ਮਾਲੇਰਕੋਟਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ 'ਤੇ ਭੜਕੇ CM ਯੋਗੀ ,ਟਵੀਟ ਕਰਕੇ ਦਿੱਤਾ ਇਹ ਬਿਆਨ 

By Shanker Badra - May 15, 2021 7:05 pm

ਚੰਡੀਗੜ੍ਹ : ਮਾਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਐਲਾਨੇ ਜਾਣ ਤੋਂ ਬਾਅਦ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੱਲੋਂ ਕੀਤੇ ਟਵੀਟ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਸਿਆਸੀ ਆਗੂਆਂ ਨੇ ਗੰਭੀਰ ਨੋਟਿਸ ਲੈਂਦਿਆਂ ਤਿੱਖਾ ਜਵਾਬ ਦਿੱਤਾ ਹੈ। ਕੈਪਟਨ ਅਮਰਿੰਦਰ ਨੇ ਇਸ ਨੂੰ ਸ਼ਾਂਤੀਪੂਰਨ ਰਾਜ ਵਿਚ ਫ਼ਿਰਕੂ ਨਫ਼ਰਤ ਭੜਕਾਉਣ ਦੀ ਕੋਸ਼ਿਸ਼ ਦੱਸਿਆ ਹੈ।

ਪੜ੍ਹੋ ਹੋਰ ਖ਼ਬਰਾਂ : ਅਮਰੀਕਾ 'ਚ ਕੋਰੋਨਾ ਵੈਕਸੀਨ ਲਵਾ ਚੁੱਕੇ ਲੋਕਾਂ ਨੂੰ ਮਾਸਕ ਪਾਉਣਾ ਜ਼ਰੂਰੀ ਨਹੀਂ

ਮਾਲੇਰਕੋਟਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ 'ਤੇ ਭੜਕੇ CM ਯੋਗੀ ,ਟਵੀਟ ਕਰਕੇ ਦਿੱਤਾ ਇਹ ਬਿਆਨ

ਦਰਅਸਲ 'ਚ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲੇਰਕੋਟਲਾ ਨੂੰ ਪੰਜਾਬ ਦਾ 23ਵਾਂ ਜ਼ਿਲ੍ਹਾ ਬਣਾਉਣ ਦਾ ਐਲਾਨ ਕੀਤਾ ਹੈ। ਸੰਗਰੂਰ ਜ਼ਿਲ੍ਹੇ ਵਿਚ ਸਥਿਤ ਮਾਲੇਰਕੋਟਲਾ ਮੁਸਲਿਮ ਬਹੁਲ ਕਸਬਾ ਹੈ। ਮਲੇਰਕੋਟਲਾ ਨੂੰ ਪੰਜਾਬ ਦਾ 23ਵਾਂ ਜ਼ਿਲ੍ਹਾ ਐਲਾਨ ਕਰਨ 'ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਤਰਾਜ਼ ਜਤਾਇਆ ਹੈ।

Yogi Adityanath and Captain Amarinder Singh clash after Declares Malerkotla as District ਮਾਲੇਰਕੋਟਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ 'ਤੇ ਭੜਕੇ CM ਯੋਗੀ ,ਟਵੀਟ ਕਰਕੇ ਦਿੱਤਾ ਇਹ ਬਿਆਨ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਟਵੀਟ ਕੀਤਾ। ਉਨ੍ਹਾਂ ਲਿਖਿਆ ਕਿ ਇਸ ਸਮੇਂ ਮਾਲੇਰਕੋਟਲਾ (ਪੰਜਾਬ) ਦਾ ਗਠਨ ਕੀਤਾ ਜਾਣਾ ਕਾਂਗਰਸ ਦੀ ਵੰਡ ਪਾਊ ਨੀਤੀ ਨੂੰ ਦਰਸਾਉਂਦੀ ਹੈ।ਯੋਗੀ ਨੇ ਲਿਖਿਆ ਕਿ ਵੋਟ ਅਤੇ ਮਜ਼ਹਬ ਦੇ ਆਧਾਰ 'ਤੇ ਕਿਸੇ ਪ੍ਰਕਾਰ ਦਾ ਮਤੇਭਦ ਭਾਰਤੀ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਹੈ।

Yogi Adityanath and Captain Amarinder Singh clash after Declares Malerkotla as District ਮਾਲੇਰਕੋਟਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ 'ਤੇ ਭੜਕੇ CM ਯੋਗੀ ,ਟਵੀਟ ਕਰਕੇ ਦਿੱਤਾ ਇਹ ਬਿਆਨ

ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਜੁਆਬ ਦਿੰਦਿਆਂ ਕਿਹਾ ਕਿ ਇਹ ਸ਼ਰਮ ਦੀ ਗੱਲ ਹੈ ਕਿ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਇਸ ਮੁੱਦੇ 'ਤੇ ਆਪਣੀ ਰਾਏ ਦੇ ਰਹੇ ਹਨ। ਉਨ੍ਹਾਂ ਸੀਐਮ ਯੋਗੀ ਨੂੰ ਕਿਹਾ ਕਿ ਉਹ ਆਪਣੇ ਕੰਮ ਨਾਲ ਕੰਮ ਰੱਖਣ ਅਤੇ ਪੰਜਾਬ ਦੇ ਮਾਮਲਿਆਂ ਤੋਂ ਦੂਰ ਰਹਿਣ ਅਤੇ ਉੱਤਰ ਪ੍ਰਦੇਸ਼ ਦੇ ਲੋਕਾਂ ਦੀ ਦੇਖਭਾਲ ਕਰਨ।

Yogi Adityanath and Captain Amarinder Singh clash after Declares Malerkotla as District ਮਾਲੇਰਕੋਟਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ 'ਤੇ ਭੜਕੇ CM ਯੋਗੀ ,ਟਵੀਟ ਕਰਕੇ ਦਿੱਤਾ ਇਹ ਬਿਆਨ

ਓਧਰ ਯੋਗੀ ਦੇ ਟਵੀਟ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਕੈਪਟਨ ਅਮਰਿੰਦਰ ਨੇ ਯੋਗੀ ਅਦਿੱਤਿਆਨਾਥ ਨੂੰ ਪੰਜਾਬ ਦੇ ਮਾਮਲਿਆਂ ਵਿੱਚ ਦਖਲ ਨਾ ਦੇਣ ਨੂੰ ਕਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ਼ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਇਹ ਮੰਦਭਾਗਾ ਹੈ ਅਤੇ ਇੱਕ ਮੁੱਖ ਮੰਤਰੀ ਨੂੰ ਦੂਸਰੇ ਸੂਬੇ ਦੇ ਪ੍ਰਸ਼ਾਸਨਿਕ ਕੰਮਾਂ ਵਿੱਚ ਦਖ਼ਲਅੰਦਾਜ਼ੀ ਨਹੀਂ ਦੇਣੀ ਚਾਹੀਦੀ।

Yogi Adityanath and Captain Amarinder Singh clash after Declares Malerkotla as District ਮਾਲੇਰਕੋਟਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ 'ਤੇ ਭੜਕੇ CM ਯੋਗੀ ,ਟਵੀਟ ਕਰਕੇ ਦਿੱਤਾ ਇਹ ਬਿਆਨ

ਪੜ੍ਹੋ ਹੋਰ ਖ਼ਬਰਾਂ : ਫੇਸਬੁੱਕ 'ਤੇ ਦੋਸਤੀ ਕਰਕੇ ਮਿਲਣ ਲਈ ਬੁਲਾਇਆ , ਫ਼ਿਰ 25 ਲੋਕਾਂ ਨੇ ਲੜਕੀ ਨਾਲ ਕੀਤਾ ਗੈਂਗਰੇਪ

ਡਾ. ਚੀਮਾ ਨੇ ਕਿਹਾ ਕਿ ਮਲੇਰਕੋਟਲੇ ਦਾ ਸਿੱਖ ਇਤਿਹਾਸ ਵਿੱਚ ਇੱਕ ਅਹਿਮ ਸਥਾਨ ਹੈ ਅਤੇ ਅਤੇ ਇਹ ਸਾਂਝੀਵਾਲਤਾ ਅਤੇ ਭਾਈਚਾਰੇ ਦਾ ਪ੍ਰਤੀਕ ਹੈ। ਦਲਜੀਤ ਸਿੰਘ ਚੀਮਾ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਅਤੇ ਮਾਲੇਰਕੋਟਲੇ ਨਾਲ ਇਸੇ ਸੰਬੰਧ ਦਾ ਵੀ ਜ਼ਿਕਰ ਕੀਤਾ। ਚੀਮਾ ਨੇ ਕਿਹਾ ਕਿ ਯੋਗੀ ਆਦਿੱਤਿਆਨਾਥ ਨੂੰ ਆਪਣਾ ਬਿਆਨ ਵਾਪਸ ਲੈਣਾ ਚਾਹੀਦਾ ਹੈ।
-PTCNews

adv-img
adv-img