Fri, Apr 26, 2024
Whatsapp

ਬਠਿੰਡਾ ਥਰਮਲ ਪਲਾਂਟ ਬੰਦ ਕਰਨ ਦੇ ਫੈਸਲੇ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

Written by  Joshi -- January 21st 2018 05:18 PM
ਬਠਿੰਡਾ ਥਰਮਲ ਪਲਾਂਟ ਬੰਦ ਕਰਨ ਦੇ ਫੈਸਲੇ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

ਬਠਿੰਡਾ ਥਰਮਲ ਪਲਾਂਟ ਬੰਦ ਕਰਨ ਦੇ ਫੈਸਲੇ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

won't reverse decision on bathinda thermal plant closure, captain amarinder singh: ਬਠਿੰਡਾ ਥਰਮਲ ਪਲਾਂਟ ਬੰਦ ਕਰਨ ਦੇ ਫੈਸਲੇ ਤੋਂ ਪਿੱਛੇ ਹਟਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ- ਕੈਪਟਨ ਅਮਰਿੰਦਰ ਸਿੰਘ · ਥਰਮਲ ਦੇ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੇੜਲੀਆਂ ਥਾਵਾਂ ’ਤੇ ਲੈਣ ਲਈ ਆਪਣੀ ਵਚਨਬੱਧਤਾ ਦੁਹਰਾਈ ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਥਰਮਲ ਪਲਾਂਟ, ਬਠਿੰਡਾ ਨੂੰ ਬੰਦ ਕਰਨ ਬਾਰੇ ਸਰਕਾਰ ਵੱਲੋਂ ਲਏ ਫੈਸਲੇ ਤੋਂ ਪਿੱਛੇ ਹਟਣ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ ਹੈ ਕਿਉਂ ਜੋ ਇਹ ਪਲਾਂਟ ਬਿਜਲੀ ਉਤਪਾਦਨ ਲਈ ਹੁਣ ਨਿਭਣਯੋਗ ਨਹੀਂ ਹੈ। won't reverse decision on bathinda thermal plant closure, captain amarinder singhਅੱਜ ਇੱਥੋਂ ਜਾਰੀ ਇੱਕ ਬਿਆਨ ਵਿਚ ਮੁੱਖ ਮੰਤਰੀ ਨੇ ਬਠਿੰਡਾ ਥਰਮਲ ਪਲਾਂਟ ਅਤੇ ਰੋਪੜ ਥਰਮਲ ਪਲਾਂਟ ਦੇ ਦੋ ਯੂਨਿਟ ਬੰਦ ਕਰਨ ਦਾ ਕਾਰਨ ਬਣੀ ਹਾਲਤਾਂ ਦਾ ਜ਼ਿਕਰ ਕਰਦਿਆਂ ਆਖਿਆ ਕਿ ਸੂਬੇ ਵਿਚ ਬਿਜਲੀ ਦੀ ਮੰਗ ਘਟਣ ਅਤੇ ਹੋਰਨਾਂ ਬਦਲਵੇਂ ਵਸੀਲਿਆਂ ਤੋਂ ਸਸਤੀ ਬਿਜਲੀ ਦੀ ਮੌਜੂਦਗੀ ਹੋਣ ਜਿਹੇ ਅਹਿਮ ਕਾਰਨਾਂ ਕਰਕੇ ਇਹ ਫੈਸਲਾ ਲਿਆ ਗਿਆ। won't reverse decision on bathinda thermal plant closure, captain amarinder singh: ਮੁੱਖ ਮੰਤਰੀ ਨੇ ਆਪਣੀ ਪ੍ਰਤੀਬੱਧਤਾ ਨੂੰ ਦੁਹਰਾਉਂਦਿਆਂ ਆਖਿਆ ਕਿ ਥਰਮਲ ਪਲਾਂਟ ਬੰਦ ਹੋਣ ਨਾਲ ਕਿਸੇ ਵੀ ਮੁਲਾਜ਼ਮ ਦੇ ਰੁਜ਼ਗਾਰ ਦਾ ਕੋਈ ਨੁਕਸਾਨ ਨਹੀਂ ਹੋਵੇਗਾ ਅਤੇ ਸਾਰੇ ਕਾਮਿਆਂ ਦੀਆਂ ਸੇਵਾਵਾਂ ਉਸੇ ਇਲਾਕੇ ਵਿਚ ਹੀ ਲਈਆਂ ਜਾਣਗੀਆਂ। ਮੁੱਖ ਮੰਤਰੀ ਨੇ ਆਖਿਆ ਕਿ ਬੰਦ ਕੀਤੇ ਥਰਮਲ ਪਲਾਂਟ ਦੇ ਕਾਰਜ ਪੂਰੀ ਤਰਾਂ ਠੱਪ ਹੋ ਜਾਣ ਤੋਂ ਬਾਅਦ ਬਠਿੰਡਾ ਪਲਾਂਟ ਦੀ ਵਾਧੂ ਮਾਨਵੀ ਸ਼ਕਤੀ ਦੀਆਂ ਸੇਵਾਵਾਂ ਉਨਾਂ ਕੰਮਾਂ ਲਈ ਲਈਆਂ ਜਾਣਗੀਆਂ, ਜਿੱਥੇ ਸਟਾਫ ਦੀ ਥੁੜ ਹੋਵੇਗੀ। ਉਨਾਂ ਕਿਹਾ ਕਿ ਇਸ ਨਾਲ ਉਤਪਾਦਨ ਵਧੇਗਾ ਕਿਉਂਕਿ ਇਸ ਨਾਲ ਬਿਜਲੀ ਪੈਦਾ ਕਰਨ ਲਈ ਪੈਂਦੀ ਵੱਧ ਕੀਮਤ ਨੂੰ ਠੱਲ ਪਵੇਗੀ ਜਿਸ ਨਾਲ ਪੰਜਾਬ ਰਾਜ ਬਿਜਲੀ ਨਿਗਮ ਦੀ ਬੱਚਤ ਹੋਵੇਗੀ। ਬਠਿੰਡਾ ਥਰਮਲ ਪਲਾਂਟ ਵਿੱਚ ਪੈਦਾ ਹੁੰਦੀ ਬਿਜਲੀ ਦੀ ਕੀਮਤ ਪਾਵਰਕਾਮ ਵਿਚ ਬਿਜਲੀ ਦੀ ਸਮੁੱਚੀ ਕੀਮਤ ਦੇ ਮੁਕਾਬਲੇ ਜ਼ਿਆਦਾ ਪੈ ਰਹੀ ਹੈ ਜਿਸ ਕਰਕੇ ਇਸ ਥਰਮਲ ਪਲਾਂਟ ਤੋਂ ਬਿਜਲੀ ਦਾ ਉਤਪਾਦਨ ਕਰਨਾ ਲਾਹੇਵੰਦ ਨਹੀਂ ਹੈ। won't reverse decision on bathinda thermal plant closure, captain amarinder singhਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸਪਸ਼ਟ ਕੀਤਾ ਕਿ ਕਿਸੇ ਵੀ ਸਟਾਫ (ਰੈਗੂਲਰ ਜਾਂ ਠੇਕੇ ਦੇ ਅਧਾਰ ’ਤੇ) ਦੀ ਛਾਂਟੀ ਨਹੀਂ ਹੋਵੇਗੀ ਅਤੇ ਉਨਾਂ ਨੂੰ ਪੂਰੀ ਤਨਖਾਹ ’ਤੇ ਹੀ ਨੇੜਲੀਆਂ ਥਾਵਾਂ ’ਤੇ ਸੇਵਾਵਾਂ ਲਈ ਭੇਜਿਆ ਜਾਵੇਗਾ। ਸੂਬੇ ਵਿੱਚ ਬਿਜਲੀ ਦੀ ਸਥਿਤੀ ਬਾਰੇ ਵਿਸਥਾਰ ਵਿਚ ਦੱਸਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਝੋਨੇ ਦੇ ਸੀਜ਼ਨ ਅਤੇ ਝੋਨੇ ਤੋਂ ਇਲਾਵਾ ਦੇ ਸੀਜ਼ਨ ਦੌਰਾਨ ਪੰਜਾਬ ਵਿਚ ਬਿਜਲੀ ਦੀ ਮੰਗ ਵਿੱਚ ਬਹੁਤ ਵੱਡਾ ਫਰਕ ਹੁੰਦਾ ਹੈ। ਇਸ ਸਾਲ ਗਰਮੀ ਦੀ ਮਹੀਨਿਆਂ ਵਿਚ ਵੱਧ ਤੋਂ ਵੱਧ ਬਿਜਲੀ ਦੀ ਮੰਗ 11,600 ਮੈਗਾਵਾਟ ਸੀ ਜਦਕਿ ਠੰਡ ਵਾਲੇ ਮਹੀਨਿਆਂ ਵਿਚ ਇਹ ਮੰਗ 5600 ਮੈਗਾਵਾਟ ਰਿਕਾਰਡ ਕੀਤੀ ਗਈ। ਠੰਡ ਵਿੱਚ ਵੀ ਦਿਨ ਅਤੇ ਰਾਤ ਦੇ ਸਮੇਂ ਵਿਚ ਵੀ ਬਿਜਲੀ ਦੀ ਮੰਗ ਵਿੱਚ ਵੱਡਾ ਫਰਕ ਹੁੰਦਾ ਹੈ ਅਤੇ ਰਾਤ ਵੇਲੇ ਬਿਜਲੀ ਦੀ ਮੰਗ ਲਗਭਗ 3000 ਮੈਗਾਵਾਟ ਤੱਕ ਰਹਿ ਜਾਂਦੀ ਹੈ। ਉਨਾਂ ਕਿਹਾ ਕਿ ਭਾਵੇਂ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣ ਗਿਆ ਹੈ ਪਰ ਇਸ ਦੀ ਬਿਜਲੀ ਉਤਪਾਦਨ ਦੀ ਸਮਰੱਥਾ ਦੀ ਪੂਰੀ ਵਰਤੋਂ ਸਿਰਫ ਝੋਨੇ ਦੇ ਸੀਜ਼ਨ ਵਾਲੇ ਚਾਰ ਮਹੀਨਿਆਂ ਵਿਚ ਹੀ ਹੁੰਦੀ ਹੈ ਜਦਕਿ ਬਾਕੀ ਦੇ ਅੱਠ ਮਹੀਨਿਆਂ ਵਿਚ ਉਤਪਾਦਨ ਦੀ ਸਮਰਥਾ ਤੋਂ ਘੱਟ ਬਿਜਲੀ ਖਪਤ ਹੁੰਦੀ ਹੈ। won't reverse decision on bathinda thermal plant closure, captain amarinder singh: ਪਿਛਲੀ ਸੱਤ ਸਾਲਾਂ 2009-2010 ਤੋਂ 2016-17 ਤੱਕ ਪੰਜਾਬ ਦੀ ਆਪਣੇ ਪੱਧਰ ’ਤੇ ਬਿਜਲੀ ਦੀ ਪੈਦਾਵਾਰ, ਕੇਂਦਰੀ ਸੈਕਟਰ ਦੇ ਪ੍ਰਾਜੈਕਟਾਂ ਆਈ.