Sat, Apr 20, 2024
Whatsapp

ਅੱਜ ਤੋਂ ਸ਼ੁਰੂ ਹੋਣ ਜਾ ਰਿਹੈ ਕਬੱਡੀ ਦਾ ਮਹਾਕੁੰਭ, ਪੀਟੀਸੀ ਨੈੱਟਵਰਕ 'ਤੇ ਹੋਵੇਗਾ ਸਿੱਧਾ ਪ੍ਰਸਾਰਣ

Written by  Jashan A -- December 01st 2019 09:42 AM
ਅੱਜ ਤੋਂ ਸ਼ੁਰੂ ਹੋਣ ਜਾ ਰਿਹੈ ਕਬੱਡੀ ਦਾ ਮਹਾਕੁੰਭ, ਪੀਟੀਸੀ ਨੈੱਟਵਰਕ 'ਤੇ ਹੋਵੇਗਾ ਸਿੱਧਾ ਪ੍ਰਸਾਰਣ

ਅੱਜ ਤੋਂ ਸ਼ੁਰੂ ਹੋਣ ਜਾ ਰਿਹੈ ਕਬੱਡੀ ਦਾ ਮਹਾਕੁੰਭ, ਪੀਟੀਸੀ ਨੈੱਟਵਰਕ 'ਤੇ ਹੋਵੇਗਾ ਸਿੱਧਾ ਪ੍ਰਸਾਰਣ

