ਯੋ-ਯੋ ਹਨੀ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ, ਪਤਨੀ ਨੇ ਦਰਜ ਕਰਵਾਇਆ ਘਰੇਲੂ ਹਿੰਸਾ ਦਾ ਕੇਸ
ਨਵੀਂ ਦਿੱਲੀ: ਬਾਲੀਵੁੱਡ ਗਾਇਕ ਅਤੇ ਰੈਪਰ 'ਯੋ ਯੋ ਹਨੀ ਸਿੰਘ' ਯਾਨੀ ਹਰਦੇਸ਼ ਸਿੰਘ ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਦਾ ਮਾਮਲਾ ਦਰਜ ਕਰਵਾਇਆ ਹੈ। ਹਨੀ ਸਿੰਘ ਦੀ ਪਤਨੀ ਨੇ ਇਹ ਕੇਸ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਿੱਚ ਦਰਜ ਕਰਵਾਇਆ ਹੈ। ਸ਼ਾਲਿਨੀ ਨੇ ਆਪਣੇ ਪਤੀ 'ਤੇ ਸਰੀਰਕ ਅਤੇ ਮਾਨਸਿਕ ਹਿੰਸਾ ਦਾ ਦੋਸ਼ ਲਗਾਇਆ ਹੈ। ਸ਼ਾਲਿਨੀ ਨੇ ਅੱਜ ਅਦਾਲਤ ਵਿੱਚ ਆਪਣਾ ਕੇਸ ਦਾਇਰ ਕੀਤਾ ਹੈ। ਅਦਾਲਤ ਨੇ ਹਨੀ ਸਿੰਘ ਨੂੰ 28 ਅਗਸਤ ਤੱਕ ਆਪਣਾ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਹੈ। ਹੋਰ ਪੜ੍ਹੋ: ਬੇਅਦਬੀ ਤੇ ਵਿਵਾਦਿਤ ਪੋਸਟਰ ਮਾਮਲੇ ‘ਚ 6 ਡੇਰਾ ਪ੍ਰੇਮੀਆਂ ਦੀ ਹੋਈ ਫਰੀਦਕੋਟ ਅਦਾਲਤ ‘ਚ ਪੇਸ਼ੀ
ਦੱਸ ਦੇਈਏ ਕਿ ਹਨੀ ਸਿੰਘ ਅਤੇ ਸ਼ਾਲਿਨੀ ਦਾ ਵਿਆਹ 2011 ਵਿੱਚ ਹੋਇਆ ਸੀ। ਪਤਨੀ ਵੱਲੋਂ ਦਾਇਰ ਕੀਤੇ ਕੇਸ ਵਿੱਚ ਕਿਹਾ ਗਿਆ ਹੈ ਕਿ ਉਸ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ ਅਤੇ ਮਾਨਸਿਕ ਤੌਰ 'ਤੇ ਵੀ ਸ਼ੋਸ਼ਣ ਕੀਤਾ ਜਾ ਰਿਹਾ ਹੈ। ਹਨੀ ਸਿੰਘ ਦੀ ਪਤਨੀ ਸ਼ਾਲਿਨੀ ਦੀ ਤਰਫੋਂ ਵਕੀਲ ਸੰਦੀਪ ਕੌਰ, ਅਪੂਰਵ ਪਾਂਡੇ ਅਤੇ ਜੀਜੀ ਕਸ਼ਯਪ ਅਦਾਲਤ ਵਿੱਚ ਪੇਸ਼ ਹੋਏ। -PTC NewsCase filed against Bollywood singer & actor 'Yo Yo Honey Singh (Hirdesh Singh) by his wife Shalini Talwar under the Protection of Women from Domestic Violence Act. Delhi's Tis Hazari Court has issued notice to the singer and sought his response over it (file photo) pic.twitter.com/dvGQ0QOQZD — ANI (@ANI) August 3, 2021