ਪੀ.ਪੀ.ਐਸ ਅਤੇ ਐਨ.ਆਰ.ਐਸ.ਈ ਵਿੱਚ ਲੰਮੇ ਸਮੇਂ ਦੀ ਹਿੱਸੇਦਾਰੀ ਨਾਲ ਬਿਜਲੀ ਸਮਰੱਥਾ 6900 ਮੈਗਾਵਾਟ ਤੋਂ ਲਗਪਗ ਦੁਗਣੀ ਹੋ ਕੇ 14,000 ਮੈਗਾਵਾਟ ਹੋ ਗਈ ਜਦਕਿ ਸੂਬੇ ਵਿੱਚ ਬਿਜਲੀ ਦੀ ਸਾਲਾਨਾ ਵਿਕਰੀ ਸਿਰਫ 39 ਫੀਸਦੀ ਹੀ ਵਧੀ ਜੋ 32,000 ਮੈਗਾ ਯੂਨਿਟ ਤੋਂ ਵਧ ਕੇ 44,400 ਮੈਗਾ ਯੂਨਿਟ ਬਣਦੀ ਹੈ। ਇਸੇ ਸਮੇਂ ਦੌਰਾਨ ਘਰੇਲੂ ਤੇ ਵਪਾਰਕ ਵਿਕਰੀ 86 ਫੀਸਦੀ ਤੱਕ, ਸਨਅਤ ਲਈ ਸਿਰਫ 27 ਫੀਸਦੀ ਤੱਕ ਅਤੇ ਖੇਤੀਬਾੜੀ ਟਿਊਬਵੈਲਾਂ (ਏ.ਪੀ.) ਲਈ 16 ਫੀਸਦੀ ਤੱਕ ਵਧੀ। won't reverse decision on bathinda thermal plant closure, captain amarinder singhਬਠਿੰਡਾ ਥਰਮਲ ਪਲਾਂਟ ਵਿੱਚ ਲੱਗੀ ਹੋਈ ਪੁਰਾਣੀ ਤਕਨੀਕ ਦੇ ਕਾਰਨ ਇਸ ਵਿੱਚ ਬਿਜਲੀ ਦੀ ਪੈਦਾਵਾਰ ਲਈ ਦੂਜੇ ਥਰਮਲ ਪਲਾਂਟਾਂ ਨਾਲੋਂ ਕੋਲੇ ਦੀ ਵੱਧ ਖਪਤ ਹੁੰਦੀ ਹੈ। ਸਾਲ 2016-17 ਦੌਰਾਨ ਬਠਿੰਡਾ ਥਰਮਲ ਪਲਾਂਟ ਵਿੱਚ ਬਿਜਲੀ ਦੀ ਪੈਦਾਵਾਰ ਲਈ ਪ੍ਰਤੀ ਯੂਨਿਟ 3102 ਕਿਲੋ ਕੈਲੋਰੀ ਰਿਕਾਰਡ ਕੀਤੀ ਗਈ ਜਦਕਿ ਗੁਰੂ ਹਰਗੋਬਿੰਦ ਥਰਮਲ ਪਲਾਂਟ, ਲਹਿਰਾ ਮੁਹੱਬਤ ਵਿੱਚ 2675, ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ, ਰੋਪੜ ਵਿਖੇ 3100, ਨਾਭਾ ਪਾਵਰ ਲਿਮਟਡ ਵਿਖੇ 2268, ਤਲਵੰਡੀ ਸਾਬੋ ਪਾਵਰ ਲਿਮਟਡ ਵਿਖੇ 2400 ਅਤੇ ਜੀ.ਵੀ.