਿੰਘ ਦੇ ਵਿਰੁੱਧ ਬਲਾਤਕਾਰ ਦੇ ਮਾਮਲੇ ਵਿੱਚ ਅਦਾਲਤ ਦੇ ਆਉਣ ਵਾਲੇ ਫੈਸਲੇ ਦੇ ਸਬੰਧ ਵਿੱਚ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਤੋੜਨ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਕੋਸ਼ਿਸ਼ ਵਿਰੁੱਧ ਸਖਤ ਚੇਤਾਵਨੀ ਦਿੱਤੀ ਹੈ। won’t let peace be disrupted at any cost, says punjab cm ahead of court verdict in ram rahim case ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਆਗਿਆ ਨਹੀਂ ਦੇਵੇਗੀ ਅਤੇ ਉਨ੍ਹਾਂ ਨੇ ਇਸ ਤਰ੍ਹਾਂ ਦੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕਰਨ ਲਈ ਸੂਬਾ ਪੁਲਿਸ ਨੂੰ ਨਿਰਦੇਸ਼ ਦਿੱਤੇ ਹਨ। won’t let peace be disrupted at any cost, says punjab cm ahead of court verdict in ram rahim caseਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਸੁਰੱਖਿਆ ਬਣਾਈ ਰੱਖਣ ਲਈ ਕੇਂਦਰ ਸਰਕਾਰ ਵੱਲੋਂ ਕੇਂਦਰੀ ਫੋਰਸ ਦੀਆਂ 75 ਕੰਪਨੀਆਂ ਪ੍ਰਾਪਤ ਹੋਈਆਂ ਹਨ ਅਤੇ ਅਦਾਲਤ ਦੇ ਫੈਸਲੇ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੀ ਗੜਬੜ ਰੋਕਣ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸਾਰੇ ਕਦਮ ਚੁੱਕੇ ਜਾ ਰਹੇ ਹਨ। won’t let peace be disrupted at any cost, says punjab cm ahead of court verdict in ram rahim caseਸੂਬੇ ਦੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਅਦਾਲਤ ਦੇ ਫੈਸਲੇ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ। ਹਰਿਆਣਾ ਪੁਲਸ ਵੱਲੋਂ ਡੇਰ ਮੁਖੀ ਦੇ ਵਿਰੁੱਧ ਦਰਜ ਕੀਤੇ ਬਲਾਤਕਾਰ ਦੇ ਕੇਸ ਦੇ ਸਬੰਧ ਵਿੱਚ ਪੰਚਕੂਲਾ ਅਦਾਲਤ ਵੱਲੋਂ 25 ਅਗਸਤ ਨੂੰ ਫੈਸਲਾ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਪੁਲਸ ਦੇ ਡੀ.ਜੀ.ਪੀ. ਸੁਰੇਸ਼ ਅਰੋੜਾ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਨਿੱਜੀ ਤੌਰ ’ਤੇ ਨਾਜੁਕ ਇਲਾਕਿਆਂ ਦਾ ਦੌਰਾ ਕਰਨ ਅਤੇ ਕਿਸੇ ਵੀ ਅਣ-ਸੁਖਾਵੀਂ ਘਟਨਾ ਨੂੰ ਵਾਪਰਣ ਤੋਂ ਰੋਕਣ ਲਈ ਪੂਰੀ ਤਰ੍ਹਾਂ ਸੁਰੱਖਿਆ ਪ੍ਰਬੰਧ ਯਕੀਨੀ ਬਨਾਉਣ। won’t let peace be disrupted at any cost, says punjab cm ahead