New Update
ਲੁਧਿਆਣਾ: ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸੂਬਾ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਆਏ ਦਿਨ ਜੋ ਵੱਡੇ-ਵੱਡੇ ਵਾਅਦੇ ਅਤੇ ਦਾਅਵੇ ਕੀਤੇ ਜਾਂਦੇ ਹਨ, ਉਹ ਖੋਖਲੇ ਨਿਕਲਦੇ ਜਾ ਰਹੇ ਹਨ। ਜਿਸ ਕਾਰਨ ਸੂਬੇ 'ਚ ਲਗਾਤਾਰ ਨਸ਼ਿਆਂ ਕਾਰਨ ਮਾਪਿਆਂ ਦੇ ਪੁੱਤ ਮੌਤ ਦੇ ਘਾਟ ਉਤਰ ਰਹੇ ਹਨ।
ਅਜਿਹਾ ਹੀ ਇੱਕ ਮਾਮਲਾ ਲੁਧਿਆਣਾ ਦੇ ਕੂੰਮਕਲਾਂ ਦੇ ਅਧੀਨ ਆਉਂਦੇ ਪਿੰਡ ਸਲੇਮਪੁਰ ਤੋਂ ਸਾਹਮਣੇ ਆਇਆ ਹੈ, ਜਿਥੇ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਜਿਥੇ ਪਰਿਵਾਰ 'ਚ ਮਾਤਮ ਪਸਰ ਗਿਆ ਹੈ, ਉਥੇ ਹੀ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ।
ਮ੍ਰਿਤਕ ਦੀ ਪਹਿਚਾਣ ਆਤਮਾ ਸਿੰਘ ਵਜੋਂ ਹੋਈ ਹੈ, ਜੋ ਨਸ਼ੇ ਕਰਨ ਦਾ ਆਦੀ ਸੀ। ਇਸ ਦੇ ਨਾਲ ਹੀ ਥਾਣਾ ਸਦਰ ਦੇ ਇੰਚਾਰਜ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ ਹੈ।
ਫਿਲਹਾਲ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ,ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ, ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਨੋਜਵਾਨ ਦੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ।
-PTC News -