Advertisment

ਨਸ਼ਿਆਂ ਨੇ ਲਈ 2 ਭੈਣਾਂ ਦੇ ਇਕਲੌਤੇ ਭਰਾ ਦੀ ਜਾਨ, ਪਰਿਵਾਰ ਦਾ ਰੋ-ਰੋ ਬੁਰਾ ਹਾਲ

author-image
PTC NEWS
Updated On
New Update
ਨਸ਼ਿਆਂ ਨੇ ਲਈ 2 ਭੈਣਾਂ ਦੇ ਇਕਲੌਤੇ ਭਰਾ ਦੀ ਜਾਨ, ਪਰਿਵਾਰ ਦਾ ਰੋ-ਰੋ ਬੁਰਾ ਹਾਲ
Advertisment
ਲੁਧਿਆਣਾ: ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸੂਬਾ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਆਏ ਦਿਨ ਜੋ ਵੱਡੇ-ਵੱਡੇ ਵਾਅਦੇ ਅਤੇ ਦਾਅਵੇ ਕੀਤੇ ਜਾਂਦੇ ਹਨ, ਉਹ ਖੋਖਲੇ ਨਿਕਲਦੇ ਜਾ ਰਹੇ ਹਨ। ਜਿਸ ਕਾਰਨ ਸੂਬੇ 'ਚ ਲਗਾਤਾਰ ਨਸ਼ਿਆਂ ਕਾਰਨ ਮਾਪਿਆਂ ਦੇ ਪੁੱਤ ਮੌਤ ਦੇ ਘਾਟ ਉਤਰ ਰਹੇ ਹਨ।
Advertisment
ਨਸ਼ੇ ਨੇ ਲਈ ਨੌਜਵਾਨ ਦੀ ਜਾਨ | Young man Dead Drug In Ludhiana ਅਜਿਹਾ ਹੀ ਇੱਕ ਮਾਮਲਾ ਲੁਧਿਆਣਾ ਦੇ ਕੂੰਮਕਲਾਂ ਦੇ ਅਧੀਨ ਆਉਂਦੇ ਪਿੰਡ ਸਲੇਮਪੁਰ ਤੋਂ ਸਾਹਮਣੇ ਆਇਆ ਹੈ, ਜਿਥੇ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਜਿਥੇ ਪਰਿਵਾਰ 'ਚ ਮਾਤਮ ਪਸਰ ਗਿਆ ਹੈ, ਉਥੇ ਹੀ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ। ਨਸ਼ੇ ਨੇ ਲਈ ਨੌਜਵਾਨ ਦੀ ਜਾਨ | Young man Dead Drug In Ludhiana ਮ੍ਰਿਤਕ ਦੀ ਪਹਿਚਾਣ ਆਤਮਾ ਸਿੰਘ ਵਜੋਂ ਹੋਈ ਹੈ, ਜੋ ਨਸ਼ੇ ਕਰਨ ਦਾ ਆਦੀ ਸੀ। ਇਸ ਦੇ ਨਾਲ ਹੀ ਥਾਣਾ ਸਦਰ ਦੇ ਇੰਚਾਰਜ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ ਹੈ। publive-image ਫਿਲਹਾਲ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ,ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ, ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਨੋਜਵਾਨ ਦੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ। -PTC News -
punjabi-news ludhiana ludhiana-news drug-news
Advertisment

Stay updated with the latest news headlines.

Follow us:
Advertisment