Thu, May 2, 2024
Whatsapp

'ਪੰਜਾਬੀ ਨੌਜਵਾਨਾਂ ਨੂੰ ਗਿਰਫ਼ਤਾਰ ਕਰਨ ਦੇ ਮਾਮਲੇ 'ਚ ਦਿੱਲੀ ਪੁਲਿਸ ਅਮਲੇ ਦਾ ਘਿਰਾਓ ਕਰੇਗਾ ਯੂਥ ਅਕਾਲੀ ਦਲ'

Written by  Jagroop Kaur -- February 25th 2021 10:21 PM
'ਪੰਜਾਬੀ ਨੌਜਵਾਨਾਂ ਨੂੰ ਗਿਰਫ਼ਤਾਰ ਕਰਨ ਦੇ ਮਾਮਲੇ 'ਚ ਦਿੱਲੀ ਪੁਲਿਸ ਅਮਲੇ ਦਾ ਘਿਰਾਓ ਕਰੇਗਾ ਯੂਥ ਅਕਾਲੀ ਦਲ'

'ਪੰਜਾਬੀ ਨੌਜਵਾਨਾਂ ਨੂੰ ਗਿਰਫ਼ਤਾਰ ਕਰਨ ਦੇ ਮਾਮਲੇ 'ਚ ਦਿੱਲੀ ਪੁਲਿਸ ਅਮਲੇ ਦਾ ਘਿਰਾਓ ਕਰੇਗਾ ਯੂਥ ਅਕਾਲੀ ਦਲ'

ਚੰਡੀਗੜ੍ਹ, 25 ਫਰਵਰੀ : ਯੂਥ ਅਕਾਲੀ ਦਲ 26 ਜਨਵਰੀ ਨੂੰ ਕੌਮੀ ਰਾਜਧਾਨੀ ਵਿਚ ਵਾਪਰੀਆਂ ਘਟਨਾਵਾਂ ਲਈ ਪੰਜਾਬੀ ਨੌਜਵਾਨਾਂ ਖਿਲਾਫ ਝੁਠੇ ਕੇਸਦਰਜ ਕਰਕੇ ਉਹਨਾਂ ਨੂੰ ਗ੍ਰਿਫਤਾਰ ਕਰਨ ਲਈ ਦਿੱਲੀ ਪੁਲਿਸ ਅਮਲੇ ਦਾ ਘਿਰਾਓ ਕਰੇਗਾ। ਯੂਥ ਅਕਾਲੀ ਦਲ ਦੀ ਮੀਟਿੰਗ ਤੋਂ ਬਾਅਦ ਇਸ ਗੱਲ ਦੀ ਜਾਣਕਾਰੀ ਦਿੰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਦੱਸਿਆ ਕਿ ਯੂਥ ਵਿੰਗ ਨੂੰ ਇਹ ਰਿਪੋਰਟਾਂ ਮਿਲੀਆਂ ਹਨ ਕਿ ਦਿੱਲੀ ਪੁਲਿਸ ਅਤੇ ਕੇਂਦਰ ਸਰਕਾਰ ਜਾਣ ਬੁੱਝ ਕੇ ਪੰਜਾਬੀ ਨੌਜਵਾਨਾ ਨੂੰ ਨਿਸ਼ਾਨਾ ਬਣਾ ਰਹੀ ਹੈ।YAD will besiege Delhi Police Also Read | Final exams cancelled! Students of Classes 9, 10 and 11 in this state to be promoted ਉਹਨਾਂ ਕਿਹਾ ਕਿ ਅਸੀਂ ਫੈਸਲਾ ਕੀਤਾ ਹੈ ਕਿ ਅਸੀਂ ਆਪਣੇ ਨੌਜਵਾਨਾਂ ਨਾਲ ਡੱਟ ਕੇ ਖੜ੍ਹੇ ਹੋਵਾਂਗੇ। ਉਹਨਾਂ ਕਿਹਾ ਕਿ ਯੂਥ ਅਕਾਲੀ ਦਲ ਦਾ ਹਰ ਅਹੁਦੇਦਾਰ ਤੇ ਵਰਕਰ ਉਸ ਨੌਜਵਾਨਾਂ ਦਾ ਸਾਥ ਦੇਵੇਗਾ ਜਿਸਨੁੰ ਦਿੱਲੀ ਪੁਲਿਸ ਨੇ ਗਲਤ ਢੰਗ ਨਾਲ ਨਿਸ਼ਾਨਾ ਬਣਾਇਆ ਹੈ। ਉਹਨਾਂ ਕਿਹਾ ਕਿ ਉਹ ਸਾਰ ਪ੍ਰਭਾਵਤ ਪਰਿਵਾਰਾਂ ਨੁੰ ਬੇਨਤੀ ਕਰਦੇ ਹਨ ਕਿ ਉਹ ਇਸ ਸਬੰਧ ਵਿਚ ਯੂਥ ਅਕਾਲੀ ਦਲ ਦੀ ਮਦਦ ਲੈਣ। ਉਹਨਾਂ ਕਿਹਾ ਕਿ ਅਸੀਂ ਆਪਣੇ ਨੌਜਵਾਨਾਂ ਨਾਲ ਕਿਸੇ ਵੀ ਕੀਮਤ ’ਤੇ ਵਿਤਕਰਾ ਨਹੀਂ ਹੋਣ ਦੇਵਾਂਗੇ। Republic Day violence: Youth Akali Dal led by Parambans Singh Romana will ‘gherao’ Delhi Police personnel for arresting Punjabi youth. Read more : ਸੋਸ਼ਲ ਮੀਡੀਆ ਦੇ ਨਵੇਂ ਨਿਯਮਾਂ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ, ਕਹੀ ਵੱਡੀ ਗੱਲ ਪਰਮਬੰਸ ਸਿੰਘ ਰੋਮਾਣਾ ਨੇ ਕਾਂਗਰਸ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਅਤੇ ਕੇਂਦਰ ਸਰਕਾਰ ਨੂੰ ਪੰਜਾਬ ਵਿਚੋਂ ਨੌਜਵਾਨਾਂ ਦੀ ਗ੍ਰਿਫਤਾਰੀ ਦੀ ਆਗਿਆ ਦੇਣ ਦੇ ਤਰੀਕੇ ’ਤੇ ਵੀ ਹੈਰਾਨੀ ਪ੍ਰਗਟ ਕੀਤੀ। ਉਹਨਾਂ ਕਿਹਾ ਕਿ ਹੁਣ ਸਪਸ਼ਟ ਹੋ ਗਿਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰ ਸਰਕਾਰ ਨਾਲ ਰਲ ਕੇ ਫਿਕਸ ਮੈਚ ਖੇਡ ਰਹੇ ਹਨ। ਉਹਨਾ ਕਿਹਾ ਕਿ ਇਹੀ ਕਾਰਨ ਹੈ ਕਿ ਉਹਨਾਂ ਨੇ ਪੰਜਾਬ ਪੁਲਿਸ ਨੂੰ ਇਹ ਹਦਾਇਤ ਨਹੀਂ ਦਿੰਤੀ ਕਿ ਕਿਸੇ ਵੀ ਪੰਜਾਬੀ ਨੌਜਵਾਨ ਨਾਲ ਕਿਸੇ ਵੀ ਤਰੀਕੇ ਵਿਤਕਰਾ ਨਹੀਂ ਹੋਣਾ ਚਾਹੀਦਾ।

