ਪੀ.ਵੀ ਸਿੰਧੂ ਨੇ ਰਚਿਆ ਇਤਿਹਾਸ, ਨੋਜੋਮੀ ਓਕੁਹਾਰਾ ਨੂੰ ਹਰਾ ਕੇ ਜਿੱਤਿਆ ਵਿਸ਼ਵ ਚੈਂਪੀਅਨਸ਼ਿਪ ਦਾ ਖਿਤਾਬ

PV Sindhu

ਪੀ.ਵੀ ਸਿੰਧੂ ਨੇ ਰਚਿਆ ਇਤਿਹਾਸ, ਨੋਜੋਮੀ ਓਕੁਹਾਰਾ ਨੂੰ ਹਰਾ ਕੇ ਜਿੱਤਿਆ ਵਿਸ਼ਵ ਚੈਂਪੀਅਨਸ਼ਿਪ ਦਾ ਖਿਤਾਬ,ਨਵੀਂ ਦਿੱਲੀ: ਭਾਰਤੀ ਬੈਡਮਿੰਟਨ ਖਿਡਾਰਨ ਪੀ.ਵੀ ਸਿੰਧੂ ਨੇ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਦਾ ਫਾਈਨਲ ਮੈਚ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ।

ਸਿੰਧੂ ਨੇ ਇਸ ਮੁਕਾਬਲੇ ਨੂੰ ਜਿੱਤ ਕੇ ਕਰੋੜਾਂ ਭਾਰਤ ਵਾਸੀਆਂ ਦੀ ਝੋਲੀ ‘ਚ ਸੋਨ ਤਮਗ਼ਾ ਪਾ ਦਿੱਤਾ ਹੈ।ਜਪਾਨ ਦੀ ਨੋਜੋਮੀ ਓਕੁਹਾਰਾ ਨਾਲ ਖੇਡੇ ਗਏ ਇਸ ਮੁਕਾਬਲੇ ‘ਚ ਸਿੰਧੂ ਨੇ ਉਸ ਨੂੰ 21-7, 21-7 ਨਾਲ ਮਾਤ ਦੇ ਕੇ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ‘ਤੇ ਕਬਜ਼ਾ ਕਰ ਲਿਆ।

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਪੀਵੀ ਸਿੰਧੂ ਨੇ ਇਸ ਚੈਂਪੀਅਨਸ਼ਿਪ ਨੂੰ ਜਿੱਤ ਕੇ ਦੇਸ਼ ਦਾ ਮਾਣ ਵਧਾਇਆ ਹੈ ਤੇ ਉਹ ਇਸ ਚੈਂਪੀਅਨਸ਼ਿਪ ਨੂੰ ਜਿੱਤਣ ਵਾਲੀ ਪਹਿਲੀ ਭਾਰਤੀ ਖਿਡਾਰੀ ਬਣ ਗਈ ਹੈ।

-PTC News