Fri, Apr 19, 2024
Whatsapp

ED ਨੇ ਯੈੱਸ ਬੈਂਕ ਦੇ ਸੰਸਥਾਪਕ ਰਾਣਾ ਕਪੂਰ ਨੂੰ ਕੀਤਾ ਗ੍ਰਿਫਤਾਰ

Written by  PTC NEWS -- March 08th 2020 11:13 AM
ED ਨੇ ਯੈੱਸ ਬੈਂਕ ਦੇ ਸੰਸਥਾਪਕ ਰਾਣਾ ਕਪੂਰ ਨੂੰ ਕੀਤਾ ਗ੍ਰਿਫਤਾਰ

ED ਨੇ ਯੈੱਸ ਬੈਂਕ ਦੇ ਸੰਸਥਾਪਕ ਰਾਣਾ ਕਪੂਰ ਨੂੰ ਕੀਤਾ ਗ੍ਰਿਫਤਾਰ

ਨਵੀਂ ਦਿੱਲੀ: ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਸ਼ਨੀਵਾਰ ਦੇਰ ਰਾਤ ਨੂੰ ਯੈੱਸ ਬੈਂਕ ਦੇ ਸੰਸਥਾਪਕ ਰਾਣਾ ਕਪੂਰ ਨੂੰ ਮੁੰਬਈ 'ਚ ਮਨੀ ਲਾਂਡਰਿੰਗ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਹੈ। ਇਸ ਤੋਂ ਪਹਿਲਾਂ ਈ. ਡੀ. ਨੇ ਬੈਂਕ ਦੇ ਸਾਬਕਾ ਪ੍ਰਮੋਟਰ ਅਤੇ ਸੰਸਥਾਪਕ ਰਾਣਾ ਕਪੂਰ ਦੇ ਘਰ ਛਾਪੇਮਾਰੀ ਵੀ ਕੀਤੀ ਸੀ। ਰਿਪੋਰਟਾਂ ਮੁਤਾਬਕ, ਮੁੰਬਈ ਸਥਿਤ ਈ. ਡੀ. ਦਫਤਰ 'ਚ ਰਾਣਾ ਕਪੂਰ ਤੋਂ ਲਗਾਤਾਰ ਪੁੱਛਗਿੱਛ ਹੋ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕਪੂਰ ਕਥਿਤ ਤੌਰ 'ਤੇ ਜਾਂਚ 'ਚ ਸਹਿਯੋਗ ਨਹੀਂ ਦੇ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਮਨੀ ਲਾਂਡਰਿੰਗ ਪ੍ਰੀਵੈਸ਼ਨ ਐਕਟ (ਪੀ. ਐੱਮ. ਐੱਲ. ਏ.) ਤਹਿਤ ਤੜਕੇ 3 ਵਜੇ ਗ੍ਰਿਫਤਾਰ ਕੀਤਾ ਗਿਆ। -PTC News


Top News view more...

Latest News view more...