ਕੇ ਵਿਖੇ 2550 ਕਿਲੋ ਕੈਲੋਰੀ ਪ੍ਰਤੀ ਯੂਨਿਟ ਦੀ ਖਪਤ ਰਿਕਾਰਡ ਹੋਈ। ਮੁੱਖ ਮੰਤਰੀ ਨੇ ਆਖਿਆ ਕਿ ਇਹ ਪਲਾਂਟ ਪੁਰਾਣੇ ਵੇਲੇ ਦਾ ਹੈ ਅਤੇ ਨਵੇਂ ਥਰਮਲ ਪਲਾਂਟਾਂ ਦੇ ਮੁਕਾਬਲੇ ਇਸ ਥਰਮਲ ਪਲਾਂਟ ਨੂੰ ਚਲਾਉਣ ਲਈ ਹੋਰ ਮਾਨਵੀ ਸ਼ਕਤੀ ਦੀ ਲੋੜ ਹੈ ਜਦਕਿ ਨਵੇਂ ਥਰਮਲ ਪਲਾਂਟਾਂ ਦੇ ਕੰਮ ਦਾ ਪੂਰੀ ਤਰਾਂ ਕੰਪਿਊਟਰੀਕਰਨ ਕੀਤਾ ਹੋਇਆ ਹੈ। ਇਸ ਵੇਲੇ ਨਵੇਂ ਪਲਾਂਟ ਵੱਧ ਸਮਰਥਾ ਦੇ ਯੂਨਿਟਾਂ ਜਿਵੇਂ ਕਿ 660 ਮੈਗਾਵਾਟ ਅਤੇ 800 ਮੈਗਾਵਾਟ ਨਾਲ ਸਥਾਪਤ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਨਵੇਂ ਪਲਾਂਟਾਂ ਵੱਲੋਂ ਦੂਜੇ ਪਲਾਂਟਾਂ ਦੇ ਮੁਕਾਬਲੇ ਬਿਜਲੀ ਦੀ ਪ੍ਰਤੀ ਯੂਨਿਟ ਦੀ ਪੈਦਾਵਾਰ ਦੀ ਕੀਮਤ ਘੱਟ ਹੈ ਜਦਕਿ ਪੁਰਾਣੇ ਪਲਾਂਟ ਘੱਟ ਪ੍ਰਭਾਵਸ਼ਾਲੀ ਹਨ ਕਿਉਂ ਜੋ ਇਨਾਂ ਵਿੱਚ ਕੋਲੇ ਦੀ ਖਪਤ ਵੱਧ ਹੁੰਦੀ ਹੈ। ਪੁਰਾਣੇ ਪਲਾਂਟਾਂ ਨੂੰ ਵੱਧ ਸਾਂਭ ਸੰਭਾਲ ਦੀ ਵੀ ਲੋੜ ਹੈ ਅਤੇ ਇਨਾਂ ਦੀ ਮਸ਼ੀਨਰੀ ਵੀ ਸਮੇਂ ਦੇ ਬੀਤ ਜਾਣ ਨਾਲ ਕਾਰਗੁਜ਼ਾਰੀ ਪੱਖੋਂ ਮੱਠੀ ਪੈ ਜਾਂਦੀ ਹੈ। ਜਿੱਥੋਂ ਤੱਕ ਬਠਿੰਡਾ ਥਰਮਲ ਪਲਾਂਟ ਦਾ ਸਬੰਧ ਹੈ, ਮੈਰਿਟ ਪੱਖੋਂ ਹੇਠਾਂ ਹੋਣ ਕਰਕੇ ਇਸ ਦੀ ਬਹੁਤੀ ਵਰਤੋਂ ਨਹੀਂ ਹੋਈ ਅਤੇ ਸਾਲ 2015-16 ਵਿਚ 22.73 ਫੀਸਦੀ ਅਤੇ ਸਾਲ 2016-17 ਵਿਚ 17.74 ਫੀਸਦੀ ਦੇ ਪਲਾਂਟ ਲੋਡ ਫੈਕਟਰ (ਪੀ.ਐਲ.ਐਫ) ’ਤੇ ਚਲਾਇਆ ਗਿਆ। ਪਲਾਂਟ ਲੋਡ ਘੱਟ ਹੋਣ ਦੀ ਵਜਾ ਕਰਕੇ ਸਾਲ 2016-17 ਲਈ ਬਿਜਲੀ ਦੀ ਪੈਦਾਵਾਰ 9.31 ਰੁਪਏ ਪ੍ਰਤੀ ਯੂਨਿਟ ਦੀ ਉੱਚੀ ਕੀਮਤ ’ਤੇ ਕੀਤੀ ਗਈ। ਮੁੱਖ ਮੰਤਰੀ ਮੁਤਾਬਕ ਰੋਪੜ ਥਰਮਲ ਪਲਾਂਟ ਵਿਖੇ 800 ਮੈਗਾਵਾਟ ਦੀ ਸਮਰਥਾ ਵਾਲੇ ਤਿੰਨ ਯੂਨਿਟਾਂ ਲਈ ਵਿਸਥਾਰਤ ਸੰਭਾਵੀ ਰਿਪੋਰਟ ਦੇਣ ਦਾ ਕੰਮ ਨੋਇਡਾ ਦੀ ਫਰਮ ਮੈਸਰਜ਼ ਸਟੀਗ ਐਨਰਜੀ ਪ੍ਰਾਈਵੇਟ ਲਿਮਟਡ ਨੂੰ ਪਹਿਲਾਂ ਹੀ ਸੌਂਪਿਆ ਜਾ ਚੁੱਕਾ ਹੈ। ਇਸ ਤੋਂ ਅੱਗੇ ਪਾਵਰਕਾਮ ਦੇ ਬੋਰਡ ਆਫ ਡਾਇਰੈਕਟਰਜ਼ ਦੀ ਮਨਜ਼ੂਰੀ ਨਾਲ ਅਤੇ ਇਸ ਫਰਮ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਰੋਪੜ ਥਰਮਲ ਪਲਾਂਟ ਵਿਖੇ ਤੇਲ ਨੂੰ ਕੁਦਰਤੀ ਗੈਸ ਵਜੋਂ ਅਤੇ ਇਸ ਦੇ ਨਾਲ ਨਾਲ ਕੋਲੇ ਨਾਲ 800 ਮੈਗਾਵਾਟ ਦੀ ਸਮਰਥਾ ਵਾਲੇ ਪੰਜ ਯੂਨਿਟਾਂ ਦੀ ਸਥਾਪਨਾ ਲਈ ਵਿਸਥਾਰਤ ਸੰਭਾਵੀ ਰਿਪੋਰਟ ਵੀ ਇਸੇ ਫਰਮ ਵੱਲੋਂ ਤਿਆਰ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਆਖਿਆ ਕਿ ਤਕਨਾਲੋਜੀ ਵਿਚ ਬਦਲਾਅ ਆਉਣ ਸਮੇਤ ਪੌਣ ਤੇ ਸੂਰਜੀ ਊਰਜਾ ਵਰਗੇ ਵਿਕਾਸ ਵੀ ਹੋਏ ਹਨ। ਉਨਾਂ ਨੇ ਸੂਬੇ ਦੇ ਹਿੱਤ ਵਿਚ ਊਰਜਾ ਦੇ ਬਦਲਵੇਂ ਸਰੋਤਾਂ ਵੱਲ ਜਾਣ ਦੀ ਅਹਿਮੀਅਤ ਨੂੰ ਦਰਸਾਇਆ। ਉਨਾਂ ਦੱਸਿਆ ਕਿ ਸੂਰਜੀ ਊਰਜਾ ਦੀ ਕੀਮਤ ਜੋ 18 ਰੁਪਏ ਪ੍ਰਤੀ ਯੂਨਿਟ ਰਹਿੰਦੀ ਸੀ, ਹਾਲ ਹੀ ਵਿਚ ਘਟ ਕੇ ਤਿੰਨ ਰੁਪਏ ਪ੍ਰਤੀ ਯੂਨਿਟ ’ਤੇ ਆ ਗਈ ਹੈ। ਇਸੇ ਤਰਾਂ ਪੌਣ ਊਰਜਾ ਦੀ ਕੀਮਤ ਵੀ ਘਟ ਕੇ ਤਿੰਨ ਰੁਪਏ ਪ੍ਰਤੀ ਯੂਨਿਟ ’ਤੇ ਆ ਗਈ ਹੈ ਅਤੇ ਪੰਜਾਬ ਲਈ ਵੀ ਵੇਲਾ ਵਿਹਾਅ ਚੁੱਕੀ ਤਕਨਾਲੋਜੀ ਵਾਲੇ ਥਰਮਲ ਪਲਾਂਟਾਂ ਨੂੰ ਬੰਦ ਕਰਨ ਅਤੇ ਊਰਜਾ ਦੇ ਸਸਤੇ ਸਰੋਤਾਂ ਵੱਲ ਮੁੜਨਾ ਜ਼ਰੂਰੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪਾਵਰਕਾਮ ਨੇ ਹਾਲ ਹੀ ਵਿਚ 2.75 ਰੁਪਏ ਪ੍ਰਤੀ ਯੂਨਿਟ ਦੀ ਕੀਮਤ ’ਤੇ 150 ਮੈਗਾਵਾਟ ਪੌਣ ਊਰਜਾ ਖਰੀਦਣ ਲਈ ਭਾਰਤ ਸਰਕਾਰ ਨਾਲ ਇੱਕ ਸਮਝੌਤਾ ਸਹੀਬੰਦ ਕੀਤਾ ਹੈ ਅਤੇ ਹੋਰ 200 ਮੈਗਾਵਾਟ ਲਈ ਸਮਝੌਤਾ ਵਿਚਾਰ ਅਧੀਨ ਹੈ। —PTC News


Top News view more...

Latest News view more...