ਨੌਜਵਾਨ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਦਿੱਤੀ ਜਾਨ , ਮਰਨ ਤੋਂ ਪਹਿਲਾਂ ਭਰਾ ਨੂੰ ਭੇਜੀ ਲੋਕੇਸ਼ਨ

By Shanker Badra - June 28, 2021 3:06 pm

ਜਲੰਧਰ : ਥਾਣਾ ਮਕਸੂਦਾਂ ਅਧੀਨ ਆਉਂਦੀ ਕਾਲੋਨੀ ਜਲੰਧਰ ਕੁੰਜ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੇੜੇ ਇਕ ਪਲਾਟ 'ਚ ਇਕ ਨੌਜਵਾਨ (Young man death )ਵੱਲੋਂ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਜ਼ਹਿਰੀਲੀ ਦਵਾਈ ਪੀ ਕੇ ਜਾਨ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੀ ਸੂਚਨਾ ਥਾਣਾ ਮਕਸੂਦਾਂ ਦੀ ਪੁਲਿਸ ਨੂੰ ਦਿੱਤੀ ਗਈ ਅਤੇ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਮੌਕੇ 'ਤੇ ਪਹੁੰਚ ਗਈ ਸੀ।

ਨੌਜਵਾਨ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਦਿੱਤੀ ਜਾਨ , ਮਰਨ ਤੋਂ ਪਹਿਲਾਂ ਭਰਾ ਨੂੰ ਭੇਜੀ ਲੋਕੇਸ਼ਨ

ਪੜ੍ਹੋ ਹੋਰ ਖ਼ਬਰਾਂ : ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕ ਗੁਪਤ ਢੰਗ ਨਾਲ ਸਿਸਵਾਂ ਫਾਰਮ ਹਾਊਸ ਪੁੱਜੇ , ਪੁਲਿਸ ਅਤੇ ਖੁਫੀਆ ਏਜੰਸੀਆਂ ਨੂੰ ਪਈਆਂ ਭਾਜੜਾਂ

ਦਰਅਸਲ 'ਚ ਸ਼ਨੀਵਾਰ ਨੂੰ ਇਕ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਲਈ ਸੀ, ਜਿਸ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਸ਼ਨੀਵਾਰ ਨੂੰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਨੌਜਵਾਨ ਦੀ ਪਛਾਣ ਗੁਰਦੀਪ ਸਿੰਘ (37) ਪੁੱਤਰ ਸਤਪਾਲ ਸਿੰਘ ਬਸਤੀ ਪੀਰਦਾਦ, ਥਾਣਾ ਬਸਤੀ ਬਾਵਾ ਖੇਲ ਵਜੋਂ ਹੋਈ ਹੈ।

ਨੌਜਵਾਨ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਦਿੱਤੀ ਜਾਨ , ਮਰਨ ਤੋਂ ਪਹਿਲਾਂ ਭਰਾ ਨੂੰ ਭੇਜੀ ਲੋਕੇਸ਼ਨ

ਦੱਸਿਆ ਜਾਂਦਾ ਹੈ ਕਿ ਉਕਤ ਨੌਜਵਾਨ ਨੇ ਮਰਨ ਤੋਂ ਪਹਿਲਾਂ ਆਪਣੇ ਭਰਾ ਦੇ ਵਟਸਐਪ 'ਤੇ ਲੋਕੇਸ਼ਨ ਵੀ ਭੇਜੀ ਸੀ। ਇਸ ਦੇ ਨਾਲ ਹੀ ਖ਼ਦਕੁਸ਼ੀ ਕਰ ਲੈਣ ਦੀ ਵੀ ਜਾਣਕਾਰੀ ਦਿੱਤੀ ਸੀ। ਜਦੋਂ ਉਕਤ ਸਥਾਨ 'ਤੇ ਉਸ ਦਾ ਭਰਾ ਪਹੁੰਚਿਆ ਤਾਂ ਉਸ ਦੀ ਹਾਲਤ ਗੰਭੀਰ ਸੀ, ਜਿਸ ਤੋਂ ਬਾਅਦ ਮੌਕੇ 'ਤੇ ਉਸ ਨੂੰ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ। ਇਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ।

ਨੌਜਵਾਨ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਦਿੱਤੀ ਜਾਨ , ਮਰਨ ਤੋਂ ਪਹਿਲਾਂ ਭਰਾ ਨੂੰ ਭੇਜੀ ਲੋਕੇਸ਼ਨ

ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਇਨ੍ਹਾਂ ਸ਼ਰਤਾਂ ਤਹਿਤ IELTS ਇੰਸਟੀਚਿਊਟ ਖੋਲ੍ਹਣ ਦੀ ਮਨਜ਼ੂਰੀ , ਜਾਣੋ ਹੋਰ ਕੀ ਕੁਝ ਖੁੱਲ੍ਹੇਗਾ

ਉਨ੍ਹਾਂ ਦੱਸਿਆ ਕਿ ਮ੍ਰਿਤਕ ਜਲੰਧਰ ਕੁੰਜ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ 'ਚ ਬੱਚਿਆਂ ਨੂੰ ਕੀਰਤਨ ਦੀ ਸਿਖਲਾਈ ਦਿੰਦਾ ਸੀ, ਜੋ ਕਿ ਪਤਨੀ ਨਾਲ ਚਲਦੇ ਅਦਾਲਤੀ ਕੇਸ ਕਰਕੇ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਅਜਿਹਾ ਕਦਮ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਥਾਣਾ ਮਕਸੂਦਾਂ ਦੀ ਪੁਲਿਸ ਵੱਲੋਂ ਧਾਰਾ 174 ਤਹਿਤ ਕਾਰਵਾਈ ਕਰ ਲਾਸ਼ ਦਾ ਪੋਸਟਮਾਰਟਮ ਕਰ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ।

-PTCNews

adv-img
adv-img