ਦੇਸ਼

ਅੱਗ ਸੇਕ ਰਹੇ ਮਜ਼ਦੂਰਾਂ ਨੂੰ ਤੇਜ਼ ਰਫਤਾਰ ਕਾਰ ਨੇ ਕੁਚਲਿਆ, 2 ਦੀ ਮੌਕੇ 'ਤੇ ਹੀ ਮੌਤ

By Riya Bawa -- November 20, 2021 5:10 pm

ਜੈਸਲਮੇਰ: ਰਾਜਸਥਾਨ ਦੇ ਜੈਸਲਮੇਰ ਜ਼ਿਲੇ 'ਚ ਰੇਲਵੇ ਸਟੇਸ਼ਨ ਦੇ ਬਾਹਰ ਦੇਰ ਰਾਤ ਹੋਏ ਹਿੱਟ ਐਂਡ ਰਨ ਮਾਮਲੇ 'ਚ 2 ਲੋਕਾਂ ਦੀ ਮੌਤ ਹੋ ਗਈ ਅਤੇ 5 ਜ਼ਖਮੀ ਹੋ ਗਏ। ਜ਼ਖ਼ਮੀਆਂ ਵਿੱਚ 2 ਔਰਤਾਂ ਅਤੇ 3 ਮਾਸੂਮ ਬੱਚੇ ਸ਼ਾਮਲ ਹਨ। ਕਾਰ ਸਵਾਰ ਉਸ ਨੂੰ ਟੱਕਰ ਮਾਰ ਕੇ ਕਾਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਏ। ਸਿਟੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਜਵਾਹਰ ਹਸਪਤਾਲ ਪਹੁੰਚਾਇਆ। ਇਸ ਦੇ ਨਾਲ ਹੀ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਮੁਰਦਾਘਰ 'ਚ ਰਖਵਾਇਆ ਗਿਆ ਹੈ। ਪੁਲਿਸ ਨੇ ਕਾਰ ਨੂੰ ਕਬਜ਼ੇ ਵਿੱਚ ਲੈ ਕੇ ਕਾਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕਾਂ ਦੀ ਪਛਾਣ (ਕੈਲਾਸ਼ 35) ਅਤੇ ਸੁਰੇਸ਼ (30) ਵਜੋਂ ਹੋਈ ਹੈ, ਦੋਵੇਂ ਭੋਪਾਲ ਦੇ ਰਹਿਣ ਵਾਲੇ ਹਨ। ਜੈਸਲਮੇਰ ਸੀਓ ਸ਼ਿਆਮ ਸੁੰਦਰ ਸਿੰਘ ਨੇ ਦੱਸਿਆ ਕਿ ਜੈਸਲਮੇਰ ਦੇ ਰੇਲਵੇ ਸਟੇਸ਼ਨ ਦੇ ਬਾਹਰ ਦੁਪਹਿਰ ਕਰੀਬ 12.30 ਵਜੇ ਕੁਝ ਮਜ਼ਦੂਰ ਖਾਣਾ ਬਣਾ ਰਹੇ ਸਨ। ਇਸੇ ਦੌਰਾਨ ਉੱਥੋਂ ਲੰਘ ਰਹੀ ਇੱਕ ਕਾਰ ਨੇ ਉਨ੍ਹਾਂ ਨੂੰ ਕੁਚਲ ਦਿੱਤਾ।

ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਗਈ। ਜਦਕਿ 5 ਹੋਰ ਲੋਕ ਜ਼ਖਮੀ ਹੋ ਗਏ। ਸੂਚਨਾ ਮਿਲਣ 'ਤੇ ਜੈਸਲਮੇਰ ਪੁਲਸ ਮੌਕੇ 'ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਇੱਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਦੂਜੇ ਵਿਅਕਤੀ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ।

-PTC News

  • Share