ਅੱਜ ਤੋਂ ਸ਼ੁਰੂ ਹੋਣ ਜਾ ਰਿਹੈ ਕਬੱਡੀ ਦਾ ਮਹਾਕੁੰਭ, ਪੀਟੀਸੀ ਨੈੱਟਵਰਕ 'ਤੇ ਹੋਵੇਗਾ ਸਿੱਧਾ ਪ੍ਰਸਾਰਣ,ਸੁਲਤਾਨਪੁਰ ਲੋਧੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ 2019 ਦਾ 1 ਦਸੰਬਰ ਨੂੰ ਸਵੇਰੇ ਉਦਘਾਟਨ ਹੋਣ ਤੋਂ ਬਾਅਦ ਇਸ ਦੇ ਮਹਾਂ-ਮੁਕਾਬਲੇ ਸ਼ੁਰੂ ਹੋ ਜਾਣਗੇ ਅਤੇ ਪਹਿਲੇ ਦਿਨ ਚਾਰ ਟੀਮਾਂ ਦੇ ਆਪਸ ਵਿੱਚ ਭੇੜ ਹੋਣਗੇ। Kabbadiਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦਾ ਉਦਘਾਟਨ ਪਹਿਲੀ ਦਸੰਬਰ 2019 ਨੂੰ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਸੁਲਤਾਨਪੁਰ ਲੋਧੀ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਸਵੇਰੇ 11 ਵਜੇ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਖੇਡ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਪਹੁੰਚ ਚੁੱਕੀਆਂ ਹਨ। Kabbadiਟੂਰਨਾਮੈਂਟ 'ਚ ਹਿੱਸਾ ਲੈ ਰਹੀਆਂ ਟੀਮਾਂ ਨੂੰ ਦੋ ਗਰੁੱਪਾਂ ਵਿੱਚ ਵੰਡਿਆ ਗਿਆ ਹੈ। ਗਰੁੱਪ 'ਏ' ਵਿੱਚ ਭਾਰਤ, ਇੰਗਲੈਂਡ, ਅਸਟਰੇਲੀਆ ਅਤੇ ਸ੍ਰੀਲੰਕਾ ਹਨ ਜਦਕਿ ਗਰੁੱਪ 'ਬੀ' ਵਿੱਚ ਕੈਨੇਡਾ, ਅਮਰੀਕਾ, ਨਿਊਜ਼ੀਲੈਂਡ ਅਤੇ ਕੀਨੀਆ ਹਨ।ਪਹਿਲੇ ਦਿਨ ਤਿੰਨ ਮੁਕਾਬਲੇ ਹੋਣਗੇ ਜਿਨ੍ਹਾਂ ਵਿੱਚੋਂ ਪਹਿਲਾਂ ਮੁਕਾਬਲਾ ਸ੍ਰੀ ਲੰਕਾ ਅਤੇ ਇੰਗਲੈਂਡ ਵਿੱਚਕਾਰ ਹੋਵੇਗਾ ਜਦਕਿ ਦੂਜਾ ਮੈਚ ਕੈਨੇਡਾ ਅਤੇ ਕੀਨੀਆ ਅਤੇ ਤੀਜਾ ਮੈਚ ਅਮਰੀਕਾ ਅਤੇ ਨਿਊਜ਼ੀਲੈਂਡ ਵਿੱਚਕਾਰ ਹੋਵੇਗਾ। ਹੋਰ ਪੜ੍ਹੋ: ਕਰਜ਼ੇ ਦੇ ਦੈਂਤ ਨੇ ਨਿਗਲਿਆ ਪੰਜਾਬ ਦਾ ਇੱਕ ਹੋਰ ਅੰਨਦਾਤਾ, ਸੋਗ 'ਚ ਡੁੱਬਿਆ ਪਰਿਵਾਰ ਇਹ ਮੈਚ 11 ਵਜੇ ਤੋਂ ਸ਼ਾਮ ਸਾਢੇ ਚਾਰ ਵਜੇ ਤੱਕ ਹੋਣਗੇ। ਬਾਕੀ ਦਿਨਾਂ ਦੌਰਾਨ ਦੋ-ਦੋ ਮੈਚ ਹੋਣਗੇ। ਉਦਘਾਟਨੀ ਸਮਾਰੋਹ ਵੇਲੇਂ ਇੱਕ ਸ਼ਾਨਦਾਰ ਰੰਗਾ ਰੰਗ ਪ੍ਰੋਗਰਾਮ ਵੀ ਹੋਵੇਗਾ। Kabbadiਇਸ ਟੂਰਨਾਮੈਂਟ ਵਿੱਚ 8 ਵੱਖ ਵੱਖ ਦੇਸ਼ਾਂ ਦੇ 150 ਦੇ ਕਰੀਬ ਖਿਡਾਰੀ ਹਿੱਸਾ ਲੈ ਰਹੇ ਹਨ। ਭਾਰਤ ਤੋਂ ਇਲਾਵਾ ਇਸ ਵਿੱਚ ਅਮਰੀਕਾ, ਆਸਟਰੇਲੀਆ, ਇੰਗਲੈਂਡ, ਕੈਨੇਡਾ, ਸ੍ਰੀਲੰਕਾ, ਕੀਨੀਆ ਅਤੇ ਨਿਊਜ਼ੀਲੈਂਡ ਦੇ ਖਿਡਾਰੀ ਆਪਣੇ ਜੌਹਰ ਦਿਖਾਉਣਗੇ। Kabbadiਟੂਰਨਮੈਂਟ ਵਿੱਚ ਪਹਿਲੇ ਸਥਾਨ 'ਤੇ ਆਉਣ ਵਾਲੀ ਟੀਮ ਨੂੰ 25 ਲੱਖ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ ਜਦਕਿ ਦੂਜੇ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੀਆਂ ਟੀਮਾਂ ਨੂੰ ਕ੍ਰਮਵਾਰ 15 ਲੱਖ ਅਤੇ 10 ਲੱਖ ਰੁਪਏ ਦੀ ਨਗਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।ਇਸ ਟੂਰਨਾਮੈਂਟ ਦਾ ਰੋਜ਼ਾਨਾ ਸਿੱਧਾ ਪ੍ਰਸਾਰਣ ਪੀ.ਟੀ.ਸੀ. ਨੈੱਟਵਰਕ ਦੁਆਰਾ ਕੀਤਾ ਜਾਵੇਗਾ ਜਿਸ ਦੇ ਨਾਲ ਲੋਕ ਆਪਣੇ ਘਰਾਂ ਵਿੱਚ ਬੈਠੇ ਵੀ ਕਬੱਡੀ ਦਾ ਆਨੰਦ ਮਾਣ ਸਕਣਗੇ। -PTC News


Top News view more...

Latest News view more...