Sun, Jun 15, 2025
Whatsapp

ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਊਰਜਾ ਬਚਾਉਣ ਵਿਚ ਹਾਸਿਲ ਕੀਤਾ ਪਹਿਲਾ ਸਥਾਨ

Reported by:  PTC News Desk  Edited by:  Shanker Badra -- July 01st 2021 04:34 PM -- Updated: July 01st 2021 04:44 PM
ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਊਰਜਾ ਬਚਾਉਣ ਵਿਚ ਹਾਸਿਲ ਕੀਤਾ ਪਹਿਲਾ ਸਥਾਨ

ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਊਰਜਾ ਬਚਾਉਣ ਵਿਚ ਹਾਸਿਲ ਕੀਤਾ ਪਹਿਲਾ ਸਥਾਨ

ਚੰਡੀਗੜ੍ਹ : ਪੰਜਾਬ ਸਰਕਾਰ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਅਧੀਨ ਆਉਂਦੇ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਇੱਕ ਹੋਰ ਕੀਰਤੀਮਾਨ ਸਥਾਪਿਤ ਕਰਕੇ ਇਸ ਸਾਲ ਵੀ ਸੂਬਾ ਪੱਧਰੀ ਊਰਜਾ ਬਚਾਓ ਅਵਾਰਡ `ਚ ਪਹਿਲਾ ਸਥਾਨ ਹਾਸਿਲ ਕੀਤਾ ਹੈ। ਜਿਕਰਯੋਗ ਹੈ ਕਿ ਵਿਰਾਸਤ-ਏ-ਖਾਲਸਾ ਨੇ ਲਗਾਤਾਰ ਤੀਸਰੀ ਵਾਰ ਰਾਜ ਪੱਧਰੀ ਊਰਜਾ ਬਚਾਓ ਅਵਾਰਡ ਹਾਸਲ ਕੀਤਾ ਹੈ। [caption id="attachment_511530" align="aligncenter" width="300"] ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਊਰਜਾ ਬਚਾਉਣ ਵਿਚ ਹਾਸਿਲ ਕੀਤਾ ਪਹਿਲਾ ਸਥਾਨ[/caption] ਪੜ੍ਹੋ ਹੋਰ ਖ਼ਬਰਾਂ : ਅੱਜ ਤੋਂ LPG ਸਿਲੰਡਰ ਹੋਇਆ ਹੋਰ ਮਹਿੰਗਾ , ਪੜ੍ਹੋ 1 ਜੁਲਾਈ ਤੋਂ ਜਾਰੀ ਕੀਤੇ ਨਵੇਂ ਰੇਟ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਦੁਨੀਆਂ ਭਰ ਦੇ ਵਿੱਚ ਵਿਲੱਖਣ ਪਹਿਚਾਣ ਬਣਾ ਚੁੱਕੇ ਵਿਰਾਸਤ-ਏ-ਖਾਲਸਾ ਵੱਲੋਂ ਲਗਾਤਾਰ ਕੀਰਤੀਮਾਨ ਸਥਾਪਿਤ ਕਰਨ ਦਾ ਸਿਲਸਿਲਾ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਇਸ ਮਹਾਨ ਅਜਾਇਬ ਘਰ ਦਾ ਨਾਮ ਲਿਮਕਾ ਬੁੱਕ ਆਫ ਰਿਕਾਰਡਜ਼, ਇੰਡੀਆ ਬੁੱਕ ਆਫ ਰਿਕਾਰਡਜ਼ ਅਤੇ ਵਰਲਡ ਬੁੱਕ ਆਫ ਰਿਕਾਰਡਜ਼ ਵਿੱਚ ਆਪਣਾ ਨਾਮ ਦਰਜ ਕਰਵਾਇਆ ਹੈ, ਉੱਥੇ ਉਰਜ਼ਾ ਬਚਉਣ ਵਿਚ ਵੀ ਵਿਲੱਖਣ ਪਛਾਣ ਬਣਾਈ ਹੈ। [caption id="attachment_511527" align="aligncenter" width="300"] ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਊਰਜਾ ਬਚਾਉਣ ਵਿਚ ਹਾਸਿਲ ਕੀਤਾ ਪਹਿਲਾ ਸਥਾਨ[/caption] ਪੜ੍ਹੋ ਹੋਰ ਖ਼ਬਰਾਂ : ਅਦਾਕਾਰਾ ਮੰਦਿਰਾ ਬੇਦੀ ਦੇ ਪਤੀ ਰਾਜ ਕੌਸ਼ਲ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਮੰਤਰੀ ਨੇ ਦੱਸਿਆ ਕਿ ਵਿਰਾਸਤ-ਏ-ਖਾਲਸਾ ਵਿਖੇ ਹੋਣ ਵਾਲੀ ਬਿਜਲੀ ਦੀ ਖਪਤ ਨੂੰ ਘਟਾਉਣ ਦੇ ਲਈ ਲਗਾਤਾਰ ਵਿਸੇਸ਼ ਉਪਰਾਲੇ ਕੀਤੇ ਜਾਂਦੇ ਰਹੇ ਹਨ।ਇਸੇ ਦੇ ਤਹਿਤ ਇਸ ਵਾਰ ਵੀ ਲਗਾਤਾਰ ਤੀਸਰੀ ਵਾਰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਕਰਵਾਏ ਗਏ ਪੰਜਾਬ ਪੱਧਰੀ ਐਨਰਜੀ ਕੰਜ਼ਰਵੇਸ਼ਨ ਅਵਾਰਡਾਂ ‘ਚ ਪਹਿਲਾ ਸਥਾਨ ਹਾਸਲ ਕਰਕੇ ਹੈਟਰਿਕ ਮਾਰ ਕੇ ਇਤਿਹਾਸ ਸਿਰਜਿਆ ਹੈ।ਉਨ੍ਹਾਂ ਸਮੁੱਚੇ ਸਟਾਫ ਨੂੰ ਮੁਬਾਰਕਬਾਦ ਦਿੰਦੇ ਹੋੋਏ ਅਜਿਹੇ ਯਤਨ ਭਵਿੱਖ ਵਿੱਚ ਵੀ ਜਾਰੀ ਰੱਖਣ ਲਈ ਕਿਹਾ। -PTCNews


Top News view more...

Latest News view more...

PTC NETWORK