ਮੁੱਖ ਖਬਰਾਂ

ਯੂਥ ਅਕਾਲੀ ਦਲ ਨੇ ਪੰਜਾਬ ਭਰ ’ਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੇ ਫੂਕੇ ਪੁਤਲੇ

By Shanker Badra -- January 21, 2021 5:30 pm -- Updated:January 21, 2021 5:36 pm


ਚੰਡੀਗੜ੍ਹ : ਯੂਥ ਅਕਾਲੀ ਦਲ ਨੇ ਅੱਜ ਸੂਬੇ ਭਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਫੂਕ ਕੇ ਕੌਮੀ ਜਾਂਚ ਏਜੰਸੀ (ਐਨ.ਆਈ.ਏ) ਦੀ ਸ਼ਾਂਤੀਪੂਰਨ ਤਰੀਕੇ ਨਾਲ ਰੋਸ ਪ੍ਰਗਟਾਅ ਰਹੇ ਕਿਸਾਨਾਂ ਤੇ ਕਿਸਾਨਾਂ ਦੀ ਹਮਾਇਤ ਵਿਚ ਨਿਤਰਣ ਵਾਲਿਆਂ ਖਿਲਾਫ ਘੋਰ ਦੁਰਵਰਤੋਂ ਕਰਨ ਵਿਰੁੱਧ  ਰੋਸ ਪ੍ਰਗਟ ਕੀਤਾ। ਬਠਿੰਡਾ ਵਿਚ ਇਸ ਰੋਸ ਮੁਜ਼ਾਹਰੇ ਦੀ ਅਗਵਾਈ ਕਰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਪ੍ਰਘਾਨ ਮੰਤਰੀ ਤੇ ਗ੍ਰਹਿ ਮੰਤਰੀ ਦੋਵਾਂ ਨੂੰ ਇਤਿਹਾਸ ਤੋਂ ਸਬਕ ਸਿੱਖਣਾ ਚਾਹੀਦਾ ਹੈ।

YAD burns effigies of Narendra Modi and Home Minister Amit Shah across Punjab ਯੂਥ ਅਕਾਲੀ ਦਲ ਨੇ ਪੰਜਾਬ ਭਰ ’ਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੇ ਫੂਕੇਪੁਤਲੇ

ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਦਾ ਅੰਦੋਲਨ ਅੱਜ 57ਵੇਂ ਦਿਨ ਵੀ ਜਾਰੀ , ਅੱਜ ਹੋਵੇਗੀ ਕਿਸਾਨ ਜਥੇਬੰਦੀਆਂ ਦੀ ਮੀਟਿੰਗ

ਜਦੋਂ ਵੀ ਦਮਨਕਾਰੀ ਨੀਤੀਆਂ ਅਪਣਾਈਆਂ ਗਈਆਂ ਤਾਂ ਪੰਜਾਬੀਆਂ ਨੇ ਇਹਨਾਂ ਦਾ ਡੱਟ ਕੇ ਵਿਰੋਧ ਕੀਤਾ ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਜਿੰਨਾ ਇਸ ਸ਼ਾਂਤੀਪੂਰਨ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕਰੇਗੀ, ਉੱਨਾ ਹੀ ਪੰਜਾਬੀ ਦਮਨ ਦਾ ਮੁਕਾਬਲਾ ਕਰਨ ਲਈ  ਖੜ੍ਹੇ ਹੋ ਜਾਣਗੇ। ਸ੍ਰੀ ਪਰਮਬੰਸ ਸਿੰਘ ਰੋਮਾਣਾ ਨੇ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਵਾਲਿਆਂ ਨੂੰ ਐਨ.ਆਈ.ਏ ਵੱਲੋਂ ਨੋਟਿਸ ਭੇਜੇ ਜਾਣ ਦੀ ਜ਼ੋਰਦਾਰ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਭਾਵੇਂ ਕੋਈ ਟਰਾਂਸਪੋਰਟ, ਲੰਗਰ ਜਾਂ ਫਿਰ ਵਿੱਤੀ ਤੌਰ ’ਤੇ ਮਦਦ ਕਰ ਰਿਹਾ ਸੀ, ਹਰ ਕਿਸੇ ਨੂੰ ਨਿਸ਼ਾਨਾ ਬਣਾਇਆ ਗਿਆ। ਉਹਨਾਂ ਕਿਹਾ ਕਿ ਇਹ ਐਨ.ਆਈ.ਏ ਦੇ ਉਦੇਸ਼ਾਂ ਦੇ ਖਿਲਾਫ਼ ਹੈ ਕਿਉਂਕਿ ਇਹ ਏਜੰਸੀ ਤਾਂ ਅੱਤਵਾਦੀਆਂ ਦੇ ਸੰਪਰਕਾਂ ਦੀ ਜਾਂਚ ਲਈ ਬਣਾਈ ਗਈ ਸੀ।

