Tue, Jun 17, 2025
Whatsapp

ਦੋਸਤੀ ਕਰਨ ਤੋਂ ਇਨਕਾਰ ਕਰਨ 'ਤੇ ਨੌਜਵਾਨ ਨੇ ਕੁੜੀ ਦੇ ਚੇਹਰੇ ’ਤੇ ਸੁੱਟਿਆ ਤੇਜ਼ਾਬ

Reported by:  PTC News Desk  Edited by:  Baljit Singh -- July 04th 2021 09:46 AM
ਦੋਸਤੀ ਕਰਨ ਤੋਂ ਇਨਕਾਰ ਕਰਨ 'ਤੇ ਨੌਜਵਾਨ ਨੇ ਕੁੜੀ ਦੇ ਚੇਹਰੇ ’ਤੇ ਸੁੱਟਿਆ ਤੇਜ਼ਾਬ

ਦੋਸਤੀ ਕਰਨ ਤੋਂ ਇਨਕਾਰ ਕਰਨ 'ਤੇ ਨੌਜਵਾਨ ਨੇ ਕੁੜੀ ਦੇ ਚੇਹਰੇ ’ਤੇ ਸੁੱਟਿਆ ਤੇਜ਼ਾਬ

ਪੇਸ਼ਾਵਰ: ਪਾਕਿਸਤਾਨ ਦੇ ਪੇਸ਼ਾਵਰ ਕਸਬੇ ਦੀ ਅਫਗਾਨ ਕਾਲੋਨੀ ਦੀ ਰਹਿਣ ਵਾਲੀ ਕੁੜੀ ਨੂੰ ਮੁਹੱਲੇ ਦੇ ਨੌਜਵਾਨ ਨਾਲ ਦੋਸਤੀ ਦੇ ਪ੍ਰਸਤਾਵ ਨੂੰ ਠੁਕਰਾਉਣਾ ਉਸ ਸਮੇਂ ਮਹਿੰਗਾ ਪੈ ਗਿਆ, ਜਦੋਂ ਉਸ ਵਲੋਂ ਨਾਂਹ ਕਰਨ ’ਤੇ ਉਸ ਦੇ ਚਿਹਰੇ ’ਤੇ ਨੌਜਵਾਨ ਨੇ ਤੇਜ਼ਾਬ ਸੁੱਟ ਦਿੱਤਾ। ਇਸ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਉਕਤ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਪੜੋ ਹੋਰ ਖਬਰਾਂ: ਬਿਜਲੀ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਕੈਪਟਨ ਦੇ ਸਿੱਸਵਾਂ ਫਾਰਮ ‘ਤੇ ਧਰਨਾ ਸਰਹੱਦ ਪਾਰ ਸੂਤਰਾਂ ਅਨੁਸਾਰ ਅਫਗਾਨ ਕਾਲੋਨੀ ਨਿਵਾਸੀ ਰੁਖ਼ਸਤ ਬੀਬੀ 12 ਵੀਂ ਕਲਾਸ ਦੀ ਵਿਦਿਆਰਥਣ ਹੈ। ਉਸ ਕੁੜੀ ਦੇ ਨਾਲ ਉਸ ਦੇ ਮੁਹੱਲੇ ’ਚ ਰਹਿਣ ਵਾਲਾ ਇਕ ਨੌਜਵਾਨ ਫਰਹਾਦ ਉਸ ਨਾਲ ਦੋਸਤੀ ਕਰਨਾ ਚਾਹੁੰਦਾ ਸੀ। ਰੁਖ਼ਸਤ ਨੇ ਫਰਹਾਦ ਦੀ ਦੋਸਤੀ ਨੂੰ ਠੁਕਰਾ ਦਿੱਤਾ। ਇਸ ਗੱਲ ਤੋਂ ਗੁੱਸੇ ’ਚ ਆਏ ਫਰਹਾਦ ਨੇ ਰੁਖ਼ਸਤ ਦੇ ਚੇਹਰੇ ’ਤੇ ਤੇਜ਼ਾਬ ਸੁੱਟ ਦਿੱਤਾ ਅਤੇ ਫਿਰ ਉਥੋਂ ਮੌਕੇ ਤੋਂ ਫਰਾਰ ਹੋ ਗਿਆ। ਪੜੋ ਹੋਰ ਖਬਰਾਂ: ‘ਮਿਸ਼ਨ ਮੁਸਕਾਨ’ ਦੇ ਤਹਿਤ 10 ਦਿਨਾਂ ਦੇ ਅੰਦਰ 15 ਬੱਚਿਆਂ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ ਆਲੇ-ਦੁਆਲੇ ਦੇ ਲੋਕਾਂ ਨੇ ਜ਼ਖ਼ਮੀ ਹਾਲਤ ’ਚ ਰੁਖ਼ਸਤ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਅਤੇ ਇਸ ਘਟਨਾ ਦੇ ਬਾਰੇ ਪੁਲਸ ਨੂੰ ਸੂਚਿਤ ਕੀਤਾ। ਪੁਲਸ ਨੇ ਪੀੜਤ ਦੇ ਪਿਤਾ ਨਸੀਰ ਖਾਨ ਦੇ ਬਿਆਨ ਦੇ ਆਧਾਰ ’ਤੇ ਕੇਸ ਦਰਜ ਕਰ ਲਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਵਲੋਂ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਲਈ ਉਸ ਦੀ ਭਾਲ ਕੀਤੀ ਜਾ ਰਹੀ ਹੈ। -PTC News


Top News view more...

Latest News view more...

PTC NETWORK