Fri, Jul 18, 2025
Whatsapp

ਅੰਮ੍ਰਿਤਸਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

Reported by:  PTC News Desk  Edited by:  Ravinder Singh -- May 12th 2022 01:37 PM
ਅੰਮ੍ਰਿਤਸਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਅੰਮ੍ਰਿਤਸਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਅੰਮ੍ਰਿਤਸਰ : ਪੰਜਾਬ 'ਚ ਨਸ਼ੇ ਦੀ ਓਵਰਡੋਜ਼ ਕਾਰਨ ਮੌਤਾਂ ਦੇ ਮਾਮਲੇ ਰੋਜ਼ਾਨਾ ਸਾਹਮਣੇ ਆ ਰਹੇ ਹਨ ਜੋ ਕਿ ਵੱਡੀ ਚਿੰਤਾ ਦਾ ਵਿਸ਼ਾ ਹੈ। ਪੰਜਾਬ 'ਚ ਨਸ਼ਾ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਅਜਿਹਾ ਹੀ ਇਕ ਮਾਮਲਾ ਅੰਮ੍ਰਿਤਸਰ ਦੇ ਫਤਿਹਪੁਰ ਇਲਾਕੇ ਵਿੱਚ ਸਾਹਮਣੇ ਆਇਆ ਹੈ। ਦਰਅਸਲ ਅੰਮ੍ਰਿਤਸਰ ਦੇ ਪਿੰਡ ਰੋੜੀਵਾਲ ਦੇ ਰਹਿਣ ਵਾਲੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਅੰਮ੍ਰਿਤਸਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤਇਸ ਕਾਰਨ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪੁਲਿਸ ਪ੍ਰਸ਼ਾਸਨ ਉਤੇ ਇਲਜ਼ਾਮ ਲਗਾ ਰਹੇ ਹਨ। ਮ੍ਰਿਤਕ ਦੀ ਮਾਂ ਮੁਤਾਬਕ ਉਸ ਦਾ ਬੇਟਾ ਬਿਹਾਰ ਪਟਨਾ ਸਾਹਿਬ ਵਿੱਚ ਨੌਕਰੀ ਕਰਦਾ ਸੀ ਤੇ ਬੀਤੇ ਦਿਨ ਹੀ ਘਰ ਵਾਪਸ ਆਇਆ ਸੀ। ਇਸ ਤੋਂ ਬਾਅਦ ਉਹ ਨਸ਼ਾ ਕਰਨ ਲਈ ਘਰੋਂ ਚਲਾ ਗਿਆ ਸੀ ਜਦ ਉਨ੍ਹਾਂ ਨੂੰ ਖ਼ਬਰ ਆਈ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਅੰਮ੍ਰਿਤਸਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤਮ੍ਰਿਤਕ ਦੀ ਪਛਾਣ ਸ਼ਮਸ਼ੇਰ ਸਿੰਘ ਵਜੋਂ ਹੋਈ। ਸ਼ਮਸ਼ੇਰ ਸਿੰਘ ਦਾ ਵਿਆਹ ਹੋ ਚੁੱਕਾ ਹੈ। ਸ਼ਮਸ਼ੇਰ ਦੀ ਮਾਂ ਬਲਵਿੰਦਰ ਕੌਰ ਦਾ ਇਲਜ਼ਾਮ ਹੈ ਕਿ ਉਨ੍ਹਾਂ ਦੇ ਇਲਾਕੇ 'ਚ ਸ਼ਰੇਆਮ ਨਸ਼ਾ ਵੇਚਿਆ ਜਾਂਦਾ ਹੈ ਅਤੇ ਪੁਲਿਸ ਕੋਈ ਕਾਰਵਾਈ ਨਹੀਂ ਕਰਦੀ, ਜਿਸ ਕਾਰਨ ਅੱਜ ਉਨ੍ਹਾਂ ਦਾ ਪੁੱਤਰ ਨਸ਼ੇ ਦਾ ਆਦੀ ਹੋ ਗਿਆ। ਉਨ੍ਹਾਂ ਨੇ ਦੋਸ਼ ਲਗਾਏ ਕਿ ਪੁਲਿਸ ਕੋਈ ਵੀ ਕਾਰਵਾਈ ਨਹੀਂ ਕਰ ਰਹੀ ਅਤੇ ਨਸ਼ੇ ਦੇ ਸ਼ਰੇਆਮ ਵਿਕਰੀ ਹੋ ਰਹੀ ਹੈ ਅਤੇ ਨੌਜਵਾਨ ਇਸ ਦਲਦਲ ਵਿੱਚ ਬੁਰੀ ਤਰ੍ਹਾਂ ਧਸ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਨਸ਼ੇ ਦੀ ਵਿਕਰੀ ਨੂੰ ਰੋਕਿਆ ਜਾਵੇ ਤਾਂ ਕਿ ਕਿਸੇ ਹੋਰ ਘਰ ਦਾ ਚਿਰਾਗ ਨਾਲ ਬੁਝੇ। ਅੰਮ੍ਰਿਤਸਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤਜ਼ਿਕਰਯੋਗ ਹੈ ਕਿ ਪੰਜਾਬ ਵਿਚ ਰੋਜ਼ਾਨਾ ਨਸ਼ੇ ਦੀ ਓਵਰਡੋਜ਼ ਨਾਲ ਹੋ ਰਹੀਆਂ ਮੌਤਾਂ ਪੁਲਿਸ ਦੀ ਕਾਰਗੁਜ਼ਾਰੀ ਉਤੇ ਸਵਾਲੀਆਂ ਨਿਸ਼ਾਨ ਖੜ੍ਹੇ ਕਰ ਰਹੇ ਹਨ। ਨਸ਼ੇ ਵੇਚਣ ਦੀਆਂ ਵੀਡੀਓ ਵੀ ਸ਼ਰੇਆਮ ਵਾਇਰਲ ਹੋ ਰਹੀਆਂ ਹਨ। ਇਹ ਵੀ ਪੜ੍ਹੋ : ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ 'ਚ IAF ਦਾ ਜਵਾਨ ਗ੍ਰਿਫ਼ਤਾਰ


Top News view more...

Latest News view more...

PTC NETWORK
PTC NETWORK