YAD burns effigies of Narendra Modi and Home Minister Amit Shah across Punjab ਯੂਥ ਅਕਾਲੀ ਦਲ ਨੇ ਪੰਜਾਬ ਭਰ ’ਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੇ ਫੂਕੇਪੁਤਲੇ

ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਸਭ ਕੁਝ ਇਸ ਕਰ ਕੇ ਵਾਪਰ ਰਿਹਾ ਹੈ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਇਸ਼ਾਰਿਆਂ ਮੁਤਾਬਕ ਚਲ ਰਹੇ ਹਨ ਬਲਕਿ ਸਿੱਧੇ ਤੌਰ ’ਤੇ  ਗ੍ਰਹਿ ਮੰਤਰੀ ਦੇ ਹੁਕਮ ਵੀ ਵਜਾ ਰਹੇ ਹਨ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਪੰਜਾਬ ਪੁਲਿਸ ਨੇ ਕਿਸਾਨ ਅੰਦੋਲਨ ’ਤੇ ਐਂਥਮ ਲਿਖਣ ਵਾਲੇ ਸ਼੍ਰੀ ਬਰਾੜ ਨੂੰ ਨਿਸ਼ਾਨਾ ਬਣਾਇਆ ਜਦਕਿ ਉਹਨਾਂ ਗਾਇਕਾਂ ਨੁੰ ਨਹੀਂ ਛੇੜਿਆ ਜਿਹਨਾਂ ਖਿਲਾਫ ਐਨਫੋਰਸਮੈਂਟ ਡਾਇਰੈਕਟੋਰਟ ਨੇ ਨੋਟਿਸ ਵੀ ਜਾਰ ਕੀਤੇ ਹੋਏ ਹਨ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਸਕੂਲ ਤੇ ਕਾਲਜ ਵੀ ਇਸ ਮਕਸਦ ਨਾਲ ਖੋਲ੍ਹੇ ਜਾ ਰਹੇ ਹਨ ਕਿ ਕਿਸਾਨ ਅੰਦੋਲਨ ਕਮਜ਼ੋਰ ਕੀਤਾ ਜਾ ਸਕੇ ਕਿਉਂਕਿ ਅਜਿਹੇ ਕਦਮ ਨਾਲ ਕਿਸਾਨਾਂ ਨੂੰ ਸੂਬੇ ਵਿਚ ਵਾਪਸ ਆਪਣੇ ਘਰਾਂ ਨੂੰ ਪਰਤਣਾ ਪਵੇਗਾ।

YAD burns effigies of Narendra Modi and Home Minister Amit Shah across Punjab ਯੂਥ ਅਕਾਲੀ ਦਲ ਨੇ ਪੰਜਾਬ ਭਰ ’ਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੇ ਫੂਕੇਪੁਤਲੇ

ਪੜ੍ਹੋ ਹੋਰ ਖ਼ਬਰਾਂ : ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਮੀਟਿੰਗ ਰਹੀ ਬੇਸਿੱਟਾ

ਸ੍ਰੀ ਰੋਮਾਣਾ ਨੇ ਜ਼ੋਰ ਦੇ ਕੇ ਕਿਹਾ ਕਿ ਲੋਕਤੰਤਰ ਵਿਚ ਹਊਮੈ ਤੇ ਹੰਕਾਰ ਦੀ ਕੋਈ ਥਾਂ ਨਹੀਂ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ ਤੇ ਤਿੰਨ ਵਿਵਾਗ੍ਰਸਤ ਖੇਤੀ ਕਾਨੂੰਨ ਫੌਰੀ ਤੌਰ ’ਤੇ ਖਾਰਜ ਕਰਨੇ ਚਾਹੀਦੇ ਹਨ।  ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਹਨਾਂ ਨੂੰ ਮੁਅੱਤਲ ਕਰਨ ਦੀ ਗੱਲ ਕਰ ਕੇ ਇਹ ਮੰਨ ਲਿਆ ਹੈ ਕਿ ਇਹ ਕਾਨੂੰਨ ਗਲਤ ਹਨ। ਉਹਨਾਂ ਕਿਹਾ ਕਿ ਹੁਣ ਇਸਨੂੰਹੋਰ ਲੰਬਾ ਸਮਾਂ ਝੂਠੇ ਮਾਣ ਲਈ ਨਹੀਂ ਡਟਣਾ ਚਾਹੀਦਾ ਬਲਕਿ ਤੁਰੰਤ ਤਿੰਨੋਂ ਕਾਨੂੰਨ ਖਾਰਜ ਕਰਨੇ ਚਾਹੀਦੇ ਹਨ ਜਾਂ ਫਿਰ ਇਸ ਮਾਮਲੇ ’ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨ ਜਥੇਬੰਦੀਆਂ ਦੇ ਨਾਲ ਰਲ ਕੇ ਸੰਘਰਸ਼ ਹੋਰ ਤੇਜ਼ ਕੀਤੇ ਜਾਣ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।
-PTCNews

  • Share