of court verdict in ram rahim caseਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਹੇ ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਅੱਜ ਸਵੇਰੇ ਬਠਿੰਡਾ ਅਤੇ ਹਰਿਆਣਾ ਦੀ ਸਰਹੱਦ ਨਾਲ ਲਗਦੇ ਹੋਰ ਨਾਜ਼ੁਕ ਜ਼ਿਲ੍ਹਿਆਂ ਦਾ ਦੌਰਾ ਕਰਨ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ ਹਨ। ਸ੍ਰੀ ਅਰੋੜਾ ਨੇ ਬਠਿੰਡਾ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਪੁਲਿਸ ਮੁਲਾਜ਼ਮਾਂ ਨੂੰ ਚੌਕਸ ਰਹਿਣ ਅਤੇ ਸੂਬੇ ਵਿੱਚ ਹਰ ਹਾਲਤ ਵਿੱਚ ਸ਼ਾਂਤੀ ਤੇ ਸਦਭਾਵਨਾ ਨੂੰ ਕਾਇਮ ਰੱਖਣ ਦੇ ਨਿਰਦੇਸ਼ ਦਿੱਤੇ। ਬਠਿੰਡਾ ਤੋਂ ਇਲਾਵਾ ਡੀ.ਜੀ.ਪੀ. ਨੇ ਮਾਨਸਾ, ਮੋਗਾ, ਪਟਿਆਲਾ, ਲੁਧਿਆਣਾ ਦਿਹਾਤੀ, ਫਤਹਿਗੜ੍ਹ ਸਾਹਿਬ ਅਤੇ ਮੋਹਾਲੀ ਦਾ ਵੀ ਦੌਰਾ ਕੀਤਾ। ਬਠਿੰਡਾ ਦੇ ਸਿਰਸੇ ਨਾਲ ਲੱਗਦੇ ਇਲਾਕੇ ਵਿੱਚ ਵੱਡੀ ਪੱਧਰ ’ਤੇ ਪੁਲਿਸ ਤਾਇਨਾਤ ਕੀਤੀ ਗਈ ਹੈ। ਸਿਰਸਾ ਡੇਰਾ ਸੱਚਾ ਸੌਦਾ ਦਾ ਹੈਡ ਕੁਆਟਰ ਹੈ। ਪੁਲਿਸ ਨੇ ਸੀ.ਆਰ.ਪੀ.ਐਫ. ਅਤੇ ਰੈਪਿਡ ਐਕਸ਼ਨ ਫੋਰਸ ਨਾਲ ਮਿਲ ਕੇ ਫਲੈਗ ਮਾਰਚ ਕੀਤਾ। ਇਸ ਤਰ੍ਹਾਂ ਦਾ ਮਾਰਚ ਮੋਗਾ ਵਿਖੇ ਵੀ ਕੀਤਾ ਗਿਆ। ਪੁਲਿਸ ਡੇਰਾ ਸੱਚਾ ਸੌਦਾ ਦੇ ਪੈਰੋਕਾਰਾਂ ਨਾਲ ਸੰਪਰਕ ਵਿੱਚ ਹੈ ਅਤੇ ਉਨ੍ਹਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ। won’t let peace be disrupted at any cost, says punjab cm ahead of court verdict in ram rahim caseਡੀ.ਜੀ.ਪੀ. ਨੂੰ ਨਾਜ਼ੁਕ ਖੇਤਰਾਂ ਦਾ ਹਵਾਈ ਸਰਵੇ ਕਰਨ ਲਈ ਪੰਜਾਬ ਸਰਕਾਰ ਵੱਲੋਂ ਹੈਲੀਕਪਟਰ ਮੁਹਈਆ ਕਰਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਨਾਜ਼ੁਕ ਇਲਾਕਿਆਂ ਦੇ ਜ਼ਮੀਨੀ ਹਾਲਤਾਂ ’ਤੇ ਨੇੜੀਓਂ ਨਿਗਾ ਰੱਖਣ ਲਈ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਸੁਰੱਖਿਆ, ਖੂਫੀਆ ਅਤੇ ਪ੍ਰਸ਼ਾਸਕੀ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਮੀਟਿੰਗ ਕੀਤੀ। ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਅਫਵਾਹਾਂ ਫੈਲਾਉਣ ਜਾਂ ਭੜਕਾਊ ਬਿਆਨ ਦੇਣ ਜਾਂ ਕਾਰਜ ਕਰਨ ਵਾਲੇ ਤੱਤਾਂ ਨਾਲ ਸਖਤੀ ਨਾਲ ਨਿਪਟਣ ਦੇ ਨਿਰਦੇਸ਼ ਦਿੱਤੇ। —PTC News


  • Tags

Top News view more...

Latest News view more...