ਉਹਨਾਂ ਕਿਹਾ ਕਿ ਦਿੱਲੀ ਪੁਲਿਸ ਪੰਜਾਬ ਪੁਲਿਸ ਨੂੰ ਭਰੋਸੇ ਵਿਚ ਲਏ ਬਗੈਰ ਪੰਜਾਬ ਵਿਚੋਂ ਕਿਸੇ ਵੀ ਨੌਜਵਾਨ ਨੂੰ ਗ੍ਰਿਫਤਾਰ ਨਹੀਂ ਕਰ ਸਕਦੀ। ਉਹਨਾਂ ਕਿਹਾ ਕਿ ਜੇਕਰ ਦਿੱਲੀ ਪੁਲਿਸ ਆਪਣੇ ਬਲਬੂਤੇ ਅਜਿਹਾ ਕਰਦੀ ਹੈ ਤਾਂ ਫਿਰ ਇਸਦੇ ਅਧਿਕਾਰੀਆਂ ਖਿਲਾਫ ਨਜਾਇਜ਼ ਗਤੀਵਿਧੀਆਂ ਵਿਚ ਸ਼ਾਮਲ ਹੋਣ ਦਾ ਕੇਸ ਦਰਜ ਹੋਣਾ ਚਾਹੀਦਾ ਹੈ। ਯੂਥ ਅਕਾਲੀ ਦਲ ਦੇ ਆਗੂ ਨੇ ਇਹ ਵੀ ਐਲਾਨ ਕੀਤਾ ਕਿ ਯੂਥ ਵਿੰਗ 15 ਮਾਰਚ ਤੋਂ ਸ਼ੁਰੂ ਕਰ ਕੇ ਸਾਰੇ ਹਲਕਿਆਂ ਵਿਚ ਰੈਲੀਆਂ ਕਰੇਗਾ।

Top News view more...

Latest News view more...