Fri, Apr 26, 2024
Whatsapp

ਆਸਟ੍ਰੇਲੀਆ 'ਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Written by  PTC NEWS -- March 08th 2020 11:26 AM
ਆਸਟ੍ਰੇਲੀਆ 'ਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਆਸਟ੍ਰੇਲੀਆ 'ਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਜਲੰਧਰ: ਜਲੰਧਰ ਦੇ ਕਸਬਾ ਲਾਂਬੜਾ 'ਚ ਉਸ ਸਮੇਂ ਮਾਹੌਲ ਗਮਨੀਮ ਹੋ ਗਿਆ, ਜਦੋਂ ਇਥੋਂ ਦੇ ਇੱਕ ਲੜਕੇ ਦੀ ਆਸਟ੍ਰੇਲੀਆ 'ਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਜਰਮਨਜੋਤ ਸਿੰਘ ਵਾਸੀ ਲਾਂਬੜਾ ਵਜੋਂ ਹੋਈ ਹੈ, ਜੋ ਸਟੱਡੀ ਬੇਸ 'ਤੇ ਆਸਟਰੇਲੀਆ ਗਿਆ ਸੀ। ਉਹ ਸਟੱਡੀ ਪੂਰੀ ਕਰ ਕੇ ਪੱਕਾ ਹੋ ਕੇ ਉਥੇ ਰਹਿ ਰਿਹਾ ਸੀ। ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨ ਜਰਮਨਜੋਤ ਸਿੰਘ ਆਪਣੀ ਕਾਰ ਰਾਹੀਂ ਕੰਮ ਤੋਂ ਘਰ ਆ ਰਿਹਾ ਸੀ ਤੇ ਰਸਤੇ ਵਿਚ ਅਚਾਨਕ ਉਸ ਦੀ ਕਾਰ ਨਾਲ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਜਰਮਨਜੋਤ ਸਿੰਘ ਦੇ ਸਿਰ ਵਿਚ ਗੰਭੀਰ ਸੱਟਾਂ ਲੱਗੀਆਂ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਆਸਟਰੇਲੀਆ ਤੋਂ ਮ੍ਰਿਤਕ ਦੀ ਲਾਸ਼ ਐਤਵਾਰ ਨੂੰ ਭਾਰਤ ਪਹੁੰਚ ਰਹੀ ਹੈ। ਉਸ ਦਾ ਅੰਤਿਮ ਸੰਸਕਾਰ 9 ਮਾਰਚ ਨੂੰ ਜਲੰਧਰ ਦੇ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਹੋਵੇਗਾ। -PTC News


Top News view more...

Latest News view more...